27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਆਪਣੀ ਮੌਜੂਦਗੀ 'ਚ ਖੇਤਾਂ 'ਚ ਲੱਗੀ ਅੱਗ ਨੂੰ ਬੁਝਾਇਆ

Ad Position 21
No active advertisement
ਅਜੀਤ ਡੈਸਕ 11-05-2026
ਕਾਹਨੂੰਵਾਨ, 10 ਮਈ (ਨਿਸ਼ਾਨ ਸਿੰਘ ਚਾਹਲ)-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਆਪਣੀ ਮੌਜ਼ੂਦਗੀ ਵਿਚ ਖੇਤਾਂ 'ਚ ਲੱਗੀ ਅੱਗ ਨੂੰ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਾਇਆ ਗਿਆ | ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਆਦਿਤਿਆ, ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਠਾਕਰ ਵੀ ਮੌਜ਼ੂਦ ਸਨ | ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਅੱਜ ਜਦ ਬਲਾਕ ਕਾਹਨੂੰਵਾਨ ਦੇ ਪਿੰਡਾਂ ਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਤੇ ਨੈਨੇਕੋਟ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ 'ਚ ਖੇਤਾਂ 'ਚ ਲੱਗੀ ਅੱਗ ਨੂੰ ਦੇਖਿਆ | ਉਨ੍ਹਾਂ ਵਲੋਂ ਤੁਰੰਤ ਕਾਰ ਰੋਕ ਕੇ ਖੁਦ ਖੇਤ 'ਚ ਗਏ ਤੇ ਫਾਇਰ ਬਿ੍ਗੇਡ, ਸਿਵਲ ਤੇ ਪੁਲਿਸ ਦੀਆਂ ਟੀਮਾਂ ਦੇ ਸਹਿਯੋਗ ਨਾਲ ਲੱਗੀ ਅੱਗ ਨੂੰ ਬੁਝਾਇਆ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ 'ਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਤੇ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰ ਰਹੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਦੇ ਕਿਸਾਨਾਂ ਨੂੰ ਮਿਲ ਕੇ ਨਾੜ ਨਾ ਸਾੜਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹੋਏ ਨਤਮਸਤਕ ਨਵ ਨਿਯੁਕਤ ਪ੍ਰਧ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਲਾਂਘਾ ਤੁਰੰਤ ਖੋਲਿਆ ਜਾਵੇ : ਪਰਜਾਪਤ ਸਭਾ
Ad Position 24