31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਸ.ਆਰ.ਕੇ.ਪੀ. ਸਕੂਲ ਬੁੰਗਲ ਦੀ ਵਿਦਿਆਰਥਣ ਰੀਧਿਮਾ ਸ਼ਰਮਾ ਨੇ ਮੈਰਿਟ ਵਿਚ 16ਵਾਂ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 12-05-2026
ਪਠਾਨਕੋਟ, 11 ਮਈ (ਸੰਧੂ)-ਐਸ.ਆਰ.ਕੇ.ਪੀ. ਸੀਨੀਅਰ ਸੈਕੰਡਰੀ ਸਕੂਲ ਬੁੰਗਲ ਦੀ ਹੋਣਹਾਰ ਵਿਦਿਆਰਥਣ ਰੀਧਿਮਾ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਬੋਰਡ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ, ਮਾਪਿਆਂ ਅਤੇ ਪੂਰੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਰੀਧਿਮਾ ਸ਼ਰਮਾ ਪੁੱਤਰੀ ਨਰੇਸ਼ ਸ਼ਰਮਾ ਤੇ ਪੂਜਾ ਸ਼ਰਮਾ ਨੇ 650 ਵਿਚੋਂ 629 ਅੰਕ ਪ੍ਰਾਪਤ ਕਰਕੇ 96.67 ਫੀਸਦੀ ਨੰਬਰ ਹਾਸਲ ਕਰਕੇ ਪੰਜਾਬ ਸਟੇਟ ਮੈਰਿਟ ਸੂਚੀ 'ਚ 16ਵਾਂ ਤੇ ਜ਼ਿਲ੍ਹਾ ਪਠਾਨਕੋਟ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਰੀਧਿਮਾ ਨੇ ਅੰਗਰੇਜ਼ੀ ਵਿਸ਼ੇ 'ਚ 100 'ਚੋਂ 100, ਸਮਾਜਿਕ ਵਿਗਿਆਨ ਵਿਚ 99 ਅਤੇ ਸਾਇੰਸ ਵਿਚ 98 ਅੰਕ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਰੀਧਿਮਾ ਦੀ ਇਸ ਇਤਿਹਾਸਕ ਸਫਲਤਾ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਮਠਿਆਈਆਂ ਵੰਡ ਕੇ ਖ਼ੁਸ਼ੀ ਮਨਾਈ ਗਈ ਤੇ ਵਿਦਿਆਰਥਣ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਸਕੂਲ ਦੀਆਂ ਹੋਰ ਹੋਣਹਾਰ ਵਿਦਿਆਰਥਣਾਂ ਕਿ੍ਤਿਕਾ ਰਸੋਤਰਾ ਤੇ ਦਿਵਾਂਸ਼ੀ ਨੇ ਵੀ 650 'ਚੋਂ 595 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪ੍ਰਬੰਧਕਾਂ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ | ਸਕੂਲ ਦੇ ਚੇਅਰਮੈਨ ਸੁਰੇਸ਼ ਕੁਮਾਰ ਸ਼ਰਮਾ ਤੇ ਡਾਇਰੈਕਟਰ ਕੁਨਾਲ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲਗਾਤਾਰ ਮਿਹਨਤ ਅਤੇ ਆਪਣੇ ਲਕਸ਼ ਪ੍ਰਤੀ ਸਮਰਪਣ ਨਾਲ ਹਰ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਫ਼ਤਿਹਪੁਰ ਵਿਖੇ ਨਾਲੇ 'ਤੇ ਲੋਹੇ ਦਾ ਲਾਂਘਾ ਬਣਾ ਕੇ ਪਿੰਡ ਵਾਸੀਆਂ ਦੀ ਮੁਸ਼ਕਿਲ ਦਾ ਕ... ਅਗਲੀ ਖ਼ਬਰ ਕੇ.ਡੀ.ਐਮ. ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਵੰਡਰਲੈਂਡ ਸਿੱਖਿਆਤਮਿਕ ਦੌਰਾ ਆਯੋਜਿਤ <br/>
Ad Position 24