27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਦੇ ਸਕੂਲਾਂ 'ਚ ਅੱਜ 'ਨੈਸ਼ਨਲ ਟੈਕਨਾਲੋਜੀ ਦਿਵਸ 2026' ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 11-05-2026
ਪਠਾਨਕੋਟ, 10 ਮਈ (ਸੰਧੂ)-ਐਸ.ਸੀ.ਈ.ਆਰ.ਟੀ. ਪੰਜਾਬ ਤੇ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ (ਐਲੀ:/ਸੈ:) ਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਅਮਨਦੀਪ ਕੁਮਾਰ ਦੀ ਅਗਵਾਈ ਹੇਠ 11 ਮਈ 2026 ਨੂੰ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ 'ਨੈਸ਼ਨਲ ਟੈਕਨਾਲੋਜੀ ਦਿਵਸ 2026' ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਨਾਲ ਨਵੀਂ ਟੈਕਨਾਲੋਜੀ ਨਾਲ ਜੋੜਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਸਾਲ ਦਾ ਥੀਮ ਇਨੋਵੇਸ਼ਨ ਤੇ ਸਾਈਬਰ ਸੇਫ਼ਟੀ ਰਾਹੀਂ ਭਵਿੱਖ ਨੂੰ ਮਜ਼ਬੂਤ ਬਣਾਉਣਾ ਹੈ | ਇਸ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨ, ਕੰਪਿਊਟਰ ਟੈਕਨਾਲੋਜੀ ਤੇ ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਪਠਾਨਕੋਟ ਜ਼ਿਲ੍ਹੇ ਦੇ ਡੀ.ਆਰ.ਪੀ. ਵਿਕਾਸ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਸਾਰੇ ਸਕੂਲਾਂ 'ਚ ਵਿਸ਼ੇਸ਼ ਸਵੇਰੇ ਦੀਆਂ ਸਭਾਵਾਂ ਕਰਵਾਈਆਂ ਜਾਣਗੀਆਂ, ਜਿਨ੍ਹਾਂ 'ਚ ਵਿਗਿਆਨ, ਅੰਤਰਿਕਸ਼, ਆਈ.ਟੀ. ਤੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਖੇਤਰ ਵਿਚ ਭਾਰਤ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਦੌਰਾਨ ਆਨਲਾਈਨ ਰਾਜ-ਪੱਧਰੀ 'ਟੈਕਨਾਲੋਜੀ ਤੇ ਸਾਈਬਰ ਜਾਗਰੂਕਤਾ ਕਇਜ਼' ਮੁਕਾਬਲਾ ਵੀ ਕਰਵਾਇਆ ਜਾਵੇਗਾ, ਜਿਸ ਰਾਹੀਂ ਵਿਦਿਆਰਥੀਆਂ ਦੀ ਡਿਜ਼ੀਟਲ ਸਾਖਰਤਾ ਤੇ ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦੀ ਜਾਂਚ ਕੀਤੀ ਜਾਵੇਗੀ | ਸਕੂਲ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੈਸ਼ਨਲ ਟੈਕਨਾਲੋਜੀ ਦਿਵਸ ਨਾਲ ਸੰਬੰਧਿਤ ਗਤੀਵਿਧੀਆਂ ਦੀਆਂ ਫ਼ੋਟੋਆਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਹੈਸ਼ਟੈਗ ਦੇ ਨਾਲ ਸਾਂਝੀਆਂ ਕਰਨ | ਇਸ ਮੌਕੇ ਬੀ.ਐਮ. ਕੰਪਿਊਟਰ ਸਾਇੰਸ ਬਿ੍ਜਰਾਜ, ਰਾਜੀਵ ਰਾਏ, ਸੁਭਾਸ਼ ਚੰਦਰ, ਮਨਜੀਤ ਸਿੰਘ, ਅਮਰਦੀਪ ਸਿੰਘ, ਵਿਨੈ ਕੁਮਾਰ ਅਤੇ ਰਾਕੇਸ਼ ਮਹਿਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਈ.ਡੀ. ਦੀ ਦੁਰਵਰਤੋਂ ਕਰਕੇ ਵਿਰੋਧੀ ਆਗੂਆਂ ਨੂੰ ਡਰਾਉਣਾ ਚਾਹੁੰਦੀ ਕੇਂਦਰ ਸਰਕਾਰ-ਚੇਅਰਮੈਨ ਸੌਰਭ ਬਹਿਲ ਸੰਜੀਵ ਅਰੋੜਾ... ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24