27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬੇਅਦਬੀਆਂ ਵਿਰੁੱਧ ਕਾਨੂੰਨ ਬਣਾ ਕੇ ਮੁੱਖ ਮੰਤਰੀ ਮਾਨ ਨੇ ਸਮੁੱਚੇ ਸਿੱਖ ਜਗਤ ਦਾ ਦਿਲ ਜਿੱਤਿਆ : ਡਾ. ਕੇ.ਜੇ. ਸਿੰਘ <br/>

Ad Position 21
No active advertisement
ਅਜੀਤ ਡੈਸਕ 11-05-2026
ਅੱਚਲ ਸਾਹਿਬ, 10 ਮਈ (ਗੁਰਚਰਨ ਸਿੰਘ)-ਸ: ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਬਹੁਤ ਸਾਰੇ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਸ ਤਹਿਤ ਪਿਛਲੇ ਦਿਨਾਂ ਵਿਚ ਪੰਜਾਬ ਸਰਕਾਰ ਵਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਜਗਤ ਜੋਤ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ 2026 ਤਹਿਤ ਬੇਅਬਦੀ ਵਿਰੁੱਧ ਪੰਜਾਬ ਸਰਕਾਰ ਵਲੋਂ ਕਾਨੂੰਨ ਪਾਸ ਕੀਤਾ ਗਿਆ, ਜਿਸ ਨਾਲ ਸੁਮੱਚਾ ਸਿੱਖ ਜਗਤ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਆਪ ਆਗੂ ਡਾ. ਕਮਲਜੀਤ ਸਿੰਘ ਕੇ.ਜੇ. ਨੇ ਕੀਤਾ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਇਸ ਕਾਨੂੰਨ ਤਹਿਤ ਹੁਣ ਜੋ ਵੀ ਬੇਅਦਬੀ ਕਰਨ ਬਾਰੇ ਸੋਚੇਗਾ, ਉਸ ਨੂੰ ਸਖ਼ਤ ਧਰਾਵਾਂ ਤਹਿਤ ਸਜ਼ਾ ਹੋਵੇਗੀ | ਇਸ ਨਾਲ ਪੰਜਾਬ ਅੰਦਰ ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ | ਡਾ. ਕੇ.ਜੇ. ਸਿੰਘ ਨੇ ਅੱਗੇ ਕਿਹਾ ਕਿ ਜੋ ਕੰਮ ਸਾਡੀਆਂ ਪੰਥਕ ਸਰਕਾਰਾਂ ਨਹੀਂ ਕਰ ਸਕੀਆਂ, ਉਹ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਕਰ ਕੇ ਦਿਖਾਇਆ | ਇਸ ਨਾਲ ਸਮੁੱਚਾ ਸਿੱਖ ਜਗਤ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਦੀਨਾਨਗਰ ਦੇ ਪਿੰਡ ਸੁਲਤਾਨੀ ਦੇ 40 ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਨੇ ਸ਼ਾਮਿਲ ਹੋ... ਅਗਲੀ ਖ਼ਬਰ ਰਾਇਲ ਹਾਕੀ ਅਕੈਡਮੀ ਚਾਹਲ ਕਲਾਂ ਵਿਖੇ ਹੋ ਰਹੇ ਟਰਾਇਲਾਂ ਦੌਰਾਨ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕੀਤੀ ਸ਼ਿਰਕਤ
Ad Position 24