27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿਹਤਮੰਦ ਸਮਾਜ ਦੀ ਨੀਂਹ ਰੱਖਦੀਆਂ ਹਨ-ਜ਼ਿਲ੍ਹਾ ਖੇਡ ਕੋਆਰਡੀਨੇਟਰ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 11-05-2026
ਪਠਾਨਕੋਟ, 10 ਮਈ (ਸੰਧੂ)-ਸਿੱਖਿਆ ਵਿਭਾਗ ਵਿਚ ਤਾਇਨਾਤ ਜ਼ਿਲ੍ਹਾ ਪਠਾਨਕੋਟ ਦੇ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਨੇ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਹਿਮ ਹਿੱਸਾ ਹਨ, ਜੋ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਬਲਕਿ ਮਾਨਸਿਕ ਵਿਕਾਸ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡ ਮੈਦਾਨਾਂ ਨਾਲ ਜੁੜਦੇ ਹਨ, ਉਹ ਸਿਹਤਮੰਦ ਜੀਵਨ ਸ਼ੈਲੀ ਅਪਣਾਉਂਦੇ ਹਨ ਅਤੇ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਵਧੀਆ ਖਿਡਾਰੀਆਂ ਦੀ ਜਨਨੀ ਰਹੀ ਹੈ ਅਤੇ ਸਾਨੂੰ ਆਪਣੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਖੇਡਾਂ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਖੇਡਾਂ ਵਿਅਕਤੀ ਵਿਚ ਟੀਮ ਭਾਵਨਾ, ਸਬਰ ਅਤੇ ਲੜਨ ਦੀ ਸਮਰੱਥਾ ਪੈਦਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਖੇਡਾਂ ਵਿਚ ਹਾਰ ਅਤੇ ਜਿੱਤ ਜੀਵਨ ਦਾ ਹਿੱਸਾ ਹਨ, ਪਰ ਖੇਡ ਭਾਵਨਾ ਸਭ ਤੋਂ ਵੱਡੀ ਗੱਲ ਹੈ | ਅਰੁਣ ਕੁਮਾਰ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੋਬਾਈਲ ਅਤੇ ਸੋਸ਼ਲ ਮੀਡੀਆ ਦੀ ਦੁਨੀਆਂ ਤੋਂ ਬਾਹਰ ਕੱਢ ਕੇ ਖੇਡ ਮੈਦਾਨਾਂ ਵੱਲ ਲੈ ਕੇ ਜਾਣ, ਤਾਂ ਜੋ ਉਹ ਤੰਦਰੁਸਤ ਅਤੇ ਅਨੁਸ਼ਾਸਿਤ ਨਾਗਰਿਕ ਬਣ ਸਕਣ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੀ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਨੌਜਵਾਨਾਂ ਨੂੰ ਲਾਭ ਲੈਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ ਭੋਆ ਹਲਕੇ ਵਿਚ ਜਲਦ... ਅਗਲੀ ਖ਼ਬਰ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਪੰਮਾ ਵਿਖੇ ਮਾਂ ਦਿਵਸ ਮਨਾਇਆ
Ad Position 24