18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪਿੰਡ ਚਾਵਾ ਦੇ 2 ਮੰਦਰਾਂ 'ਚ ਗੋਲਕ ਤੋੜ ਕੇ ਨਕਦੀ ਚੋਰੀ

Ad Position 21
No active advertisement
ਅਜੀਤ ਡੈਸਕ 13-05-2026
ਗੁਰਦਾਸਪੁਰ, 12 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਚਾਵਾ ਦੇ ਦੋ ਮੰਦਰਾਂ ਨੂੰ ਚੋਰਾਂ ਨੇ ਨਿਸ਼ਾਨਾ ਬਣਾ ਕੇ ਹਜ਼ਾਰਾਂ ਰੁਪਏ ਨਕਦੀ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਪ੍ਰਧਾਨ ਰਾਜੇਸ਼ ਮਿਨਹਾਸ, ਕੈਸ਼ੀਅਰ ਬਲਵਿੰਦਰ ਸਿੰਘ ਪਠਾਨੀਆ, ਪੁਸ਼ਪਿੰਦਰ ਸਿੰਘ ਕਾਟਲ, ਰਜਿੰਦਰ ਸਿੰਘ ਠਾਕਰ, ਰਾਜੇਸ਼ ਕੁਮਾਰ ਅਤੇ ਠਾਕਰ ਕਰਨ ਸਿੰਘ ਨੇ ਦੱਸਿਆ ਕਿ ਪਿੰਡ ਚਾਵਾ ਵਿਖੇ ਸ੍ਰੀ ਰਾਮ ਮੁੱਖ ਮੰਦਰ ਤੇ ਬਾਬਾ ਬਾਲਕ ਨਾਥ ਆਹਮੋ ਸਾਹਮਣੇ ਸਥਿਤ ਹਨ ਤੇ ਪਹਿਲਾਂ ਚੋਰਾਂ ਨੇ ਚਾਵਾ ਮੰਦਰ ਦੇ ਮੁੱਖ ਗੇੜ ਦਾ ਤਾਲਾ ਤੋੜ ਕੇ ਗੋਲਕ 'ਚ ਪਏ ਲਗਭਗ 20 ਹਜ਼ਾਰ ਰੁਪਏ ਚੋਰੀ ਕੀਤੇ ਤੇ ਬਾਅਦ 'ਚ ਬਾਬਾ ਬਾਲਕ ਨਾਥ ਦੇ ਮੰਦਰ 'ਚ ਗੋਲਕ ਤੋੜ ਕੇੇ 8000 ਦੇ ਕਰੀਬ ਚੋਰੀ ਕਰ ਲਏ | ਉਨ੍ਹਾਂ ਦੱਸਿਆ ਕਿ ਚੋਰੀ ਦਾ ਸਿਲਸਿਲਾ ਜਾਰੀ ਹੈ ਤੇ ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਲੁਟੇਰੇ ਦਿਨ ਦਿਹਾੜੇ ਅÏਰਤਾਂ ਦੇ ਕੰਨਾਂ ਦੀਆਂ ਵਾਲੀਆਂ ਉਤਾਰ ਕੇ ਲਿਜਾ ਰਹੇ ਹਨ | ਪਰ ਪੁਲਿਸ ਅਜੇ ਤੱਕ ਕਿਸੇ ਨੂੰ ਗਿ੍ਫ਼ਤਾਰ ਨਹੀਂ ਕਰ ਸਕੀ | ਜਦੋਂ ਕਿ ਪਹਿਲਾਂ ਵੀ ਲੁੱਟਾਂ ਖੋਹਾਂ ਕਾਰਨ ਲੋਕ ਦਹਿਸ਼ਤ ਦੇ ਮਾਹੌਲ 'ਚ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਰੀ ਦੀਆਂ ਸੂਚਨਾ ਥਾਣਾ ਪੁਰਾਣਾ ਸ਼ਾਲਾ ਪੁਲਿਸ ਨੰੂ ਦਰਜ ਕਰਵਾ ਦਿੱਤੀ ਹੈ | ਅਡੀਸ਼ਨਲ ਥਾਣਾ ਮੁਖੀ ਹਰਮਿੰਦਰ ਸਿੰਘ ਨੇ ਮੌਕਾ ਦੇਖਦੇ ਹੋਏ ਦੱਸਿਆ ਕਿ ਉਹ ਨੇੜੇ ਤੇੜੇ ਲੱਗੇ ਸੀ.ਸੀ.ਟੀ.ਵੀ ਕੈਮਰੇਆਂ ਦੀ ਜਾਂਚ ਕਰ ਰਹੇ ਹਨ ਤੇ ਜਲਦ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ | ਚੋਰੀ ਦੀਆਂ ਘਟਨਾਵਾਂ ਨਾਲ ਪਿੰਡਾਂ ਅੰਦਰ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਮੰਗ ਕੀਤੀ ਕਿ ਪੁਰਾਣਾ ਸ਼ਾਲਾ ਥਾਣੇ ਅਧੀਨ ਪੈਂਦੇ ਪਿੰਡਾਂ ਅੰਦਰ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਦੀ ਗਸ਼ਤ ਦਿਨ-ਰਾਤ ਵਧਾਈ ਜਾਵੇ, ਜਿਸ ਨਾਲ ਅਗਾਂਹ ਤੋਂ ਚੋਰੀ ਦੀਆਂ ਘਟਨਾਵਾਂ ਨਾ ਵਾਪਰ ਸਕਣ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਬਟਾਲਾ 'ਚ ਪ੍ਰਦਰਸ਼ਨ
Ad Position 24