30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੁਲਿਸ ਜ਼ਿਲ੍ਹੇ 'ਚ 13 ਥਾਵਾਂ 'ਤੇ ਨਾੜ ਨੂੰ ਲਗਾਈ ਅੱਗ <br/>

Ad Position 21
No active advertisement
ਅਜੀਤ ਡੈਸਕ 12-05-2026
ਬਟਾਲਾ, 11 ਮਈ (ਰਾਕੇਸ਼ ਰੇਖੀ)-ਪੁਲਿਸ ਜ਼ਿਲ੍ਹਾ ਬਟਾਲਾ ਦੇ 13 ਪਿੰਡਾਂ ਵਿਚ ਪ੍ਰਸ਼ਾਸਨ ਵਲੋਂ ਨਾੜ੍ਹ ਨੂੰ ਅੱਗ ਲਗਾਏ ਜਾਣ ਦੀ ਪਾਬੰਧੀ ਦੀ ਉਲੰਘਣਾ ਕਰਨ 'ਤੇ ਪੁਲਿਸ ਨੇ 19 ਕਿਸਾਨਾਂ ਦੇ ਖਿਲਾਫ਼ ਮਾਮਲੇ ਦਰਜ ਕੀਤੇ ਹਨ | ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ.ਐਸ.ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਕਲੱਸਟਰ ਅਧਿਕਾਰੀ ਲਖਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਪਿੰਡ ਸ਼ਿਕਾਰ ਕਿਸਾਨ ਸੁਖਦਿਆਲ ਸਿੰਘ ਤੇ ਕੁਲਦੀਪ ਸਿੰਘ ਦੇ ਖ਼ਿਲਾਫ, ਇਸੇ ਥਾਣੇ ਦੇ ਏ.ਐਸ.ਆਈ. ਪਤਰਸ ਮਸੀਹ ਨੇ ਦੱਸਿਆ ਕਿ ਪਿੰਡ ਅਲੀਨੰਗਲ ਦੀ ਪੰਚਾਇਤੀ ਜ਼ਮੀਨ ਦੇ ਖੇਤਾਂ ਵਿਚ ਅੱਗ ਲਗਾਉਣ 'ਤੇ ਗ੍ਰਾਮ ਪੰਚਾਇਤ ਅਲੀ ਨੰਗਲ ਦੇ ਖਿਲਾਫ, ਇਸੇ ਥਾਣਾ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਕਲੱਸਟਰ ਅਧਿਕਾਰੀ ਆਜ਼ਾਦਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਪਿੰਡ ਦੇਹੜ ਦੇ ਕਿਸਾਨ ਕਿਸ਼ਨ ਦੇਵ ਦੇ ਖਿਲਾਫ, ਥਾਂਣਾ ਘਣੀਏ ਕੇ ਬਾਂਗਰ ਦੇ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਲੱਸਟਰ ਕਾਰਜ ਸਿੰਘ ਦੀ ਸ਼ਿਕਾਇਤ 'ਤੇ ਪਿੰਡ ਖੈਹਿਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ ਦੇ ਖਿਲਾਫ, ਥਾਣਾ ਡੇਰਾ ਬਾਬਾ ਨਾਨਕ ਦੇ ਏ.ਐਸ.ਆਈ. ਸ਼ਰੀਫ ਮਸੀਹ ਨੇ ਦੱ ਸਿਆ ਕਿ ਕਲੱਸਟਰ ਅਧਿਕਾਰੀ ਸੂਰਜ ਕੁਮਾਰ ਦੀ ਸ਼ਿਕਾਇਤ 'ਤੇ ਪਿੰਡ ਬਹਿਲੋਲਪੁਰ ਦੇ ਇਕ ਅਣਪਛਾਤੇ ਕਿਸਾਨ ਦੇ ਖਿਲਾਫ, ਇਸ ਦੇ ਨਾਲ ਹੀ ਕਲੱਸਟਰ ਪਰਮਜੀਤ ਸਿੰਘ ਦੀ ਸ਼ਿਕਾਇਤ 'ਤੇ ਪਿੰਡ ਖੁਸ਼ਹਾਲਪੁਰ ਦੇ ਕਿਸਾਨ ਸਤਪਾਲ ਸਿੰਘ ਦੇ ਖਿਲਾਫ, ਪਿੰਡ ਘੁੰਮਣ ਦੇ ਕਿਸਾਨ ਲਵਪ੍ਰੀਤ ਸਿੰਘ ਦੇ ਖਿਲਾਫ, ਏ.ਐਸ.ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਕਿਸਾਨ ਅਮਰੀਕ ਸਿੰਘ, ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਦੇ ਖਿਲਾਫ ਤੇ ਪਿੰਡ ਕਪਾਲਾ ਦੇ ਕਿਸਾਨ ਪਰਵਿੰਦਰ ਸਿੰਘ ਦੇ ਖਿਲਾਫ, ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਾਲੇਵਾਲ ਦੇ ਦਿਲਬਾਗ ਸਿੰਘ ਤੇ ਬਲਦੇਵ ਸਿੰਘ ਦੇ ਖਿਲਾਫ, ਏ.ਐਸ.ਆਈ. ਵਿਲੀਅਮ ਮਸੀਹ ਨੇ ਦੱਸਿਆ ਕਿ ਕਲੱਸਟਰ ਅਧਿਕਾਰੀ ਨਵਸੰਗੀਤ ਸਿੰਘ ਦੀ ਸ਼ਿਕਾਹਿਤ 'ਤੇ ਡੇਰਾ ਬਾਬਾ ਨਾਨਕ ਦੇ ਪਰਮਜੀਤ ਸਿੰਘ, ਗੁਰਦੇਵ ਸਿੰਘ ਤੇ ਅਮਰਜੀਤ ਸਿੰਘ ਦੇ ਖਿਲਾਫ ਤੇ ਏ.ਐਸ.ਆਈ. ਮੋਹਨ ਸਿੰਘ ਨੇ ਦੱਸਿਆ ਕਿ ਕਲੱਸਟਰ ਅਧਿਕਾਰੀ ਮਲਕੀਅਤ ਸਿੰਘ ਦੀ ਸ਼ਿਕਾਇਤ 'ਤੇ ਪਿੰਡ ਹਰਦੋਰਵਾਲ ਦੇ ਅਣਪਛਾਤੇ 2 ਕਿਸਾਨਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੀ ਕਾਦੀਆਂ ਇਕਾਈ ਵਲੋਂ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਬਾਹਰ ਧਰਨਾ ਅਗਲੀ ਖ਼ਬਰ ਬਟਾਲਾ ਤੇ ਆਸ-ਪਾਸ ਦੇ ਇਲਾਕਿਆਂ 'ਚ ਤੇਜ਼ ਤੂਫ਼ਾਨ, ਝੱਖੜ ਹਨੇਰੀ ਤੇ ਮੀਂਹ ਤੇ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ...
Ad Position 24