17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

10ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ

Ad Position 21
No active advertisement
ਸ੍ਰੀ ਗੁਰੂ ਹਰਿਰਾਇ ਪਬਲਿਕ ਸਕੂਲ ਨਵਾਂ ਸ਼ਾਲਾ ਦੇ ਅੱਵਲ ਵਿਦਿਆਰਥੀ | <br/> ਸੁਖਜਿੰਦਰ ਸਿੰਘ ਮੈਮੋਰੀਅਲ ਹਾਈ ਸਕੂਲ ਹਯਾਤ ਨਗਰ ਦੇ ਅੱਵਲ ਵਿਦਿਆਰਥੀ | <br/> ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੀਆਂ ਅੱਵਲ ਵਿਦਿਆਰਥਣਾਂ | <br/> 13-05-2026
ਬਾਬਾ ਸ੍ਰੀ ਚੰਦ ਸੀਨੀ.ਸੈਕੰ.ਸਕੂਲ ਲੜਕੀਆਂ ਗਾਹਲੜੀ ਦਾ ਨਤੀਜਾ 100 ਫ਼ੀਸਦੀ ਰਿਹਾ
ਗੁਰਦਾਸਪੁਰ, 12 ਮਈ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚੋਂ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਾਹਲੜੀ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਸਿਮਰਜੀਤ ਕੌਰ ਨੇ ਦੱਸਿਆ ਕਿ ਅਨਮੋਲ ਕੌਰ ਨੇ 94 ਫ਼ੀਸਦੀ ਨਾਲ ਪਹਿਲਾ, ਅਗਨਜੋਤ ਕੌਰ ਨੇ 93 ਫ਼ੀਸਦੀ ਨਾਲ ਦੂਜਾ, ਚਾਹਤਪ੍ਰੀਤ ਕੌਰ ਤੇ ਅੰਸ਼ਦੀਪ ਕੌਰ ਨੇ 91 ਫ਼ੀਸਦੀ ਨਾਲ ਤੀਜਾ, ਹਰਮਨਪ੍ਰੀਤ ਕੌਰ ਨੇ 90 ਫ਼ੀਸਦੀ ਨਾਲ ਚੌਥਾ, ਜਸਮੀਤ ਕੌਰ, ਗੁਰਲੀਨ ਕੌਰ ਤੇ ਅਰਸ਼ਦੀਪ ਕੌਰ ਨੇ 89 ਫ਼ੀਸਦੀ ਨਾਲ ਪੰਜਵਾਂ ਸਥਾਨ ਹਾਸਲ ਕੀਤਾ ਹੈ | ਬਾਕੀ ਵਿਦਿਆਰਥਣਾਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਰਸੀਵਰ ਐਸ.ਡੀ.ਐਮ ਕਲਾਨੌਰ ਨੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਪਿ੍ੰਸੀਪਲ, ਸਟਾਫ ਮੈਂਬਰ, ਵਿਦਿਆਰਥਣਾਂ ਤੇ ਮਾਪਿਆਂ ਨੰੂ ਵਧਾਈ ਦਿੱਤੀ | ਉਨ੍ਹਾਂ ਬੱਚਿਆ ਨੰੂ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |
ਸੁਖਜਿੰਦਰ ਸਿੰਘ ਮੈਮੋਰੀਅਲ ਹਾਈ ਸਕੂਲ ਹਯਾਤ ਨਗਰ ਦਾ ਨਤੀਜਾ ਸ਼ਾਨਦਾਰ ਰਿਹਾ
ਗੁਰਦਾਸਪੁਰ, (ਚੱਕਰਾਜਾ)-ਪੰਜਾਬ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚੋਂ ਸੁਖਜਿੰਦਰ ਸਿੰਘ ਮੈਮੋਰੀਅਲ ਹਾਈ ਸਕੂਲ ਹਯਾਤ ਨਗਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ 'ਚੋਂ ਏਕਮਪ੍ਰੀਤ ਕੌਰ ਨੇ 95 ਫ਼ੀਸਦੀ ਨਾਲ ਪਹਿਲਾ, ਦਮਨਪ੍ਰੀਤ ਕੌਰ ਨੇ 92.4 ਫ਼ੀਸਦੀ ਨਾਲ ਦੂਜਾ ਤੇ ਅਰਸ਼ਦੀਪ ਕੌਰ, ਤਰਨਪ੍ਰੀਤ ਕੋਰ ਨੇ 91 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਜਦੋਂ ਕਿ ਗੁਰਕੀਰਤ ਸਿੰਘ ਨੇ 90.6 ਫ਼ੀਸਦੀ, ਗਗਨਦੀਪ ਸਿੰਘ ਨੇ 89 ਫ਼ੀਸਦੀ, ਜਸ਼ਨਪ੍ਰੀਤ ਕੌਰ, ਦਮਨਪ੍ਰੀਤ ਕੌਰ ਤੇ ਅਕਸ਼ੇ ਕੁਮਾਰ ਨੇ 88 ਫ਼ੀਸਦੀ ਤੇ 17 ਤੋਂ ਵੱਧ ਬੱਚਿਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ | ਸੰਸਥਾ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼ ਮੈਂਬਰਾਂ, ਪਿ੍ੰਸੀਪਲ, ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ | ਉਨ੍ਹਾਂ ਸੰਸਥਾ ਦੀ ਸੀ.ਈ.ਓ ਗੁਰਨਿਮਰਤਜੀਤ ਕੌਰ ਗਿੱਲ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਰਹਿਨੁਮਾਈ ਹੇਠ ਸੰਸਥਾ ਦੀ ਸ਼ਾਨਦਾਰ ਪ੍ਰਾਪਤੀ ਰਹੀ ਹੈ |
ਸ੍ਰੀ ਗੁਰੂ ਹਰਿਰਾਇ ਪਬਲਿਕ ਸਕੂਲ ਨਵਾਂ ਸ਼ਾਲਾ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਦਾਸਪੁਰ, (ਅਸ਼ੋਕ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚੋਂ ਸ੍ਰੀ ਗੁਰੂ ਹਰਿਰਾਇ ਪਬਲਿਕ ਸਕੂਲ ਨਵਾਂ ਸਾਲਾ ਤਿੱਬੜੀ ਕੈਂਟ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਚੇਅਰਪਰਸਨ ਰਜਿੰਦਰ ਕੌਰ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ਆਂਚਲ ਨੇ 84 ਫ਼ੀਸਦੀ ਨਾਲ ਪਹਿਲਾ, ਸਿਮਰਪ੍ਰੀਤ ਕੌਰ ਨੇ 81 ਫ਼ੀਸਦੀ ਨਾਲ ਦੂਜਾ, ਅੰਜਲੀ, ਦਿਸ਼ਾ, ਕਮਲਪ੍ਰੀਤ ਕੌਰ ਤੇ ਸਕਸ਼ਮ ਨੇ 80 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਚੇਅਰਪਰਸਨ ਰਜਿੰਦਰ ਕੌਰ ਤੇ ਪਿ੍ੰਸੀਪਲ ਰਜਨੀ ਦੇਵੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ | ਉਨ੍ਹਾਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੰੂ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ | ਸਕੂਲ ਦੇ ਵਧੀਆ ਨਤੀਜੇ ਸਦਕਾ ਹਰ ਪਾਸੇ ਸਕੂਲ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ |
ਅਨੰਦ ਮਾਡਰਨ ਸੀਨੀ.ਸੈਕੰ.ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਗੁਰਦਾਸਪੁਰ, (ਚੱਕਰਾਜਾ)-ਆਨੰਦ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਭੂਮਿਕਾ ਨੇ 96 ਫ਼ੀਸਦੀ ਨਾਲ ਪਹਿਲਾ, ਹਰਕਿਰਤ ਕੌਰ ਨੇ 95 ਫ਼ੀਸਦੀ ਨਾਲ ਦੂਜਾ ਤੇ ਅੰ੍ਰਮਿਤਾ ਨੇ 93 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਦਨਵਾਨੀ ਤੇ ਭਾਰਤੀ ਨੇ 91 ਫ਼ੀਸਦੀ, ਅਨਮੋਲ, ਰਣਵੀਰ ਸਿੰਘ ਤੇ ਸਨਮਦੀਪ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਐਮ.ਡੀ ਰਵਿੰਦਰ ਅਨੰਦ ਤੇ ਪਿ੍ੰਸੀਪਲ ਨਰਗਿਸ ਅਨੰਦ ਨੇ ਇਸ ਸ਼ਾਨਦਾਰ ਨਤੀਜੇ 'ਤੇ ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ | ਇਸ ਮੌਕੇ ਨਾਮਿਸ਼ ਅਨੰਦ, ਵਰੁਣ ਅਨੰਤ ਤੇ ਹੋਰ ਸਟਾਫ਼ ਹਾਜ਼ਰ ਸੀ |
ਰਵਿੰਦਰਾ ਮਾਡਰਨ ਸੀਨੀ.ਸੈਕੰ.ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਦਾਸਪੁਰ, (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚੋਂ ਰਵਿੰਦਰਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਲਵਪ੍ਰੀਤ ਕੌਰ ਨੇ ਦੱਸਿਆ ਇਸ ਨਤੀਜੇ ਵਿਚੋਂ ਸਿ੍ਸ਼ਟੀ ਰਾਜ ਨੇ 90.6 ਫ਼ੀਸਦੀ ਨਾਲ ਪਹਿਲਾ, ਏਾਜਲ ਨੇ 89.2 ਫ਼ੀਸਦੀ ਤੇ ਇੰਦਰਦੀਪ ਕੌਰ ਨੇ 89.6 ਫ਼ੀਸਦੀ ਨਾਲ ਦੂਜਾ, ਸ਼ੁਭਰੀਤ ਕੌਰ ਨੇ 88.7 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਵਰਨੀਤ ਸਿੰਘ ਨੇ 87.5 ਫ਼ੀਸਦੀ, ਸੰਚਿਤਾ ਨੇ 87.2 ਫ਼ੀਸਦੀ, ਰੇਬਿਕਾ ਨੇ 86.3 ਫ਼ੀਸਦੀ, ਸਿਮਰਪ੍ਰੀਤ ਸਿੰਘ ਨੇ 85.3 ਫ਼ੀਸਦੀ ਅਤੇ ਗੌਤਮ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਲਵਪ੍ਰੀਤ ਕੌਰ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੰੂ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਮੈਰਿਟ 'ਚ <br/>
Ad Position 24