27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਦਸ਼ਮੇਸ ਪਬਲਿਕ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-05-2026
ਨੌਸ਼ਹਿਰਾ ਮੱਝਾ ਸਿੰਘ, 10 ਮਈ (ਰਵੀ ਭਗਤ)-ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਚੇਅਰਮੈਨ ਸੰਤੋਖ਼ ਸਿੰਘ ਤੇ ਪਿ੍ੰਸੀਪਲ ਪਰਜੀਤ ਕੌਰ ਦੇ ਪ੍ਰਬੰਧਾਂ ਹੇਠ ਕੇਕ ਕੱਟ ਕੇ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪਿ੍ੰਸੀਪਲ ਪਰਜੀਤ ਕੌਰ ਨੇ ਕਿਹਾ ਕਿ ਦੁਨੀਆਂ ਭਰ ਵਿਚ ਮਾਂ ਹੀ ਇਕ ਅਜਿਹਾ ਸ਼ਬਦ ਹੈ, ਜਿਸ ਨੂੰ ਪ੍ਰਮਾਤਮਾ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਿਰਫ ਮਾਂ ਦਿਵਸ ਮੌਕੇ ਹੀ ਨਹੀਂ, ਬਲਕਿ ਹਰ ਦਿਨ ਮੌਕੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਾਂ ਬੱਚਿਆਂ ਨੂੰ ਸਹੀ ਦਿਸ਼ਾ ਦਿਖਾਉਣ 'ਚ ਅਹਿਮ ਭੂਮਿਕਾ ਨਿਭਾਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਰਜਿਸਟ੍ਰੇਸ਼ਨ ਸ਼ੁਰੂ ਕਰਵਾਈ ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਨੂੰ ਐੱਸ.ਸੀ. ਵਿੰਗ ਦਾ ਸੂਬਾ ਸਲਾਹਕਾਰ ਬਣਾਉਣਾ ਹਲਕੇ ਲਈ ਮਾਣ ਵਾਲੀ ਗੱਲ- ਲਖਵਿੰਦਰ ਸਿੰਘ ਢੰ...
Ad Position 24