30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਰਵਾਇਤੀ ਪਾਰਟੀਆਂ ਦੇ ਪਰਿਵਾਰ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 12-05-2026
ਬਟਾਲਾ, 11 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਵਿਧਾਇਕ ਸ਼ੈਰੀ ਕਲਸੀ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿਚ ਆਮ ਆਦਮੀ ਪਾਰਟੀ ਦੀਆਂ ਮਜ਼ਬੂਤ ਨੀਤੀਆਂ ਅਤੇ ਲੋਕਪੱਖੀ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ | ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਗਏ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਸਿੰਘਾਪੁਰ ਵਿਖੇ ਭੇਜਿਆ | ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮੁਆਫ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਆਦਿ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਬਾਲ ਵਿੱਦਿਆ ਮੰੰਦਰ ਹਾਈ ਸਕੂਲ ਗੁਰਦਾਸਪੁਰ ਦੇ ਪ੍ਰਣਵ ਅਗਰਵਾਲ ਨੇ ਮੈਰਿਟ 'ਚ 18ਵਾਂ ਰੈਂਕ ਕੀਤਾ ਹਾਸਿਲ <br/> ਅਗਲੀ ਖ਼ਬਰ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਕੌਂਸਲਰਾਂ ਦੇ ਵਫ਼ਦ ਵਲੋਂ ਰਾਜ ਚੋਣ ਕਮਿਸ਼ਨ ਨੂੰ ਮੰਗ ਪੱਤਰ ਦਿੱਤਾ
Ad Position 24