27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹੈਰੋਇਨ ਨਾਲ 2 ਗਿ੍ਫ਼ਤਾਰ, ਡਰੱਗ ਮਨੀ, ਕੰਪਿਊਟਰ ਕੰਡਾ ਬਰਾਮਦ

Ad Position 21
No active advertisement
ਅਜੀਤ ਡੈਸਕ 11-05-2026

ਬਟਾਲਾ, 10 ਮਈ (ਰਾਕੇਸ਼ ਰੇਖੀ)-ਥਾਣਾ ਸਿਟੀ ਦੀ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 300 ਗ੍ਰਾਮ ਹੈਰੋਇਨ, ਡਰੱਗ ਮਨੀ, ਕੰਪਊਟਰ ਕੰਡਾ ਬਰਾਮਦ ਕੀਤਾ | ਇਸ ਤੋਂ ਇਲਾਵਾ 4 ਵਿਅਕਤੀਆਂ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਗਿ੍ਫ਼ਤਾਰ ਕਰ ਲਿਆ | ਥਾਣਾ ਸਿਟੀ ਦੇ ਐਸ.ਐਚ.ਓ. ਸਬ ਇੰਸ: ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਬਟਾਲਾ ਵਿਚ ਐਸ.ਐਸ.ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਦੇ ਸੌਦਾਗਰਾਂ ਖਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ | ਇਸ ਦੇ ਤਹਿਤ ਡੀ.ਐਸ.ਪੀ. ਸਿਟੀ ਸੁਖਇੰਦਰ ਸਿੰਘ ਦੀ ਅਗਵਾਈ 'ਚ ਸਿਟੀ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ | ਐਸ.ਐਚ.ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਸ਼ਾਸਤਰੀ ਨਗਰ ਪਾਰਕ ਦੇ ਨੇੜੇ 2 ਸ਼ੱਕੀ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਪੁੱਛਗਿੱਛ ਕੀਤੀ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇ ਸਕੇ | ਪੁਲਿਸ ਨੇ ਜਦੋਂ ਉਨ੍ਹਾਂ ਦੀ ਤਾਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 300 ਗ੍ਰਾਮ ਹੈਰੋਇਨ, 1620 ਰੁਪਏ ਡਰੱਗ ਮਨੀ, ਕੰਪਊਟਰ ਕੰਡਾ ਬਰਾਮਦ ਕੀਤਾ | ਉਨ੍ਹਾਂ ਦੀ ਪਹਿਚਾਣ ਜੁਗਰਾਜ ਸਿੰਘ ਉਰਫ ਗਾਜੀ ਪੁੱਤਰ ਪਲਵਿੰਦਰ ਸਿੰਘ ਤੇ ਅਮਰਿੰਦਰ ਸਿੰਘ ਉਰਫ ਸੰਨੀ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਚੀਚਾ ਜ਼ਿਲ੍ਹਾ ਅੰਮਿ੍ਤਸਰ ਦੇ ਤੌਰ 'ਤੇ ਕੀਤੀ ਗਈ | ਡੀ.ਐਸ.ਪੀ. ਸੁਖਇੰਦਰ ਸਿੰਘ ਦੀ ਦੇਖ-ਰੇਖ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸੇ ਤਰ੍ਹਾਂ ਏ.ਐਸ.ਆਈ. ਸਤਵਿੰਦਰ ਸਿੰਘ ਇੰਚਾਰਜ ਬੱਸ ਸਟੈਂਡ ਚੌਕੀ ਨੇ ਗਸ਼ਤ ਦੌਰਾਨ ਰੇਲਵੇ ਸਟੇਸ਼ਨ 'ਤੇ ਸਥਿਤ ਬੇਅਬਾਦ ਕੁਆਟਰਾਂ ਵਿਚ ਹੈਰੋਇਨ ਦਾ ਸੇਵਨ ਕਰ ਰਹੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੋਗਾ ਵਾਸੀ ਨਵੀਂ ਆਬਾਦੀ ਉਮਰਪੁਰਾ, ਅਜੇ ਪੁੱਤਰ ਪ੍ਰਕਾਸ਼ ਵਾਸੀ ਧੁੱਪਸੜੀ, ਸਰਬਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਘਸੀਟਪੁਰਾ ਅਤੇ ਰਮਨ ਪੁੱਤਰ ਸਰਦਾਰੀ ਲਾਲ ਵਾਸੀ ਧਰਮਪੁਰਾ ਕਾਦੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰਾਇਲ ਹਾਕੀ ਅਕੈਡਮੀ ਚਾਹਲ ਕਲਾਂ ਵਿਖੇ ਹੋ ਰਹੇ ਟਰਾਇਲਾਂ ਦੌਰਾਨ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ 15 ਨੂੰ ਚੰਡੀਗੜ੍ਹ ਧਰਨੇ 'ਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਪੁੱਜਣਗੇ- ਲਾਡੀ ਘੁਮਾਣ
Ad Position 24