27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

15 ਨੂੰ ਚੰਡੀਗੜ੍ਹ ਧਰਨੇ 'ਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਪੁੱਜਣਗੇ- ਲਾਡੀ ਘੁਮਾਣ

Ad Position 21
No active advertisement
ਅਜੀਤ ਡੈਸਕ 11-05-2026
ਬਟਾਲਾ, 10 ਮਈ (ਸਤਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਦਰਸ਼ਨਪਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਗੁਰਦੁਆਰਾ ਸ਼ਹੀਦ ਬਾਬਾ ਫਿਰਨਾ ਜੀ ਪਿੰਡ ਘੁਮਾਣ ਵਿਖੇ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਤੇ ਬਲਾਕ ਆਗੂਆਂ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਰਾਜ ਗੁਰਵਿੰਦਰ ਸਿੰਘ ਘੁਮਾਣ ਦੀ ਅਗਵਾਈ 'ਚ ਹੋਈ | ਇਸ ਮੌਕੇ ਦੋਵਾਂ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਦਰਪੇਸ਼ ਆ ਰਹੀ ਮੁਸ਼ਕਿਲਾਂ ਦੇ ਹੱਲ ਕਰਨ, ਯੂਨੀਅਨ ਦੀ ਮਜ਼ਬੂਤੀ ਤੇ 15 ਮਈ ਦੇ ਚੰਡੀਗੜ੍ਹ ਦੇ ਧਰਨੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਸਬੰਧੀ ਰਾਜਵਿੰਦਰ ਸਿੰਘ ਘੁਮਾਣ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ, ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ ਤੇ ਕਰਜ਼ਾ ਮੁਕਤੀ ਆਦਿ ਮੁੱਦਿਆਂ ਨੂੰ ਲੈ ਕੇ ਐਸ.ਕੇ.ਐਮ. ਵਲੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ 'ਚ ਜ਼ਿਲ੍ਹਾ ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਕਿਸਾਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ | ਇਸ ਮੌਕੇ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਹੁਸ਼ਿਆਰਪੁਰ, ਬਲਦੇਵ ਸਿੰਘ ਕਲੇਰ, ਲਖਵਿੰਦਰ ਸਿੰਘ ਪ੍ਰਤਾਪਗੜ੍ਹ, ਬਲਰਾਜ ਸਿੰਘ ਬਟਾਲਾ, ਸੁਰਿੰਦਰ ਸਿੰਘ ਸੰਗਤਪੁਰਾ, ਲਖਬੀਰ ਸਿੰਘ ਹਰਪੂਰਾ, ਬਲਦੇਵ ਸਿੰਘ ਹਰਪੁਰਾ, ਗੁਰਪਿੰਦਰ ਸਿੰਘ ਕੋਹਾਲੀ, ਹੀਰਾ ਸਿੰਘ ਕੰਡੀਲਾ, ਰਘਬੀਰ ਸਿੰਘ ਘੁਮਾਣ, ਜਤਿੰਦਰਜੀਤ ਸਿੰਘ ਨਾਥਪੁਰ, ਜਸਪਾਲ ਸਿੰਘ ਕੰਡੀਲਾ, ਗੁਰਮੀਤ ਸਿੰਘ ਰਾਮਪੁਰ, ਗਿਆਨ ਸਿੰਘ ਘੁਮਾਣ, ਜੋਗਿੰਦਰ ਸਿੰਘ ਘੁਮਾਣ, ਨਿਰਮਲ ਸਿੰਘ ਢਡਿਆਲਾ ਨਜ਼ਾਰਾ, ਸਰਬਜੀਤ ਸਿੰਘ ਭੰਬੋਈ, ਹਰਪਾਲ ਸਿੰਘ ਨੱਥੂ ਖਹਿਰਾ, ਨਰਿੰਦਰ ਸਿੰਘ ਜੌਹਲ, ਗਿਆਨ ਸਿੰਘ ਜੌਹਲ, ਜਸਵੰਤ ਸਿੰਘ ਘੁਮਾਣ, ਦਲਬੀਰ ਸਿੰਘ ਘੁਮਾਣ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਨਾਲ 2 ਗਿ੍ਫ਼ਤਾਰ, ਡਰੱਗ ਮਨੀ, ਕੰਪਿਊਟਰ ਕੰਡਾ ਬਰਾਮਦ ਅਗਲੀ ਖ਼ਬਰ ਗੁਰਦਾਸਪੁਰ 'ਚ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਤੇ ਈ.ਡੀ. ਵਿਰੁੱਧ ਰੋਸ ਪ੍ਰਦਰਸ਼ਨ
Ad Position 24