29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੀ.ਵੀ.ਐਨ. ਹਾਈ ਸਕੂਲ ਦੀ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-05-2026
ਬਟਾਲਾ, 11 ਮਈ (ਸਤਿੰਦਰ ਸਿੰਘ)-ਬੀ.ਵੀ.ਐਨ. ਹਾਈ ਸਕੂਲ ਪੁਰੀਆਂ ਮੁਹੱਲਾ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਵਰਤਿਕਾ ਸ਼ਰਮਾ ਨੇ ਦੱਸਿਆ ਕਿ 60 ਫੀਸਦੀ ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ | ਵਿਦਿਆਰਥਣ ਰਾਧਿਕਾ ਨੇ 87 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪਿਯੂਸ ਨੇ 82 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਪਿਯੂਸ ਸ਼ਰਮਾ ਨੇ 73.2 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਕੇਸ਼ਵ ਨੇ 72.6 ਫੀਸਦੀ ਅੰਕਾਂ ਨਾਲ ਚੌਥਾ, ਸਕਸ਼ਮ ਨੇ 71.5 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ | ਪਿ੍ੰਸੀਪਲ ਵਰਤਿਕਾ ਸਰਮਾ ਨੇ ਵਿਦਿਆਰਥੀਆਂ ਦੀ ਇਸ ਉਪਲੱਬਧੀ 'ਤੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੈ ਸ਼ਰਮਾ ਨੇ ਵੀ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ ਵਲੋਂ 5 ਹਜ਼ਾਰ ਰੁਪਏ ਤੋਂ ਵੱਧ ਬਿੱਲ ਦੂਜੇ ਦਿਨ ਜਮ੍ਹਾਂ ਕਰਨ 'ਤੇ ਖਪਤਕਾਰ ਪ੍ਰੇਸ਼ਾਨ <br/> ਅਗਲੀ ਖ਼ਬਰ ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ ਦਰਖੱਤ, ਬਿਜਲੀ ਦੇ ਖੰਭੇ ਤੇ ਗੁਜਰਾਂ ਦੇ ਕੁੱਲ ਨੁਕਸਾਨੇ
Ad Position 24