27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਈ.ਡੀ. ਦੀ ਦੁਰਵਰਤੋਂ ਕਰਕੇ ਵਿਰੋਧੀ ਆਗੂਆਂ ਨੂੰ ਡਰਾਉਣਾ ਚਾਹੁੰਦੀ ਕੇਂਦਰ ਸਰਕਾਰ-ਚੇਅਰਮੈਨ ਸੌਰਭ ਬਹਿਲ ਸੰਜੀਵ ਅਰੋੜਾ ਦੀ ਗਿ੍ਫ਼ਤਾਰੀ ਨੂੰ ਦੱਸਿਆ ਲੋਕਤੰਤਰ 'ਤੇ ਸਿੱਧਾ ਹਮਲਾ <br/>

Ad Position 21
No active advertisement
ਅਜੀਤ ਡੈਸਕ 11-05-2026
ਪਠਾਨਕੋਟ, 10 ਮਈ (ਸੰਧੂ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈ.ਡੀ. ਵਲੋਂ ਗਿ੍ਫ਼ਤਾਰ ਕੀਤੇ ਜਾਣ 'ਤੇ ਨਗਰ ਸੁਧਾਰ ਟਰੱਸਟ ਪਠਾਨਕੋਟ ਦੇ ਚੇਅਰਮੈਨ ਸੌਰਭ ਬਹਿਲ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਹੁਣ ਜਾਂਚ ਏਜੰਸੀਆਂ ਨੂੰ ਰਾਜਨੀਤਿਕ ਹਥਿਆਰ ਵਜੋਂ ਵਰਤ ਕੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਇਹ ਕਾਰਵਾਈ ਲੋਕਤੰਤਰ ਦੀ ਆਤਮਾ 'ਤੇ ਸਿੱਧਾ ਹਮਲਾ ਹੈ | ਚੇਅਰਮੈਨ ਸੌਰਭ ਬਹਿਲ ਨੇ ਕਿਹਾ ਕਿ ਦੇਸ਼ ਦੀਆਂ ਸੰਵਿਧਾਨਕ ਏਜੰਸੀਆਂ ਨੂੰ ਭਾਜਪਾ ਆਪਣੇ ਰਾਜਨੀਤਿਕ ਫ਼ਾਇਦੇ ਲਈ ਵਰਤ ਰਹੀ ਹੈ | ਜਿਹੜਾ ਵੀ ਆਗੂ ਲੋਕਾਂ ਦੇ ਹੱਕਾਂ ਦੀ ਗੱਲ ਕਰਦਾ ਹੈ ਜਾਂ ਭਾਜਪਾ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰਦਾ ਹੈ, ਉਸ ਨੂੰ ਈ.ਡੀ. ਅਤੇ ਸੀ.ਬੀ.ਆਈ. ਦੇ ਨੋਟਿਸ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਨਹੀਂ, ਸਗੋਂ ਤਾਨਾਸ਼ਾਹੀ ਵਾਲੀ ਸੋਚ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘੱਟ ਸਮੇਂ ਵਿਚ ਲੋਕ ਭਲਾਈ ਦੇ ਇਤਿਹਾਸਕ ਕੰਮ ਕੀਤੇ ਹਨ ਅਤੇ ਇਹੀ ਗੱਲ ਵਿਰੋਧੀ ਧਿਰਾਂ ਨੂੰ ਚੁਭ ਰਹੀ ਹੈ | ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਕੇਂਦਰ ਸਰਕਾਰ ਜਾਂਚ ਏਜੰਸੀਆਂ ਦੀ ਆੜ ਹੇਠ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ | ਚੇਅਰਮੈਨ ਸੌਰਭ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਆਗੂ ਅਤੇ ਵਰਕਰ ਸੱਚਾਈ ਤੇ ਲੋਕ ਹਿਤਾਂ ਲਈ ਡਟ ਕੇ ਖੜ੍ਹਾ ਹੈ ਅਤੇ ਇਸ ਤਰ੍ਹਾਂ ਦੀਆਂ ਦਬਾਅ ਵਾਲੀਆਂ ਕਾਰਵਾਈਆਂ ਨਾਲ ਪਾਰਟੀ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਆਉਣ ਵਾਲੇ ਸਮੇਂ ਵਿਚ ਇਸ ਧੱਕੇਸ਼ਾਹੀ ਦਾ ਲੋਕਤੰਤਰਿਕ ਤਰੀਕੇ ਨਾਲ ਮੰੂਹ-ਤੋੜ ਜਵਾਬ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਸਪੋਰਟਸ ਕਰਾਟੇ ਐਸੋਸੀਏਸ਼ਨ ਵਲੋਂ ਇੰਟਰ ਸਕੂਲ 'ਚ ਕਰਵਾਈ ਕਰਾਟੇ ਚੈਂਪੀਅਨਸ਼ਿਪ ਅਗਲੀ ਖ਼ਬਰ ਪੰਜਾਬ ਦੇ ਸਕੂਲਾਂ 'ਚ ਅੱਜ 'ਨੈਸ਼ਨਲ ਟੈਕਨਾਲੋਜੀ ਦਿਵਸ 2026' ਮਨਾਇਆ ਜਾਵੇਗਾ
Ad Position 24