27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੈਬਨਿਟ ਮੰਤਰੀ ਕਟਾਰੂਚੱਕ ਦੀ ਅਗਵਾਈ ਹੇਠ ਜ਼ਿਲ੍ਹਾ ਸਕਰੀਨਿੰਗ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-05-2026
ਗੁਰਦਾਸਪੁਰ, 10 ਮਈ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਦੀ ਅਰਬਨ ਲੋਕਲ ਬਾਡੀ ਦੀ ਸਕਰੀਨਿੰਗ ਕਮੇਟੀ ਦੀ ਪਹਿਲੀ ਮੀਟਿੰਗ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਦੀਨਾਨਗਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਫ਼ਤਿਹਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ, ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਚੇਅਰਮੈਨ ਨਿਸ਼ਾਨ ਸਿੰਘ ਚਾਹਲ ਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਰਹੇ | ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਰੇ ਹਲਕਾ ਇੰਚਾਰਜਾਂ ਸਮੇਤ ਪਾਰਟੀ ਦੇ ਹੋਰ ਅਹੁਦੇਦਾਰਾਂ ਨੂੰ ਸੰਦੇਸ਼ ਦਿੱਤਾ ਕਿ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ | ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਚੋਣਾਂ ਪੂਰੀ ਤਾਕਤ ਨਾਲ ਲੜੇਗੀ, ਜਿਸ ਤਰ੍ਹਾਂ ਪਿਛਲੀਆਂ ਸਾਰੀਆਂ ਚੋਣਾਂ 'ਚ ਪਾਰਟੀ ਨੇ ਜਿੱਤ ਦੇ ਝੰਡੇ ਗੱਡੇ, ਉਸੇ ਤਰ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 'ਚ ਵੀ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਰਹੇਗਾ | ਜੋਬਨ ਰੰਧਾਵਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਜੋ ਸਕਰੀਨਿੰਗ ਕਮੇਟੀ ਬਣਾਈ ਗਈ ਹੈ, ਉਹ ਹਰ ਹਲਕੇ ਅਤੇ ਹਰ ਇਲਾਕੇ 'ਤੇ ਪੂਰੀ ਨਜ਼ਰ ਰੱਖੇਗੀ ਅਤੇ ਹਰ ਅਹੁਦੇਦਾਰ ਤੇ ਵਰਕਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਚੋਣਾਂ 'ਚ ਸਰਗਰਮ ਭੂਮਿਕਾ ਨਿਭਾਵੇ ਤਾਂ ਜੋ ਹਰ ਕਿਤੇ ਆਮ ਆਦਮੀ ਦਾ ਝੰਡਾ ਬੁਲੰਦ ਹੋਵੇ |
Ad Position 22
No active advertisement
ਪਿਛਲੀ ਖ਼ਬਰ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਦੇ ਬਾਹਰ ਬੇਤਰਤੀਬੇ ਵਾਹਨ ਖੜ੍ਹੇ ਹੋਣ ਨਾਲ ਜਨਤਾ ਪ੍ਰੇਸ਼ਾਨ ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦਾ ਵਫ਼ਦ ਵਧੀਕ ਨਿਗਰਾਨ ਇੰਜੀਨੀਅਰ ਨੰੂ ਮਿਲਿਆ <br/>
Ad Position 24