27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਨਦੀਪ ਸਿੰਘ ਰੰਗੜ ਨੰਗਲ ਨੂੰ ਐੱਸ.ਸੀ. ਵਿੰਗ ਦਾ ਸੂਬਾ ਸਲਾਹਕਾਰ ਬਣਾਉਣਾ ਹਲਕੇ ਲਈ ਮਾਣ ਵਾਲੀ ਗੱਲ- ਲਖਵਿੰਦਰ ਸਿੰਘ ਢੰਡੇ <br/>

Ad Position 21
No active advertisement
ਅਜੀਤ ਡੈਸਕ 11-05-2026
ਊਧਨਵਾਲ, 10 ਮਈ (ਪਰਗਟ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਬੀਤੇ ਦਿਨੀਂ ਪਾਰਟੀ 'ਚ ਚੰਗੀ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਅਹੁਦੇ ਦੇ ਕੇ ਨਿਵਾਜਿਆ ਗਿਆ | ਇਸੇ ਲੜੀ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੂੰ ਪਾਰਟੀ ਨੇ ਐੱਸ.ਸੀ. ਵਿੰਗ ਦਾ ਸੂਬਾ ਸਲਾਹਕਾਰ ਪ੍ਰੀਸ਼ਦ ਮੈਂਬਰ ਨਿਯੁਕਤ ਕੀਤਾ ਗਿਆ | ਮਨਦੀਪ ਸਿੰਘ ਰੰਗੜ ਨੰਗਲ ਨਵੀਂ ਜ਼ਿੰਮੇਵਾਰੀ ਮਿਲਣਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਰਕਰਾਂ ਲਈ ਮਾਣ ਵਾਲੀ ਗੱਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ ਨੇ ਕੀਤਾ | ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਹਾਈਕਮਾਂਡ ਮਲਿਕ ਅਰਜੁਨ ਖੜਗੇ, ਰਾਹੁਲ ਗਾਂਧੀ, ਰਾਜਿੰਦਰਪਾਲ ਗੌਤਮ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾ. ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ, ਸੁਧੀਰ ਚੌਧਰੀ, ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੂੰ ਨਵੀਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਮੈਂ ਅਤੇ ਸਾਡੀ ਪੂਰੀ ਟੀਮ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲ ਰਹੀ ਹੈ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਵਿਚ ਪਹੁੰਚਾਉਣ ਲਈ ਜੀਅ ਤੋੜ ਮਿਹਨਤ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਦਸ਼ਮੇਸ ਪਬਲਿਕ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਦੀਨਾਨਗਰ ਦੇ ਪਿੰਡ ਸੁਲਤਾਨੀ ਦੇ 40 ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਨੇ ਸ਼ਾਮਿਲ ਹੋ...
Ad Position 24