27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 11-05-2026
ਪਠਾਨਕੋਟ, 10 ਮਈ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਪੰਥ ਦੇ ਪ੍ਰਸਿੱਧ ਕਥਾ ਵਾਚਕ ਤੇ ਪ੍ਰਚਾਰਕ ਭਾਈ ਸਰਤਾਜ ਸਿੰਘ ਬਾਗ਼ੀ ਨੇ ਚੱਲ ਰਹੀ ਬਾਣੀ ਦੀ ਵਿਆਖਿਆ ਬੜੇ ਹੀ ਸੁਚੱਜੇ ਢੰਗ ਨਾਲ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ | ਉਪਰੰਤ ਭਾਈ ਸਿਮਰਨਜੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਨੌਜਵਾਨਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਜਥੇਦਾਰ ਕੁਲਵੰਤ ਸਿੰਘ, ਜਥੇਦਾਰਨੀ ਰਣਜੀਤ ਕੌਰ, ਬਲਵਿੰਦਰ ਸਿੰਘ, ਮਨਮੋਹਨ ਸਿੰਘ ਕੇਸਰ, ਸੁਖਜਿੰਦਰ ਸਿੰਘ, ਗੁਰਦਿਆਲ ਸਿੰਘ ਸੈਣੀ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ, ਜਗਜੀਤ ਸਿੰਘ, ਪ੍ਰਵੀਨ ਸਿੰਘ ਛੀਨਾ, ਕਿਸ਼ਨ ਸਿੰਘ, ਲਖਬੀਰ ਸਿੰਘ, ਬਲਰਾਜ ਸਿੰਘ, ਬਲਦੇਵ ਸਿੰਘ, ਜੋਗਿੰਦਰ ਸਿੰਘ ਖ਼ਾਲਸਾ, ਸੁਰਿੰਦਰ ਸਿੰਘ ਮਠਾਰੂ, ਦਵਿੰਦਰ ਸਿੰਘ ਬਾਬਾ, ਭਗਵਾਨ ਸਿੰਘ, ਅਜੀਤ ਸਿੰਘ, ਸ਼ੀਤਲ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਡਾ: ਬਲਬੀਰ ਸਿੰਘ, ਸਿਮਰਨਪ੍ਰੀਤ ਸਿੰਘ, ਸਤਨਾਮ ਸਿੰਘ, ਕਿਸ਼ਨ ਸਿੰਘ, ਰਵਿੰਦਰ ਸਿੰਘ, ਮਦਨ ਸਿੰਘ, ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਹਜ਼ੂਰਾ ਸਿੰਘ, ਸਤਵੰਤ ਸਿੰਘ, ਜਗਦੀਪ ਸਿੰਘ, ਰਵਿੰਦਰ ਸਿੰਘ, ਡਾ: ਰਣਜੀਤ ਸਿੰਘ, ਪਵਨ ਕੁਮਾਰ, ਭਗਵਾਨ ਸਿੰਘ, ਇਕਬਾਲ ਸਿੰਘ, ਤਰਲੋਚਨ ਸਿੰਘ, ਜੋਗਿੰਦਰ ਸਿੰਘ, ਸੈਣੀ, ਅਮਰੀਕ ਸਿੰਘ, ਜਸਵਿੰਦਰ ਕੌਰ, ਜਸਵੰਤ ਕੌਰ ਜੌਹਲ, ਭੁਪਿੰਦਰ ਕੌਰ, ਰਿਤੂ ਕੌਰ ਸੇਠੀ, ਦਵਿੰਦਰ ਕੌਰ, ਦਰਸ਼ਨ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ ਕਲੇਰ, ਸੁਖਬੀਰ ਕੌਰ ਅਤੇ ਸੁਰਿੰਦਰ ਕੌਰ ਖ਼ਾਨਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਈ.ਡੀ. ਦੀ ਕਾਰਵਾਈ ਲੋਕਤੰਤਰ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼-ਠੇਕੇਦਾਰ ਅਮਰਜੀਤ ਸਿੰਘ <br/> ਅਗਲੀ ਖ਼ਬਰ ਅਮਨਦੀਪ ਸਿੰਘ ਭਗਵਾਨਸਰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24