27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮੁਲਾਜ਼ਮਾਂ ਦੇ ਸੰਘਰਸ਼ ਦਾ ਬਸਪਾ ਵਲੋਂ ਕੀਤਾ ਸਮਰਥਨ

Ad Position 21
No active advertisement
ਅਜੀਤ ਡੈਸਕ 11-05-2026
ਗੁਰਦਾਸਪੁਰ, 10 ਮਈ (ਚੱਕਰਾਜਾ)-ਅੱਜ ਸਫਾਈ ਕਰਮਚਾਰੀ ਯੂਨੀਅਨ ਨਗਰ ਕੌਂਸਲ ਪ੍ਰਧਾਨ ਰਵੀ ਕੁਮਾਰ, ਜ਼ਿਲ੍ਹਾ ਮਨੀਸ਼ ਕੁਮਾਰ, ਜ਼ਿਲ੍ਹਾ ਸਕੱਤਰ ਬੱਬੂ ਗਿੱਲ ਆਦਿ ਦੀ ਅਗਵਾਈ 'ਚ ਮੰਗਾਂ ਨੰੂ ਲੈ ਕੇ ਦਿੱਤੇ ਜਾ ਰਹੇ ਧਰਨੇ ਵਿਚ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੁਰਿੰਦਰ ਚੌਧਰੀ ਤੇ ਮੁੱਖ ਇੰਚਾਰਜ ਲੋਕ ਸਭਾ ਗੁਰਦਾਸਪੁਰ ਜੇ.ਪੀ. ਭਗਤ ਦੀ ਅਗਵਾਈ 'ਚ ਪਾਰਟੀ ਵਫ਼ਦ ਜਿਸ ਵਿਚ ਮੈਨੇਜਰ ਜ਼ਿਲ੍ਹਾ ਜਨਰਲ ਸਕੱਤਰ ਰਮੇਸ਼ ਕੁਮਾਰ, ਜ਼ਿਲ੍ਹਾ ਕੈਸ਼ੀਅਰ ਹਰਜੀਤ ਸਿੰਘ ਤੇ ਮੀਤ ਪ੍ਰਧਾਨ ਸਾਹਿਤ ਤਰਸੇਮ ਲਾਲ ਸ਼ਾਮਿਲ ਹੋਏ | ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ, ਠੇਕਾ ਪ੍ਰਥਾ ਬੰਦ ਕੀਤੀ ਜਾਵੇ | ਜੇ.ਪੀ. ਭਗਤ ਨੇ ਧਰਨਾ ਦੇ ਰਹੇ ਮੁਲਾਜ਼ਮ ਦੇ ਸੰਘਰਸ਼ ਦਾ ਬਸਪਾ ਵਲੋਂ ਸਮਰਥਨ ਕੀਤਾ ਤੇ ਭਰੋਸਾ ਦਿੱਤਾ ਕਿ ਗੁਰਦਾਸਪੁਰ ਬਸਪਾ ਹਮੇਸ਼ਾ ਜਾਇਜ਼ ਮੰਗਾਂ ਮਨਾਉਣ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜੇਗੀ |
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ
Ad Position 24