31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡੇਰਾ ਬਾਬਾ ਨਾਨਕ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 12-05-2026
ਡੇਰਾ ਬਾਬਾ ਨਾਨਕ, 11 ਮਈ (ਹੀਰਾ ਸਿੰਘ ਮਾਂਗਟ)-ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਸਫਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ ਤੇ ਸਰਕਾਰ ਦੇ ਕੰਨ ਖੋਲਣ ਲਈ ਅੱਜ ਡੇਰਾ ਬਾਬਾ ਨਾਨਕ ਦੇ ਬਾਜ਼ਾਰਾਂ 'ਚ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਤੇ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਸਾਡੀ ਇਹ ਪੰਜਾਬ ਪੱਧਰ 'ਤੇ ਹੜਤਾਲ ਲਗਾਤਾਰ ਜਾਰੀ ਰਹੇਗੀ | ਇਸ ਮੌਕੇ ਪ੍ਰਧਾਨ ਪ੍ਰੇਮ ਨਾਥ, ਕੁਲਦੀਪ ਸਿੰਘ, ਇੰਦਰਜੀਤ ਸਿੰਘ, ਆਸੂ, ਰਸਪਾਲ ਮਸੀਹ, ਵਿਸ਼ਾਲ, ਲਾਡੀ ਮਸੀਹ, ਪੀਟਰ ਗਿੱਲ, ਅਰਜ, ਲਾਲੀ, ਕਾਲਾ, ਹਰਸ, ਸੋਨੂੰ, ਰਣਜੀਤ, ਪਵਨ, ਬਿੱਟਾ, ਕਾਲੀਦਾਸ, ਸੁਖਵਿੰਦਰ, ਕਰਮਾ, ਅਪਰਸ, ਸਰਬਜੀਤ ਸਿੰਘ ਕਲਰਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਾੜ ਨੂੰ ਅੱਗ ਲਗਾਉਣ ਸੰਬੰਧੀ 2 ਕਿਸਾਨਾਂ ਖਿਲਾਫ਼ ਖੇਤੀਬਾੜੀ ਵਿਭਾਗ ਵਲੋਂ ਕਾਰਵਾਈ ਅਗਲੀ ਖ਼ਬਰ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਵਿਖੇ ਮਾਂ ਦਿਵਸ ਮਨਾਇਆ
Ad Position 24