27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਨੇ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ

Ad Position 21
No active advertisement
ਅਜੀਤ ਡੈਸਕ 11-05-2026
ਬਟਾਲਾ, 10 ਮਈ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਦੇ ਸਿਰਮੌਰ ਸੰਸਥਾ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸਕੂਲ ਦੇ ਚੇਅਰਮੈਨ ਸ: ਅਮਰਿੰਦਰ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪਿ੍ੰਸੀਪਲ ਡਾ. ਮਨਦੀਪ ਕੌਰ ਅਤੇ ਉਪ ਪਿ੍ੰਸੀਪਲ ਸ਼੍ਰੀਮਤੀ ਆਰਤੀ ਨੰਦਾ ਦੀ ਅਗਵਾਈ ਹੇਠ ਮਾਂ ਦਿਵਸ ਪ੍ਰੋਗਰਾਮ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਅਤੇ ਭਾਸ਼ਣ ਦੇ ਜ਼ਰੀਏ ਆਪਣੀਆਂ ਮਾਵਾਂ ਪ੍ਰਤੀ ਪਿਆਰ ਅਤੇ ਧੰਨਵਾਦ ਪ੍ਰਗਟ ਕੀਤਾ | ਇਸ ਸਮਾਗਮ ਵਿਚ ਨਰਸਰੀ ਤੋਂ ਕੇ.ਜੀ. ਤੱਕ ਦੇ ਬੱਚਿਆਂ ਦੀਆਂ ਮਾਵਾਂ ਲਈ ਖ਼ਾਸ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ 'ਚ ਮਾਵਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਗਤੀਵਿਧੀਆਂ ਵਿਚ ਜੇਤੂ ਰਹੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਬੱਚਿਆਂ ਨੇ ਆਰਟ-ਕਰਾਫਟ ਵਰਕ ਰਾਹੀਂ ਮਾਂ ਦੇ ਮਹੱਤਵ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ | ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਸੁੰਦਰ ਗਰੀਟਿੰਗ ਕਾਰਡ ਅਤੇ ਤੋਹਫ਼ਿਆਂ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ | ਵਿਦਿਆਰਥੀਆਂ ਦੁਆਰਾ ਹੱਥਾਂ ਨਾਲ ਬਣਾਏ ਕਾਰਡ ਅਤੇ ਖ਼ਾਸ ਸੰਦੇਸ਼ਾਂ ਨਾਲ ਮਾਵਾਂ ਦੇ ਦਿਲਾਂ ਨੂੰ ਛੂਹ ਲਿਆ | ਇਸ ਦਿਨ ਨੂੰ ਮਾਵਾਂ ਲਈ ਖ਼ਾਸ ਬਣਾਉਣ ਲਈ ਬੱਚਿਆਂ ਦੁਆਰਾ ਕੁਝ ਕਵਿਤਾਵਾਂ ਅਤੇ ਨਾਚ ਪੇਸ਼ ਕੀਤੇ ਗਏ, ਜਿਸ ਨੂੰ ਦੇਖ ਕੇ ਮਾਵਾਂ ਬਹੁਤ ਭਾਵੁਕ ਹੋ ਰਹੀਆਂ ਸਨ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਦੇ ਅਨਮੋਲ ਪਿਆਰ ਅਤੇ ਕੁਰਬਾਨੀਆਂ ਦੀ ਕਦਰ ਕਰਦਿਆਂ ਭਾਵਨਾਤਮਕ ਪੇਸ਼ਕਾਰੀਆਂ ਦਿੱਤੀਆਂ | ਸਕੂਲ ਪਿ੍ੰਸੀਪਲ ਡਾ. ਮਨਦੀਪ ਕੌਰ ਤੇ ਉਪ ਪਿ੍ੰਸੀਪਲ ਆਰਤੀ ਨੰਦਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਅਜਿਹੇ ਸਮਾਗਮ ਬੱਚਿਆਂ ਲਈ ਪਰਿਵਾਰਿਕ ਮੁੱਲਾਂ, ਸੰਸਕਾਰਾਂ ਅਤੇ ਮਾਪਿਆਂ ਪ੍ਰਤੀ ਆਦਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ | ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਸਿੱਖਿਆ ਹੀ ਨਹੀਂ, ਸਗੋਂ ਨੈਤਿਕ ਮੁੱਲਾਂ ਦੀ ਸਿੱਖਿਆ ਦੇਣ ਲਈ ਵੀ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਮਾਂ ਦਿਵਸ ਨੂੰ ਸਮਰਪਿਤ ਸੇਂਟ ਸੋਲਜਰ ਸਕੂਲ 'ਚ ਵਿਸ਼ੇਸ਼ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਦੇ ਬਾਹਰ ਬੇਤਰਤੀਬੇ ਵਾਹਨ ਖੜ੍ਹੇ ਹੋਣ ਨਾਲ ਜਨਤਾ ਪ੍ਰੇਸ਼ਾਨ
Ad Position 24