31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਢਾਕੀ ਰੋਡ 'ਤੇ ਪੁੱਟੇ ਖੱਡਿਆਂ ਕਾਰਨ ਹਾਦਸਿਆਂ ਦਾ ਖ਼ਤਰਾ ਵਧਿਆ, ਲੋਕਾਂ ਵਲੋਂ ਤੁਰੰਤ ਮੁਰੰਮਤ ਦੀ ਮੰਗ

Ad Position 21
No active advertisement
ਅਜੀਤ ਡੈਸਕ 12-05-2026
ਪਠਾਨਕੋਟ, 11 ਮਈ (ਸੰਧੂ)-ਸ਼ਹਿਰ ਦੇ ਸਭ ਤੋਂ ਵਿਅਸਤ ਮਾਰਗਾਂ ਵਿਚ ਸ਼ਾਮਿਲ ਢਾਕੀ ਰੋਡ 'ਤੇ ਕਾਲਜ ਰੋਡ ਦੀ ਹਾਲਤ ਬਹੁਤ ਖ਼ਰਾਬ ਬਣੀ ਹੋਈ ਹੈ | ਸੜਕ 'ਤੇ ਸੀਵਰੇਜ ਸਬੰਧੀ ਕੰਮਾਂ ਲਈ ਵੱਖ-ਵੱਖ ਥਾਵਾਂ 'ਤੇ ਪੁੱਟੇ ਗਏ ਖੱਡੇ ਕਈ ਦਿਨਾਂ ਤੋਂ ਖੁੱਲਵੇ ਪਏ ਹਨ | ਜਿਸ ਕਾਰਨ ਰਾਹਗੀਰਾਂ, ਵਾਹਨ ਚਾਲਕਾਂ ਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਾਸਟਰ ਹਰੀਸ਼ ਸੈਣੀ ਨੇ ਦੱਸਿਆ ਕਿ ਸਬਜ਼ੀ ਮੰਡੀ ਮੋੜ ਸਥਿਤ ਐਮ.ਸੀ. ਕਾਲੋਨੀ ਨੇੜੇ ਚਾਰ ਮਰਲਾ ਕਵਾਰਟਰ ਕਾਲੋਨੀ ਮੋੜ ਸਮੇਤ ਕਈ ਥਾਵਾਂ 'ਤੇ ਸੜਕ ਦੇ ਵਿਚਕਾਰ ਡੂੰਘੇ ਖੱਡੇ ਖ਼ੋਦ ਕੇ ਛੱਡ ਦਿੱਤੇ ਗਏ ਹਨ | ਇਨ੍ਹਾਂ ਖੱਡਿਆਂ ਦੇ ਆਲੇ-ਦੁਆਲੇ ਨਾ ਤਾਂ ਕੋਈ ਸੁਰੱਖਿਆ ਪ੍ਰਬੰਧ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਚਿਤਾਵਨੀ ਬੋਰਡ ਲਗਾਏ ਗਏ ਹਨ | ਜਿਸ ਕਾਰਨ ਹਰ ਵੇਲੇ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਰਾਤ ਦੇ ਸਮੇਂ ਇਹ ਖੱਡੇ ਵੱਡੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਬਰਸਾਤ ਦੇ ਦਿਨਾਂ ਵਿਚ ਇਨ੍ਹਾਂ 'ਚ ਪਾਣੀ ਭਰਨ ਨਾਲ ਸਕੂਲੀ ਬੱਚਿਆਂ, ਦੋ ਪਹੀਆ ਵਾਹਨ ਚਾਲਕਾਂ ਤੇ ਰਾਹਗੀਰਾਂ ਲਈ ਹੋਰ ਵੀ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ | ਇਲਾਕੇ ਦੇ ਦੁਕਾਨਦਾਰਾਂ ਨੇ ਵੀ ਪ੍ਰਸ਼ਾਸਨ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸੜਕ 'ਤੇ ਚੱਲ ਰਹੇ ਹੋਲੀ ਸਪੀਡ ਨਾਲ ਮੁਰੰਮਤ ਕਾਰਜ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਾਰੋਬਾਰ 'ਤੇ ਵੀ ਨਕਾਰਾਤਮਿਕ ਅਸਰ ਪੈ ਰਿਹਾ ਹੈ | ਨਾਗਰਿਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਵਿਭਾਗ ਵਲੋਂ ਖੋਦੇ ਗਏ ਸਾਰੇ ਖੱਡਿਆਂ ਨੂੰ ਤੁਰੰਤ ਭਰਿਆ ਜਾਵੇ ਅਤੇ ਸੜਕ ਦੀ ਮੁਰੰਮਤ ਜੰਗੀ ਪੱਧਰ 'ਤੇ ਕਰਵਾਈ ਜਾਵੇ | ਲੋਕਾਂ ਨੇ ਕਿਹਾ ਕਿ ਪੀਰ ਬਾਬਾ ਚੌਕ ਤੋਂ ਏਅਰਫੋਰਸ ਚੌਕ ਤੱਕ ਢਾਕੀ ਰੋਡ 'ਤੇ ਕਾਲਜ ਰੋਡ ਪਹਿਲਾਂ ਹੀ ਟੁੱਟੀ-ਫੁੱਟੀ ਹਾਲਤ ਵਿਚ ਹੈ | ਜਿਸ ਕਾਰਨ ਵਾਹਨ ਚਾਲਕਾਂ ਨੂੰ ਰੋਜ਼ਾਨਾ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੜਕ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ ਅਤੇ ਆਵਾਜਾਈ ਸੁਚਾਰੂ ਤੇ ਸੁਰੱਖਿਅਤ ਬਣਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆ ਦੀਆਂ ਟਾਪ-100 ਯੂਨੀਵਰਸਿਟੀਆਂ 'ਚ ਸ਼ਾਮਿਲ ਹੋਈ ਅਗਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਫ਼ਤਿਹਪੁਰ ਵਿਖੇ ਨਾਲੇ 'ਤੇ ਲੋਹੇ ਦਾ ਲਾਂਘਾ ਬਣਾ ਕੇ ਪਿੰਡ ਵਾਸੀਆਂ ਦੀ ਮੁਸ਼ਕਿਲ ਦਾ ਕ...
Ad Position 24