18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਮੈਰਿਟ 'ਚ <br/>

Ad Position 21
No active advertisement
ਅਜੀਤ ਡੈਸਕ 13-05-2026
ਹਰਚੋਵਾਲ, 12 ਮਈ (ਢਿੱਲੋਂ, ਭਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਨਵਨੀਤ ਕੌਰ ਨੇ ਮੈਰਿਟ 'ਚ ਆ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਮੁੱਖ ਅਧਿਆਪਕਾ ਸਿਮਰਜੀਤ ਕੌਰ ਨੇ ਦੱਸਿਆ ਕਿ ਇਹ ਬੱਚੀ ਬਹੁਤ ਹੀ ਹੁਸ਼ਿਆਰ ਤੇ ਹੋਣਹਾਰ ਬੱਚੀ ਹੈ, ਜਿਸ ਨੇ 10ਵੀਂ ਜਮਾਤ ਦੀ ਪ੍ਰੀਖਿਆ 'ਚੋਂ 624/650 ਨੰਬਰ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ 'ਚ ਥਾਂ ਪ੍ਰਾਪਤ ਕੀਤਾ | ਇਸ ਲੜਕੀ ਦੇ ਮੈਰਿਟ 'ਚ ਆਉਣ ਦਾ ਸਿਹਰਾ ਸਮੂਹ ਅਧਿਆਪਕਾਂ ਨੂੰ ਜਾਂਦਾ ਹੈ | ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਲੜਕੀ ਨਵਨੀਤ ਕੌਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਗਾਈਡ ਐਂਡ ਕਾਊਾਸਲ ਅਧਿਕਾਰੀ ਮੁਕੇਸ਼ ਵਰਮਾ, ਬਲਾਕ ਨੋਡਲ ਅਫ਼ਸਰ ਸ਼੍ਰੀਮਤੀ ਰਾਜਿੰਦਰਜੀਤ ਕੌਰ ਤੇ ਸਕੂਲ ਇੰਚਾਰਜ ਸਿਮਰਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 10ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ ਅਗਲੀ ਖ਼ਬਰ ਹਨੇਰੀ-ਝੱਖੜ ਨਾਲ ਸਰਕਾਰੀ ਸਕੂਲ ਮਢਿਆਲਾ ਵਿਖੇ ਇਮਾਰਤ 'ਤੇ ਡਿੱਗੇ ਵੱਡੇ ਸਫੈਦੇ
Ad Position 24