30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 12-05-2026
ਧਾਰੀਵਾਲ, 11 ਮਈ (ਜੇਮਸ ਨਾਹਰ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੁਰਜ਼ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੇ ਦੱਸਿਆ ਕਿ 15 ਮਈ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਸਬੰਧੀ ਬੱਸਾਂ ਦਾ ਕਾਫਲਾ ਰਵਾਨਾ ਹੋਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਦੇ ਮੁੱਦਿਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਦਾਣਾ ਮੰਡੀਆਂ ਵਿਚ ਖੁੱਲੇ ਲੱਗੇ ਕਣਕ ਦੇ ਅੰਬਾਰ ਨਾਲ ਕਣਕ ਦੀ ਬਰਬਾਦੀ ਹੋ ਰਹੀ ਹੈ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ | ਉਨ੍ਹਾਂ ਕਿਹਾ ਕਿ ਕੋਆਪਰੇਟਿਵ ਬੈਂਕ ਵਿਚ ਕਰਜ਼ੇ ਦੀ ਹੱਦ ਸਰਕਾਰ ਵਲੋਂ ਵਧਾਈ ਗਈ ਹੈ, ਪਰ ਬੈਂਕਾਂ ਦੇ ਮੁਲਾਜ਼ਮ ਕਰਜ਼ਾ ਹੱਦ ਵਧਾਉਣ ਤੋਂ ਇਨਕਾਰ ਕਰ ਰਹੇ ਹਨ | ਇਨ੍ਹਾਂ ਮਾੜੀਆਂ ਨੀਤੀਆਂ ਦੇ ਸੰਬੰਧ ਵਿਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਗੁਰਮੀਤ ਸਿੰਘ ਮਗਰਾਲਾ, ਸੁਖਦੇਵ ਸਿੰਘ ਡੇਰਾ ਬਾਬਾ ਨਾਨਕ, ਬਲਵਿੰਦਰ ਸਿੰਘ ਮਗਰਾਲਾ, ਲਖਵਿੰਦਰ ਸਿੰਘ ਗੁਰਦਾਸਪੁਰ, ਹਰਦੇਵ ਸਿੰਘ, ਅਜੈਬ ਸਿੰਘ ਪੱਡਾ, ਤਰਸੇਮ ਸਿੰਘ, ਬਲਜਿੰਦਰ ਸਿੰਘ, ਪ੍ਰੇਮ ਸਿੰਘ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ, ਬੇਅੰਤ ਸਿੰਘ ਅÏਲਖ, ਮੁਖਵਿੰਦਰ ਸਿੰਘ, ਸਤਪਾਲ ਸਿੰਘ ਕੈਸ਼ੀਅਰ, ਰਣਜੀਤ ਸਿੰਘ ਆਦਿ ਹੋਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਅਹਿਮ ਮੀਟਿੰਗ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਵਡਾਲਾ ਗ੍ਰੰਥੀਆਂ ਵਿਚ ਆਧੁਨਿਕ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ
Ad Position 24