30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕੌਂਸਲਰਾਂ ਦੇ ਵਫ਼ਦ ਵਲੋਂ ਰਾਜ ਚੋਣ ਕਮਿਸ਼ਨ ਨੂੰ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 12-05-2026
ਬਟਾਲਾ, 11 ਮਈ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕੌਂਲਸਰਾਂ ਦਾ ਵਫ਼ਦ ਰਾਜ ਚੋਣ ਕਮਿਸ਼ਨ ਪੰਜਾਬ ਰਾਜਦੀਪ ਕੌਰ ਨੂੰ ਮਿਲਿਆ | ਵਫ਼ਦ ਵਲੋਂ ਬਟਾਲਾ ਨਗਰ ਨਿਗਮ ਚੋਣਾਂ ਦੌਰਾਨ ਵੋਟਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਰੱਦ ਕਰਨ ਤੇ ਕਈ ਵੋਟਰਾਂ ਦੇ ਨਾਂਅ ਹੋਰ ਵਾਰਡਾਂ 'ਚ ਸ਼ਾਮਲ ਕਰਨ ਦੇ ਗੰਭੀਰ ਮਾਮਲੇ ਉਠਾਏ ਗਏ | ਵਫ਼ਦ ਵਲੋਂ ਕਮਿਸ਼ਨ ਨੂੰ ਦੱਸਿਆ ਗਿਆ ਕਿ ਬਹੁਤ ਸਾਰੇ ਪਰਿਵਾਰਾਂ ਦੀਆਂ ਵੋਟਾਂ ਬਿਨ੍ਹਾਂ ਜਾਣਕਾਰੀ ਤੇ ਬਿਨ੍ਹਾਂ ਮਨਜ਼ੂਰੀ ਦੇ ਕੱਟੀਆਂ ਗਈਆਂ ਹਨ, ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਕਈ ਵੋਟਰਾਂ ਦੇ ਨਾਂਅ ਉਨ੍ਹਾਂ ਦੇ ਅਸਲ ਵਾਰਡਾਂ ਤੋਂ ਹਟਾ ਕੇ ਦੂਜੇ ਵਾਰਡਾਂ 'ਚ ਕੀਤੇ ਗਏ ਹਨ, ਜੋ ਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ 'ਤੇ ਸਵਾਲ ਖੜੇ੍ਹ ਕਰਦਾ ਹੈ | ਅਮਨਦੀਪ ਜੈਂਤੀਪੁਰ ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜਿਨਾਂ ਲੋਕਾਂ ਦੀਆਂ ਵੋਟਾਂ ਗਲਤ ਤਰੀਕੇ ਨਾਲ ਕੱਟੀਆਂ ਜਾਂ ਤਬਦੀਲ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਹਰ ਨਾਗਰਿਕ ਦਾ ਮੂਲ ਅਧਿਕਾਰ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਕਸਤੂਰੀ ਲਾਲ, ਕੌਂਸਲਰ ਜਗੀਰ ਖੋਖਰ, ਕੌਂਸਲਰ ਅਨਿਲ ਬੱਬੀ ਸੇਖੜੀ, ਕੌਂਸਲਰ ਜਰਮਨ ਬਾਜਵਾ, ਕੌਂਸਲਰ ਰਸ ਕੁਮਾਰ ਗੌਸਪੁਰਾ, ਸੋਨੂੰ ਸ਼ੇਰਗਿੱਲ, ਸੰਨੀ ਬੱਬਰ, ਭੁਪਿੰਦਰ ਸਿੰਘ, ਰੂਬਲ ਸ਼ੇਰੇ ਪੰਜਾਬ, ਜਗਜੋਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਰਵਾਇਤੀ ਪਾਰਟੀਆਂ ਦੇ ਪਰਿਵਾਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਫੂਡ ਸਪਲਾਈ ਵਿਭਾਗ ਵਲੋਂ ਡੀਪੂ ਹੋਲਡਰਾਂ ਨੰੂ ਦਿੱਤੇ ਕੰਪਿਊਟਰ ਕੰਡੇ ਠੀਕ ਕਰਵਾਉਣ ਦੀ ਮੰਗ
Ad Position 24