30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ ਪੰਜਾਬ ਸਰਕਾਰ-ਐਡਵੋਕੇਟ ਨਡਾਲਾ <br/>

Ad Position 21
No active advertisement
ਅਜੀਤ ਡੈਸਕ 12-05-2026
ਗੁਰਦਾਸਪੁਰ, 11 ਮਈ (ਅਸ਼ੋਕ ਸ਼ਰਮਾ)-ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠੇ ਮਿੳਾੂਸੀਪਲ ਕੌਂਸਲ ਸਫ਼ਾਈ ਕਰਮਚਾਰੀਆਂ ਦੀ ਹਮਾਇਤ 'ਤੇ ਉੱਤਰਦਿਆਂ ਸੈਂਟਰਲ ਗਵਰਨਮੈਂਟ ਕੌਂਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਤੇ ਭਾਜਪਾ ਆਗੂ ਆਰ.ਕੇ ਨਡਾਲਾ ਨੇ ਡਿਪਟੀ ਕਮਿਸ਼ਨਰ ਨੰੂ ਪੱਤਰ ਲਿਖ ਕੇ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਹੱਕੀ ਮੰਗਾਂ ਤੁਰੰਤ ਮੰਨੇ ਜਾਣ ਦੀ ਮੰਗ ਕੀਤੀ ਹੈ | ਐਡਵੋਕੇਟ ਨਡਾਲਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਬਿਨ੍ਹਾਂ ਜਾਨ ਦੀ ਪ੍ਰਵਾਹ ਕੀਤਿਆਂ ਹਰ ਤਰ੍ਹਾਂ ਦੇ ਮੌਸਮ ਤੇ ਹਲਾਤਾਂ 'ਚ ਡਿਊਟੀ ਨਿਭਾਉਂਦੇ ਹੋਏ ਸ਼ਹਿਰਾਂ ਦੀ ਸਾਫ਼ ਸਫ਼ਾਈ ਕਰਕੇ ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਦੇ ਹਨ | ਸ਼ਹਿਰ ਜੇਕਰ ਸਾਫ਼ ਸੁਥਰੇ ਤੇ ਲੋਕ ਤੰਦਰੁਸਤ ਹਨ ਤਾਂ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਬਦੌਲਤ ਹੀ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਕਾਰਨ ਕਰਮਚਾਰੀ ਹੜਤਾਲ 'ਤੇ ਬੈਠੇ ਹਨ | ਪਰ ਅਜੇ ਤੱਕ ਕਿਸੇ ਸਰਕਾਰੀ ਨੁਮਾਇੰਦੇ ਨੇ ਇਨ੍ਹਾਂ ਦੀ ਗੱਲ ਨਹੀਂ ਸੁਣੀ | ਜਿਸ ਕਾਰਨ ਸਫ਼ਾਈ ਕਰਮਚਾਰੀਆਂ ਦਾ ਗੁੱਸਾ ਵਧਦਾ ਜਾ ਰਿਹਾ ਹੈ | ਨਤੀਜੇ ਵਜੋਂ ਸ਼ਹਿਰਾਂ ਅੰਦਰ ਗੰਦਗੀ ਦੇ ਢੇਰ ਲੱਗ ਗਏ ਹਨ ਤੇ ਲੋਕਾਂ ਦੀ ਪ੍ਰੇਸ਼ਾਨੀ ਵਧਣ ਦੇ ਨਾਲ ਆਮ ਜਨਤਾ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ | ਐਡਵੋਕੇਟ ਨਡਾਲਾ ਨੇ ਮੰਗ ਕੀਤੀ ਕਿ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਵਿਚਾਰਿਆ ਜਾਵੇ ਤੇ ਲੋੜੀਂਦੇ ਕਦਮ ਚੱੁਕੇ ਜਾਣ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ 10ਵੀਂ ਜਮਾਤ ਦੇ ਨਤੀਜਿਆਂ 'ਚ ਜ਼ਿਲ੍ਹਾ ਗੁਰਦਾਸਪੁਰ ਦਾ ਨਤੀਜਾ 97.84 ਤੇ ਜ਼ਿਲ੍ਹਾ ਪਠਾਨਕੋਟ ਦਾ 97.99 ਫ਼ੀਸਦੀ ਰਿਹਾ ਸ...
Ad Position 24