27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਰਜਿਸਟ੍ਰੇਸ਼ਨ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 11-05-2026
ਫਤਹਿਗੜ੍ਹ ਚੂੜੀਆਂ, 10 ਮਈ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਫਤਹਿਗੜ੍ਹ ਚੂੜੀਆਂ ਵਿਖੇ ਉਚੇਚੇ ਤੌਰ 'ਤੇ ਪਹੁੰਚ ਕੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਰ ਮਹੀਨੇ ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਤੇ 1500 ਰੁਪਏ ਦੀ ਰਾਸ਼ੀ ਬਿਨਾਂ ਕਿਸੇ ਭੇਦਭਾਵ ਦੇ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸਿਰਫ ਇਕ ਯੋਜਨਾ ਹੀ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ-ਧੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਇਕ ਮਜ਼ਬੂਤ ਕਦਮ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 75 ਸਾਲਾਂ ਤੋਂ ਉੱਪਰ ਦੇ ਸਮੇਂ ਵਿਚ ਵੱਖ-ਵੱਖ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਤਰੱਕੀ ਤੇ ਖੁਸ਼ਹਾਲੀ ਲਿਆਉਣ ਲਈ ਸੰਜੀਦਗੀ ਨਹੀਂ ਵਿਖਾਈ, ਜੋ ਆਮ ਆਦਮੀ ਪਾਰਟੀ ਨੇ ਪਿਛਲੇ ਚਾਰ ਸਾਲਾਂ ਵਿਚ ਇਤਿਹਾਸਕ ਫੈਸਲੇ ਲੈ ਕੇ ਕਰ ਵਿਖਾਈ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨਾਲ ਪਿਛਲੇ ਸਮੇਂ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਉਂਦੇ ਹੋਏ ਹਲਕੇ ਦੀ ਦਿੱਖ ਨੂੰ ਹੋਰ ਸੰਵਾਰਨ ਲਈ ਵਿਚਾਰ ਸਾਂਝੇ ਕੀਤੇ | ਉਨ੍ਹਾਂ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਹਾਜ਼ਰ ਸਖੀਆਂ ਤੇ ਹੋਰ ਜ਼ਿੰਮੇਵਾਰ ਵਿਅਕਤੀਆਂ ਨੂੰ ਸਰਕਾਰ ਦੇ 2027 ਮਿਸ਼ਨ ਸਬੰਧੀ ਨੂੰ ਕਰਨ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਕਜੁੱਟਤਾ ਨਾਲ ਮਿਹਨਤ ਕਰ ਕੇ ਪੰਜਾਬ ਸਰਕਾਰ ਦੀ ਮਜ਼ਬੂਤੀ ਲਈ ਯਤਨਸ਼ੀਲ ਕਦਮ ਚੁੱਕੇ ਜਾਣਗੇ | ਇਸ ਮੌਕੇ ਪੀ.ਏ. ਕਰਮਜੀਤ ਸਿੰਘ ਬਰਾੜ, ਸਮਸੇਰ ਸਿੰਘ ਸ਼ੇਰਾ ਫੌਜੀ, ਰਘਬੀਰ ਸਿੰਘ ਅਠਵਾਲ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ, ਤੇਜਵਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਤਰੁੱਖ ਫਾਉਂਡੇਸ਼ਨ ਵਲੋਂ ਭਾਜਪਾ ਆਗੂ ਵਿਜੇ ਸੋਨੀ ਦਾ ਅੰਮਿ੍ਤਸਰ ਵਿਖੇ ਸਨਮਾਨ ਅਗਲੀ ਖ਼ਬਰ ਦਸ਼ਮੇਸ ਪਬਲਿਕ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਮਾਂ ਦਿਵਸ ਮਨਾਇਆ
Ad Position 24