18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਾਹਿਬਜ਼ਾਦਾ ਜੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀ.ਸੈਕੰ. ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਧਾਰੀਵਾਲ, 12 ਮਈ (ਸਵਰਨ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਨਤੀਜੇ ਸਬੰਧੀ ਪਿ੍ੰਸੀਪਲ ਡਾ. ਗਗਨਜੀਤ ਕੌਰ ਨੇ ਦੱਸਿਆ ਕਿ ਕੁੱਲ 104 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨਾਂ 'ਚੋਂ ਸਿਧਾਂਸੂ 91.5 ਫ਼ੀਸਦੀ, ਚਰਨਜੀਤ ਕੌਰ 88 ਫ਼ੀਸਦੀ, ਕੋਮਲਪ੍ਰੀਤ ਕੌਰ 87.2 ਫ਼ੀਸਦੀ, ਵਰਜੀਤ ਡਿਗਰਾ 87 ਫ਼ੀਸਦੀ, ਅਨਾਮਿਕਾ 85.3 ਫ਼ੀਸਦੀ, ਰੀਆ ਨੇ 85 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਵਿਚੋਂ 90 ਫ਼ੀਸਦੀ ਤੋਂ ਉੱਪਰ ਇਕ ਵਿਦਿਆਰਥੀ, 80 ਫ਼ੀਸਦੀ ਤੋਂ ਉੱਪਰ 16, 70 ਫ਼ੀਸਦੀ ਤੋਂ ਉੱਪਰ 30, 60 ਫ਼ੀਸਦੀ ਤੋਂ ਉੱਪਰ 44 ਤੇ 50 ਫ਼ੀਸਦੀ ਤੋਂ ਉੱਪਰ 13 ਵਿਦਿਆਰਥੀਆਂ ਨੇ ਨੰਬਰ ਪ੍ਰਾਪਤ ਕੀਤੇ | ਪਿ੍ੰਸੀਪਲ ਡਾ. ਗਗਨਜੀਤ ਕੌਰ, ਪ੍ਰਧਾਨ ਗੁਰਦੇਵ ਸਿੰਘ ਸੋਹਲ ਐਡਵੋਕੇਟ, ਸਕੱਤਰ ਕੁਲਦੀਪ ਸਿੰਘ ਪਟਵਾਰੀ, ਗੁਰਜੀਤ ਸਿੰਘ ਲੇਹਲ ਅਤੇ ਕੁਲਦੀਪ ਸਿੰਘ ਸੋਹਲ ਨੇ ਇਸ ਨਤੀਜੇ ਸਬੰਧੀ ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਏ.ਟੀ.ਐਮ 'ਚ ਪੈਸੇ ਨਾ ਹੋਣ ਕਾਰਨ ਖਪਤਕਾਰ ਡਾਢੇ ਪ੍ਰੇਸ਼ਾਨ <br/>
Ad Position 24