27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਦੇ ਬਾਹਰ ਬੇਤਰਤੀਬੇ ਵਾਹਨ ਖੜ੍ਹੇ ਹੋਣ ਨਾਲ ਜਨਤਾ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 11-05-2026
ਗੁਰਦਾਸਪੁਰ, 10 ਮਈ (ਅਸ਼ੋਕ ਸ਼ਰਮਾ)-ਸਥਾਨਿਕ ਸ਼ਹਿਰ ਦੇ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਦੇ ਬਾਹਰ ਸੜਕ 'ਤੇ ਬੇਤਰਤੀਬੇ ਢੰਗ ਨਾਲ ਖੜ੍ਹੇ ਹੁੰਦੇ ਵਾਹਨਾਂ ਨਾਲ ਲੋਕਾਂ ਨੰੂ ਲੰਘਣ ਵਿਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਪਾਸੇ ਦੋਵੇਂ ਕੰਪਲੈਕਸਾਂ ਦੇ ਅਧਿਕਾਰੀ ਧਿਆਨ ਨਹੀਂ ਦੇ ਰਹੇ | ਇਸ ਸਬੰਧੀ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਭਾਵੇਂ ਦੋਵਾਂ ਕੰਪਲੈਕਸਾਂ ਵਲੋਂ ਮੋਟਰਸਾਈਕਲ ਤੇ ਵਾਹਨ ਸਟੈਂਡ ਬਣਾਏ ਹਨ | ਪਰ ਕੁਝ ਲੋਕ ਸਟੈਂਡ 'ਤੇ ਵਾਹਨ ਖੜ੍ਹੇ ਕਰਨ ਦੀ ਬਜਾਏ ਸੜਕ 'ਤੇ ਬਾਹਰ ਖੜ੍ਹੇ ਕਰਕੇ ਆਪ ਕੰਮਕਾਜ ਲਈ ਚਲੇ ਜਾਂਦੇ ਹਨ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਸੜਕ 'ਤੇ ਵਾਹਨ ਨਾ ਖੜ੍ਹੇ ਕਰਨ ਲਈ ਪੁਲਿਸ ਵੀ ਤਾਇਨਾਤ ਕੀਤੀ ਹੈ | ਪਰ ਲੋਕ ਪੁਲਿਸ ਦੀ ਵੀ ਪ੍ਰਵਾਹ ਨਹੀਂ ਕਰਦੇ | ਉਨ੍ਹਾਂ ਦੱਸਿਆ ਕਿ ਜਲੰਧਰ ਤੇ ਅੰਮਿ੍ਤਸਰ 'ਚ ਬੀਤੇ ਦਿਨ ਹੋਏ ਬੰਬ ਧਮਾਕਿਆਂ ਨੰੂ ਲੈ ਕੇ ਹਰ ਸੜਕ 'ਤੇ ਪੁਲਿਸ ਗਸ਼ਤ ਵਧਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੰੂ ਮਿਲੇ ਹਨ, ਉਹ ਵੀ ਅਜੇ ਤੱਕ ਹੱਲ ਨਹੀਂ ਕਰ ਸਕੇ | ਉਨ੍ਹਾਂ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਦੋਵਾਂ ਕੰਪਲੈਕਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੜਕ 'ਤੇ ਵਾਹਨ ਖੜ੍ਹੇ ਨਾ ਹੋਣ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਨੇ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਦੀ ਅਗਵਾਈ ਹੇਠ ਜ਼ਿਲ੍ਹਾ ਸਕਰੀਨਿੰਗ ਕਮੇਟੀ ਦੀ ਮੀਟਿੰਗ
Ad Position 24