27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਅਮਨਦੀਪ ਸਿੰਘ ਭਗਵਾਨਸਰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 11-05-2026
ਪਠਾਨਕੋਟ, 10 ਮਈ (ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਮਨਦੀਪ ਸਿੰਘ ਭਗਵਾਨਸਰ ਨੂੰ 'ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ' ਦਾ ਜ਼ਿਲ੍ਹਾ ਪ੍ਰਧਾਨ ਪਠਾਨਕੋਟ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਅਤੇ ਜ਼ਿਲ੍ਹਾ ਪਠਾਨਕੋਟ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਅਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਕਨਵਰ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਕਲੇਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਪਾਰਟੀ ਨੇ ਅਮਨਦੀਪ ਸਿੰਘ ਭਗਵਾਨਸਰ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਇਹ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਮਨਦੀਪ ਸਿੰਘ ਦਿਨ-ਰਾਤ ਮਿਹਨਤ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਕੇ ਜਥੇਬੰਦੀ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਕਰਨਗੇ | ਇਸ ਮੌਕੇ ਹਲਕਾ ਇੰਚਾਰਜ ਭੋਆ ਰਵੀ ਮੋਹਨ, ਹਲਕਾ ਇੰਚਾਰਜ ਸੁਜਾਨਪੁਰ ਸੰਜੀਵ ਸ਼ਰਮਾ
Ad Position 22
No active advertisement
ਪਿਛਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੀਨਾਨਗਰ ਤੋਂ ਅੱਬੁਲਖੈਰ ਰੋਡ ਦਾ ਨੀਂਹ ਪੱਥਰ ਰੱਖਿਆ
Ad Position 24