ਬਟਾਲਾ, 12 ਮਈ (ਸਤਿੰਦਰ ਸਿੰਘ)-ਸਹਾਇਕ ਡਾਇਰੈਕਟਰ ਐੱਸ.ਸੀ.ਆਰ.ਟੀ. ਪੰਜਾਬ ਸਰੂਤੀ ਸ਼ੁਕਲਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਜਾਗਰੂਕ ਕਰਨ ਤੇ ਉਨ੍ਹਾਂ ਨੂੰ ਸਹੀ ਕਰੀਅਰ ਦੀ ਚੋਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਮੁਕੇਸ਼ ਵਰਮਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੱਬੜ ਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਵਿਸ਼ੇਸ਼ ਸਿੱਖਿਆਤਮਕ ਤੇ ਪ੍ਰੇਰਣਾਦਾਇਕ ਦੌਰਾ ਕੀਤਾ ਗਿਆ | ਇਸ ਮੌਕੇ ਗਾਈਡੈਂਸ ਕਾਉਂਸਲਰ ਹਰਦੀਪ ਸਿੰਘ ਸੈਣੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਹ ਦੌਰਾ ਵਿਦਿਆਰਥੀਆਂ ਲਈ ਗਿਆਨਵਰਧਕ, ਉਤਸ਼ਾਹ ਭਰਪੂਰ ਤੇ ਭਵਿੱਖ ਨਿਰਮਾਣ ਲਈ ਬਹੁਤ ਲਾਭਕਾਰੀ ਸਾਬਤ ਹੋਇਆ | ਦੌਰੇ ਦੌਰਾਨ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨਾਲ ਖੁੱਲ੍ਹੇ ਦਿਲ ਨਾਲ ਸੰਵਾਦ ਕਰਦੇ ਹੋਏ 12ਵੀਂ ਜਮਾਤ ਤੋਂ ਬਾਅਦ ਉਪਲੱਬਧ ਵੱਖ-ਵੱਖ ਕਰੀਅਰ ਮੌਕਿਆਂ, ਪ੍ਰਤੀਯੋਗੀ ਪ੍ਰੀਖਿਆਵਾਂ, ਪ੍ਰੋਫੈਸ਼ਨਲ ਤੇ ਸਕਿੱਲ ਆਧਾਰਿਤ ਕੋਰਸਾਂ, ਤਕਨੀਕੀ ਸਿੱਖਿਆ ਤੇ ਰੋਜ਼ਗਾਰ ਮੁੱਖ ਖੇਤਰਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦੇ ਬਦਲਦੇ ਰੁਝਾਨਾਂ ਅਨੁਸਾਰ ਆਪਣੇ-ਆਪ ਨੂੰ ਤਿਆਰ ਕਰਨ ਅਤੇ ਆਪਣੀ ਰੁਚੀ ਤੇ ਯੋਗਤਾ ਦੇ ਅਨੁਸਾਰ ਕਰੀਅਰ ਚੁਣਨ ਲਈ ਪ੍ਰੇਰਿਤ ਕੀਤਾ | ਮੁਕੇਸ਼ ਵਰਮਾ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਯੁੱਗ 'ਚ ਸਿਰਫ਼ ਡਿਗਰੀ ਹਾਸਲ ਕਰਨਾ ਹੀ ਕਾਫ਼ੀ ਨਹੀਂ, ਸਗੋਂ ਵਿਦਿਆਰਥੀਆਂ ਵਿਚ ਹੁਨਰ, ਆਤਮ ਵਿਸ਼ਵਾਸ ਅਤੇ ਸਹੀ ਫ਼ੈਸਲੇ ਲੈਣ ਦੀ ਸਮਰੱਥਾ ਹੋਣਾ ਵੀ ਬਹੁਤ ਜ਼ਰੂਰੀ ਹੈ | ਇਸ ਮੌਕੇ ਸਕੂਲ 'ਚ ਸਥਾਪਤ 'ਗਾਈਡੈਂਸ ਕਾਰਨਰ' ਦਾ ਨਿਰੀਖਣ ਵੀ ਕੀਤਾ ਗਿਆ | ਸਕੂਲ ਪ੍ਰਬੰਧਕਾਂ ਵਲੋਂ ਸ੍ਰੀ ਮੁਕੇਸ਼ ਵਰਮਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਕਿਹਾ ਕਿ ਸਮੇਂ ਸਿਰ ਮਿਲਿਆ ਸਹੀ ਮਾਰਗ ਦਰਸ਼ਨ ਵਿਦਿਆਰਥੀਆਂ ਦੇ ਜੀਵਨ ਦੀ ਦਿਸ਼ਾ ਬਦਲ ਸਕਦਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਨੇ ਵੀ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਵਲੋਂ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਮੁਕੇਸ਼ ਵਰਮਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਪ ਪਿ੍ੰਸੀਪਲ ਪਰਮਿੰਦਰ ਕੌਰ, ਕਾਉਂਸਲਰ ਹਰਦੀਪ ਸਿੰਘ ਸੈਣੀ, ਮੁੱਖ ਅਧਿਆਪਕ ਪਰਮਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿੱਬੜ ਤੋਂ ਗਾਈਡੈਂਸ ਅਧਿਆਪਕ ਵਿਨੋਦ ਸ਼ਰਮਾ ਇੰਚਾਰਜ, ਰੇਣੂ,