27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੈਬਨਿਟ ਮੰਤਰੀ ਪੰਜਾਬ ਵਲੋਂ ਵਾਰਡ ਨੰਬਰ 44 ਤੇ 47 ਦੇ ਅੰਦਰ ਚੱਲ ਰਹੇ ਨਿਰਮਾਣ ਕਾਰਜਾਂ ਦੇ ਨਿਰੀਖਣ ਲਈ ਕੀਤਾ ਅਚਨਚੇਤ ਦੌਰਾ

Ad Position 21
No active advertisement
ਅਜੀਤ ਡੈਸਕ 11-05-2026
ਨਰੋਟ ਮਹਿਰਾ, 10 ਮਈ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਮਲਕਪੁਰ ਵਿਚ ਗਲੀਆਂ ਅਤੇ ਨਾਲੀਆਂ, ਜੋ ਆਜ਼ਾਦੀ ਤੋਂ ਬਾਅਦ ਅੱਜ ਤੱਕ ਨਹੀਂ ਬਣ ਸਕੀਆਂ ਸਨ, ਹੁਣ ਪੰਜਾਬ ਸਰਕਾਰ ਦੇ ਉਪਰਾਲਿਆਂ ਨਾਲ ਤਿਆਰ ਕੀਤੀਆਂ ਜਾ ਰਹੀਆਂ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਵੱਡੀਆਂ ਰਾਸ਼ੀਆਂ ਸਦਕਾ ਇਲਾਕੇ ਵਿਚ ਗਲੀਆਂ, ਨਾਲੀਆਂ ਅਤੇ ਸੜਕਾਂ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹਨ | ਇਨ੍ਹਾਂ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮਲਿਕਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਮਗਰੋਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਕੈਲਾਸ਼ਪਤੀ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ | ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਦੇ ਉਹ ਖੇਤਰ, ਜੋ ਨਗਰ ਨਿਗਮ ਦੇ ਅਧੀਨ ਆਉਂਦੇ ਹਨ, ਖ਼ਾਸ ਕਰਕੇ ਵਾਰਡ ਨੰਬਰ-44 ਅਤੇ 47 ਵਿਚ ਪਿਛਲੇ ਦਿਨਾਂ ਦੌਰਾਨ ਗਲੀਆਂ, ਨਾਲੀਆਂ ਅਤੇ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ ਸਨ | ਉਨ੍ਹਾਂ ਕਿਹਾ ਕਿ ਜਦੋਂ ਇਹ ਕੰਮ ਸ਼ੁਰੂ ਕੀਤੇ ਗਏ ਸਨ, ਉਸ ਵੇਲੇ ਇਲਾਕਾ ਵਾਸੀਆਂ ਨੂੰ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਲੰਮੇ ਸਮੇਂ ਤੋਂ ਚੱਲ ਰਹੀ ਇਸ ਮੰਗ ਨੂੰ ਜਲਦੀ ਪੂਰਾ ਕੀਤਾ ਜਾਵੇਗਾ | ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਚੱਲ ਰਹੇ ਕੰਮਾਂ ਦਾ ਮੌਕੇ 'ਤੇ ਜਾਇਜ਼ਾ ਲਿਆ ਗਿਆ ਹੈ ਅਤੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਦਾ ਵੀ ਨਿਰੀਖਣ ਕੀਤਾ ਗਿਆ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਜਲਦੀ ਹੀ ਇਹ ਗਲੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਸਕਣ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਦੇਖਭਾਲ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਉਹ ਸਮੇਂ-ਸਮੇਂ 'ਤੇ ਵੱਖ-ਵੱਖ ਪ੍ਰੋਜੈਕਟਾਂ ਦਾ ਅਚਨਚੇਤ ਦੌਰਾ ਕਰਦੇ ਰਹਿੰਦੇ ਹਨ | ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਵਿਕਾਸ ਕਾਰਜਾਂ ਵਿਚ ਕਿਸੇ ਵੀ ਕਿਸਮ ਦੀ ਕਮੀ ਨਾ ਰਹਿ ਜਾਵੇ ਅਤੇ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਕੈਬਨਿਟ ਮੰਤਰੀ ਨੇ ਵਾਰਡ ਨੰਬਰ-44 ਅਤੇ 47 ਦੇ ਵਸਨੀਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਨਾ ਸਿਰਫ਼ ਇਲਾਕੇ ਦੀ ਸੂਰਤ ਨਿੱਖਰੇਗੀ, ਸਗੋਂ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਅਤੇ ਸਫ਼ਾਈ ਨਾਲ ਸੰਬੰਧਿਤ ਕਈ ਮੁਸ਼ਕਿਲਾਂ ਤੋਂ ਵੀ ਰਾਹਤ ਮਿਲੇਗੀ | ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਈ ਦਹਾਕਿਆਂ ਤੋਂ ਲਟਕ ਰਹੇ ਇਹ ਕੰਮ ਹੁਣ ਹਕੀਕਤ ਦਾ ਰੂਪ ਧਾਰ ਰਹੇ ਹਨ, ਜਿਸ ਨਾਲ ਮਲਿਕਪੁਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ ਦੀ ਅਗਵਾਈ 'ਚ ਭਾਜਪਾ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਹੜ੍ਹਾਂ ਤੋਂ ਪ੍ਰਸ਼ਾਸਨ ਨੇ ਨਹੀਂ ਲਿਆ ਕੋਈ ਸਬਕ • ਆਖਰ ਬਾਰ ਬਾਰ ਕਿਉਂ ਲੀਕ ਹੋ ਰਹੀ ਹੈ ਹਾਈਡਲ ਨਹਿਰ • ਹੜ੍ਹਾਂ ਨੂੰ ਲ...
Ad Position 24