17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

10ਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦਾ ਪ੍ਰਦਰਸ਼ਨ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-05-2026
ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਬਟਾਲਾ, 12 ਮਈ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ ਦੇ ਪੰਜਾਬ ਬੋਰਡ ਦੇ ਨਤੀਜਿਆਂ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਹਾਸਿਲ ਕੀਤੀਆਂ | ਸਕੂਲ ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਨੇ ਦੱਸਿਆ ਕਿ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਜਿੱਥੇ ਇਸ ਸਾਲ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ, ਉੱਥੇ ਹੀ ਸਕੂਲ ਦੇ ਵਿਦਿਆਰਥੀਆਂ ਰਵਨੀਤ ਕੌਰ ਨੇ 95.5 ਫ਼ੀਸਦੀ, ਪਲਕ ਭਗਤ 94.7 ਫ਼ੀਸਦੀ, ਗੁਰਫਤਿਹ ਸਿੰਘ 94.6 ਫ਼ੀਸਦੀ, ਨਵਨੀਤ ਕੌਰ 95 ਫ਼ੀਸਦੀ, ਪ੍ਰਾਚੀ ਸਿੰਘ 94 ਫ਼ੀਸਦੀ, ਚਾਹਤਪ੍ਰੀਤ ਕੌਰ, ਸੁਖਮਨ ਕੌਰ, ਮਨਪ੍ਰੀਤ ਕੌਰ, ਹਾਨੀਆ, ਸਮਰ ਨੇ 93.6 ਫ਼ੀਸਦੀ, ਮੰਨਤਪ੍ਰੀਤ ਕੌਰ ਅਤੇ ਤਮੰਨਾ ਨੇ 92.7 ਫ਼ੀਸਦੀ ਅੰਕ ਹਾਸਲ ਕੀਤੇ | ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪਿ੍ੰਸੀਪਲ ਸੁਰਿੰਦਰ ਸਿੰਘ ਭੰਗੂ ਵਲੋਂ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਸਟਾਫ਼ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਕੋਆਰਡੀਨੇਟਰ ਕਵਲਜੀਤ ਕੌਰ, ਕਲਾਸ ਇੰਚਾਰਜ ਸੁਖਪ੍ਰੀਤ ਸਿੰਘ ਤੇ ਮੈਡਮ ਜਸਮੀਤ ਕੌਰ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਹਾਈ ਸਕੂਲ ਕਾਹਨੂੰਵਾਨ ਦਾ ਨਤੀਜਾ ਰਿਹਾ ਸ਼ਾਨਦਾਰ
ਕਾਹਨੂੰਵਾਨ, (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਛੋਟਾ ਘੱਲੂਘਾਰਾ ਸ਼ਹੀਦ ਮੈਮੋਰੀਅਲ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਪਿ੍ੰਸੀਪਲ ਹਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਨਤੀਜੇ 'ਚ ਹਰਜਸਮੀਨ ਕੌਰ ਨੇ 94.30 ਫ਼ੀਸਦੀ ਅੰਕ ਲੈ ਕੇ ਪਹਿਲਾ, ਲਵਲੀਨ ਸਿੰਘ ਨੇ 94.15 ਫ਼ੀਸਦੀ ਅੰਕ ਲੈ ਕੇ ਦੂਸਰਾ, ਵਰਸਾ ਤੇ ਵਿਸ਼ਾਲ ਨੇ 93 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਮੁਖੀ ਨੇ ਅੱਵਲ ਆਏ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਨਾਮ ਸਿੰਘ ਠੇਕੇਦਾਰ ਵਲੋਂ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਸਤਨਾਮ ਸਿੰਘ ਲਵਲੀ ਵਾਲੇ, ਮਨੋਹਰ ਸਿੰਘ, ਮੈਡਮ ਹਰਪ੍ਰੀਤ ਕੌਰ, ਗੁਰਵਿੰਦਰ ਸਿੰਘ ਕਲਰਕ ਆਦਿ ਹਾਜ਼ਰ ਸੀ |
ਜੀ.ਐਸ. ਬਾਜਵਾ ਹਾਈ ਸਕੂਲ ਕਾਦੀਆਂ ਦੀ ਦਸਵੀਂ ਦਾ ਨਤੀਜਾ ਸ਼ਾਨਦਾਰ
ਬਟਾਲਾ, (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਜੀ.ਐਸ. ਬਾਜਵਾ ਮੈਮੋਰੀਅਲ ਮਾਡਲ ਹਾਈ ਸਕੂਲ ਕਾਦੀਆਂ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਭਾਰਤੀ ਨੇ 650 'ਚੋਂ 586 ਅੰਕ 90 ਫ਼ੀਸਦੀ, ਖੁਸ਼ੀ ਨੇ 88 ਫ਼ੀਸਦੀ, ਰਾਗਨੀ 87 ਫ਼ੀਸਦੀ, ਗੁਰਪ੍ਰੀਤ ਸਿੰਘ ਨੇ 84 ਫ਼ੀਸਦੀ, ਗੁਰਜੀਤ ਸਿੰਘ ਨੇ 80 ਫ਼ੀਸਦੀ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਾਰੇ ਬੱਚੇ ਇਸ ਪ੍ਰੀਖਿਆ ਵਿਚ ਪਹਿਲੇ ਦਰਜੇ 'ਚ ਪਾਸ ਹੋਏ ਤੇ ਘੱਟ ਤੋਂ ਘੱਟ ਅੰਕ ਲੈਣ ਵਾਲੇ ਵਿਦਿਆਰਥੀ ਰੌਸ਼ਨ ਮਸੀਹ ਨੇ 61 ਫ਼ੀਸਦੀ ਲੈ ਕੇ 10ਵੀਂ ਦੀ ਪ੍ਰੀਖਿਆ ਪਾਸ ਕੀਤੀ | ਨੈਸ਼ਨਲ ਐਵਾਰਡੀ ਪਿ੍ੰਸੀਪਲ ਮਨੋਹਰ ਲਾਲ ਸ਼ਰਮਾ ਡਾਇਰੈਕਟਰ, ਡਾ. ਰਾਜੇਸ਼ ਕੁਮਾਰ ਸ਼ਰਮਾ ਚੇਅਰਮੈਨ, ਡਾ. ਸ਼ਾਲਿਨੀ ਸ਼ਰਮਾ ਕੋਆਰਡੀਨੇਟਰ ਤੇ ਸਕੂਲ ਮੁੱਖ ਅਧਿਆਪਕਾ ਅਨੀਤਾ ਬਾਜਵਾ ਨੇ ਸਾਰੇ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਬਟਾਲਾ, (ਸਤਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਾਇਰੈਕੋਰੇਟ ਆਫ ਐਜੂਕੇਸ਼ਨ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿ੍ੰ. ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾਂ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰ. ਗੁਰਸ਼ਰਨ ਸਿੰਘ ਨੇ ਦੱਸਿਆ ਕਿ 66 ਫੀਸਦੀ ਵਿਦਿਆਰਥੀਆਂ ਨੇ 80 ਫੀਸਦੀ ਤੋਂ ਜਿਆਦਾ ਤੇ 34 ਫੀਸਦੀ ਵਿਦਿਆਰਥੀਆਂ ਨੇ 70-80 ਫੀਸਦੀ ਅੰਕ ਪ੍ਰਾਪਤ ਕਰਕੇ ਅਕੈਡਮੀ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ, ਜਿਸ 'ਚ ਕੰਚਨ ਨੇ 95 ਫੀਸਦੀ, ਸਹਿਜਪ੍ਰੀਤ ਕੌਰ ਨੇ 94 ਫੀਸਦੀ, ਫੂਲਵੀਨ ਕੌਰ 93 ਫੀਸਦੀ, ਤਰਨਪ੍ਰੀਤ ਕੌਰ 93 ਫੀਸਦੀ, ਜਸਮੀਤ ਕੌਰ 92 ਫੀਸਦੀ, ਹਰਮਨਪ੍ਰੀਤ ਕੌਰ 92 ਫੀਸਦੀ, ਗੁਰਜੀਤ ਸਿੰਘ 89 ਫੀਸਦੀ, ਰਵਨੀਤ ਕੌਰ 88 ਫੀਸਦੀ, ਰਣਜੀਤ ਸਿੰਘ 87 ਫੀਸਦੀ, ਅਰਸ਼ਦੀਪ ਸਿੰਘ 85 ਫੀਸਦੀ, ਖੁਸ਼ਮਨ ਸਿੰਘ 85 ਫੀਸਦੀ, ਸੁਪਨਪ੍ਰੀਤ ਸਿੰਘ 84 ਫੀਸਦੀ, ਨਵਜੋਤ ਸਿੰਘ 84 ਫੀਸਦੀ, ਹਰਮਨਜੋਤ ਸਿੰਘ 80 ਫੀਸਦੀ, ਭੁਪਿੰਦਰ ਸਿੰਘ 81 ਫੀਸਦੀ, ਮਹਿਤਾਬ ਸਿੰਘ 80 ਫੀਸਦੀ ਤੇ ਕਰਨਦੀਪ ਸਿੰਘ 80 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਅਧਿਆਪਕ ਸ਼ਰਨਜੀਤ ਕੌਰ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਹਰਜੀਤ ਕੌਰ, ਗਗਨਦੀਪ ਕੌਰ, ਰਾਜਦਵਿੰਦਰ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਹਰਪ੍ਰੀਤ ਕੌਰ, ਬਲਜੀਤ ਕੌਰ, ਪਰਮਿੰਦਰ ਕੌਰ, ਗੁਰਜੀਤ ਕੌਰ, ਨਿੰਦਰਜੀਤ ਕੌਰ, ਅਨੁਰਾਗ ਕੌਰ, ਤਵਲੀਨ ਕੌਰ, ਮਨਪ੍ਰੀਤ ਕੌਰ, ਪ੍ਰਭਪ੍ਰੀਤ ਕੌਰ, ਅਮਰਜੋਤ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਅਰਜਨ ਦੇਵ ਸੀ.ਸੈਕੰ. ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਬਟਾਲਾ, (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਦਿਵਿਆਂਸ਼ੀ ਨੇ 607/650 ਅੰਕ ਪ੍ਰਾਪਤ ਕਰਕੇ ਪਹਿਲਾ, ਚਿਰਾਗ ਮਹਾਜਨ ਨੇ 83.5 ਫ਼ੀਸਦੀ ਅੰਕਾਂ ਨਾਲ ਦੂਜਾ, ਜਦਕਿ ਨਿਤੀਸ਼ ਮਹਾਜਨ ਨੇ 75.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਵਿਚ ਸਫ਼ਲ ਵਿਦਿਆਰਥੀਆਂ ਨੂੰ ਮਠਿਆਈ ਖਵਾ ਕੇ ਸਨਮਾਨਿਤ ਕੀਤਾ ਗਿਆ |
ਕੇ.ਕੇ. ਮਹਾਜਨ ਏ.ਵੀ.ਐਮ. ਸਕੂਲ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਬਟਾਲਾ, (ਸਤਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚ ਕੇ.ਕੇ. ਮਹਾਜਨ ਏ.ਵੀ.ਐੱਮ. ਸੀਨੀਅਰ ਸੈਕੰਡਰੀ ਸਕੂਲ ਦੇ ਵਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਹਰਕੀਰਤ ਸਿੰਘ ਨੇ 613/650 ਅੰਕ (94 ਫ਼ੀਸਦੀ) ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਗਗਨਦੀਪ ਕੌਰ ਨੇ 92.9 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਹਿਮਾਂਸ਼ੂ ਭਿਲਟ ਨੇ 90.7 ਫ਼ੀਸਦੀ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਵੰਸ਼ ਨੇ 89.8 ਫ਼ੀਸਦੀ, ਵੰਸ਼ ਕੁਮਾਰ ਨੇ 88.6 ਫ਼ੀਸਦੀ, ਨਿਖਿਲ ਨੇ 87.8 ਫ਼ੀਸਦੀ ਤੇ ਕੇਸ਼ਵ ਨੇ 85.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਪਿ੍ੰਸੀਪਲ ਤੇ ਸਟਾਫ਼ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਕਮੇਟੀ ਵਲੋਂ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਜਨਤਾ ਮਾਡਲ ਸੀ.ਸੈਕੰ. ਸਕੂਲ ਵਡਾਲਾ ਗ੍ਰੰਥੀਆਂ ਦੀ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ
ਵਡਾਲਾ ਗ੍ਰੰਥੀਆਂ, (ਗੁਰਪ੍ਰਤਾਪ ਸਿੰਘ ਕਾਹਲੋਂ)-ਜਨਤਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਤੇ ਸਪੋਰਟਸ ਅਕੈਡਮੀ ਵਡਾਲਾ ਗ੍ਰੰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਪਿ੍ੰਸੀਪਲ ਤਜਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ, ਜਿਸ ਨਾਲ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਹਰਮਨਪ੍ਰੀਤ ਸਿੰਘ ਨੇ 650 'ਚੋਂ 605 ਅੰਕ ਪ੍ਰਾਪਤ ਕਰਕੇ ਪਹਿਲਾ, ਅਜੇ ਕੁਮਾਰ ਨੇ 571 ਅੰਕ ਲੈ ਕੇ ਦੂਜਾ ਤੇ ਲਵਪ੍ਰੀਤ ਸਿੰਘ ਨੇ 558 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਪਰਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਕਾਮਯਾਬੀ ਪਿੱਛੇ ਅਧਿਆਪਕਾਂ ਦੀ ਮਿਹਨਤ, ਮਾਪਿਆਂ ਦਾ ਸਹਿਯੋਗ ਤੇ ਵਿਦਿਆਰਥੀਆਂ ਦੀ ਲਗਨ ਮੁੱਖ ਕਾਰਨ ਹਨ | ਇਸ ਮੌਕੇ ਸਕੂਲ ਦੇ ਡਾਇਰੈਕਟਰ ਰਵਿੰਦਰ ਕੌਰ ਬੁੱਟਰ ਨੇ ਵਿਦਿਆਰਥੀਆਂ, ਪਿ੍ੰਸੀਪਲ ਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਵਲੋਂ ਹਾਸਲ ਕੀਤੀ ਇਹ ਪ੍ਰਾਪਤੀ ਬਹੁਤ ਹੀ ਮਾਣਵਾਲੀ ਤੇ ਪ੍ਰੇਰਣਾਦਾਇਕ ਹੈ | ਇਸ ਮੌਕੇ ਗੁਰਦੀਪ ਸਿੰਘ ਬਾਜਵਾ ਅਤੇ ਪ੍ਰੋਫ਼ੈਸਰ ਅਮਨਦੀਪ ਸਿੰਘ ਬਾਜਵਾ ਵੀ ਹਾਜ਼ਰ ਸਨ |
ਸ੍ਰੀ ਗੁਰੂ ਤੇਗ ਬਹਾਦਰ ਸਕੂਲ ਹਸਨਪੁਰ ਦਾ ਦਸਵੀਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
ਬਟਾਲਾ, (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੰਕੈਡਰੀ ਸਕੂਲ ਡੇਰਾ ਰੋਡ ਹਸਨਪੁਰ ਦੀ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ ਹੈ | ਸਕੂਲ ਦੇ ਐਮ.ਡੀ. ਜਗੀਰ ਸਿੰਘ ਕਾਹਲੋਂ ਤੇ ਪਿ੍ੰਸੀਪਲ ਲਵਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਨਵਦੀਪ ਕੌਰ ਨੇ 96.3 ਫੀਸਦੀ, ਸਿਮਰਨਜੀਤ ਕੌਰ ਨੇ 95.8 ਫੀਸਦੀ, ਅਰਸ਼ਦੀਪ ਕੌਰ ਨੇ 95.2 ਫੀਸਦੀ, ਰਿਪੂਦੀਪ ਕੌਰ ਨੇ 92.6 ਫੀਸਦੀ, ਮੰਨਤਪ੍ਰੀਤ ਕੌਰ ਨੇ 94.1 ਫੀਸਦੀ, ਕਿਰਨ ਚੌਹਾਨ ਨੇ 95.2 ਫੀਸਦੀ, ਸਾਹਿਬਜੋਤ ਸਿੰਘ ਨੇ 93.8 ਫੀਸਦੀ, ਹਰਮੀਤ ਸਿੰਘ ਨੇ 94.7 ਫੀਸਦੀ, ਦਰਸ਼ਨਦੀਪ ਸਿੰਘ ਨੇ 92.7 ਫੀਸਦੀ, ਲਵਜੋਤ ਸਿੰਘ ਨੇ 92.6 ਫੀਸਦੀ, ਨਵਰੀਤ ਕੌਰ ਨੇ 94 ਫੀਸਦੀ, ਸ਼ੁਭਨੀਤ ਕੌਰ ਨੇ 93.6 ਫੀਸਦੀ, ਗਿਰੀਸ਼ ਮਹਾਜਨ ਨੇ 92.4 ਫੀਸਦੀ ਅੰਕ ਪ੍ਰਾਪਤ ਕੀਤੇ ਹਨ ਤੇ ਇਸੇ ਤਰ੍ਹਾਂ ਬਾਕੀ ਵਿਦਿਆਰਥੀਆਂ ਨੇ ਵਧੀਆ ਨੰਬਰ ਲੈ ਕੇ ਇਤਿਹਾਸ ਸਿਰਜਿਆ |
ਡਾ. ਐਮ.ਆਰ.ਐੱਸ. ਭੱਲਾ ਸਕੂਲ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਬਟਾਲਾ, (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਜਮਾਤ 10ਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ | ਇਸ ਪ੍ਰੀਖਿਆ 'ਚ ਕੁੱਲ 83 ਵਿਦਿਆਰਥੀਆਂ ਨੇ ਭਾਗ ਲਿਆ ਤੇ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਭਾਵਨਾ ਨੇ 93.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਪਹਿਲਾ, ਮਾਨਿਆ ਨੇ 92.6 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਜਪਜੀ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਰਿਚਾ ਮਹਾਜਨ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਦਿਲੋਂ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਚੇਅਰਮੈਨ ਅਰੁਣ ਅਗਰਵਾਲ ਤੇ ਮੈਨੇਜਰ ਜੀਵਨ ਸ਼ਰਮਾ ਨੇ ਵੀ ਇਸ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਸਾਰੇ ਵਿਦਿਆਰਥੀਆਂ ਦੇ ਸਫ਼ਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਸ੍ਰੀ ਐਮ.ਐਲ. ਪੁਰੀ ਚਿਲਡ੍ਰਨ ਹਾਈ ਸਕੂਲ ਕਲਾਨੌਰ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਕਲਾਨੌਰ, (ਪੁਰੇਵਾਲ)-ਸਥਾਨਕ ਸ੍ਰੀ ਐੱਲ.ਐੱਲ. ਪੁਰੀ ਚਿਲਡ੍ਰਨ ਹਾਈ ਸਕੂਲ 'ਚ ਪਿ੍ੰਸੀਪਲ ਸ੍ਰੀ ਸੱਤਿਆ ਸਿੰਘ ਠਾਕੁਰ, ਉਪ ਪਿ੍ੰਸੀਪਲ ਸ੍ਰੀਮਤੀ ਨੰਦਿਤਾ, ਸਕੂਲ ਪ੍ਰਬੰਧਕ ਸ੍ਰੀ ਰਾਮ ਸਿੰਘ ਠਾਕੁਰ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਨਿਰਮਲ ਪ੍ਰਧਾਨ ਤੇ ਸਲਾਹਕਾਰ ਸ੍ਰੀਮਤੀ ਅੰਮਿ੍ਤਾ ਠਾਕੁਰ ਦੀਆਂ ਹਦਾਇਤਾਂ 'ਤੇ ਸਕੂਲ ਅਧਿਆਪਕਾਂ ਵਲੋ ਬੱਚਿਆਂ ਨੂੰ ਕਰਵਾਈ ਗਈ ਚੰਗੀ ਪੜ੍ਹਾਈ ਦੀ ਬਦੌਲਤ 10ਵੀਂ ਦੇ ਸ਼ਾਨਦਾਰ ਨਤੀਜੇ ਆਏ ਹਨ ਤੇ ਸਕੂਲ ਦੇ ਸਾਰੇ ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਪਿ੍ੰ. ਸ੍ਰੀ ਸੱਤਿਆ ਸਿੰਘ ਠਾਕੁਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਆਏ ਨਤੀਜਿਆਂ 'ਚ ਅਸ਼ਮੀਤ ਕੌਰ ਵਲੋਂ 650 'ਚੋਂ 575 ਅੰਕ ਲੈ ਕੇ ਪਹਿਲਾ, ਮਹਿਕਦੀਪ ਕੌਰ 553 ਅੰਕ ਲੈ ਕੇ ਦੂਸਰਾ, ਸਿਮਰਨਜੀਤ ਕੌਰ ਤੇ ਆਸਥਾ ਵਰਮਾ ਨੇ 552 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕੁਲਵਿੰਦਰ ਸਿੰਘ ਤੇ ਕੋਮਲ ਨੇ ਕ੍ਰਮਵਾਰ ਚੌਥਾ ਤੇ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਬਾਕੀ ਬੱਚਿਆਂ ਵਲੋਂ ਵੀ ਚੰਗੇ ਅੰਕ ਲੈ ਕੇ ਮਾਅਰਕਾ ਮਾਰਿਆ ਹੈ | ਇਸ ਮੌਕੇ ਪਿ੍ੰਸੀਪਲ ਤੇ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੱਤੀ | ਸ੍ਰੀ ਠਾਕੁਰ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਕੋਹਿਨੂਰ ਪਬਲਿਕ ਸਕੂਲ ਕਾਦੀਆਂ ਦਾ ਨਤੀਜਾ ਰਿਹਾ ਸ਼ਾਨਦਾਰ
ਕਾਦੀਆਂ, (ਹਰਦੀਪ ਸਿੰਘ ਸੰਧੂ)-ਕੋਹਿਨੂਰ ਐਮ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਰਣਜੀਤ ਕੌਰ ਕੋਹਾੜ ਨੇ ਦੱਸਿਆ ਕਿ ਬੋਰਡ ਵਲੋਂ ਐਲਾਨੇ ਗਏ ਨਤੀਜੇ 'ਚ ਬੱਚਿਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀ ਅਮੋਲਕ ਸਿੰਘ ਨੇ 95 ਫ਼ੀਸਦੀ ਨਾਲ ਪਹਿਲਾ, ਜਸ਼ਨਪ੍ਰੀਤ ਕੌਰ, ਦਵਿੰਦਰਜੀਤ ਸਿੰਘ, ਏਕਮਜੋਤ ਸਿੰਘ 92 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਗੁਰਸੇਵਕ ਸਿੰਘ, ਗੁਰਤਾਜ ਸਿੰਘ, ਹਰਕੀਰਤ ਸਿੰਘ ਨੇ 91 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਬੱਚਿਆਂ ਨੂੰ ਭਵਿੱਖ ' ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਮਨਵੀਰ ਕੌਰ, ਰਮਨੀਤ ਕੌਰ, ਡਿੰਪਲ ਭਗਤ, ਲਵਪ੍ਰੀਤ ਕੌਰ, ਨਵਨੀਤ ਕੌਰ, ਰਾਧਾ ਰਾਣੀ, ਇੰਦੂ ਬਾਲਾ, ਮਧੂ ਬਾਲਾ, ਅਨੂ ਕੌਰ, ਬਲਜੀਤ ਕੌਰ, ਨੇਹਾ, ਸਮਰੀਨ, ਨਿਆਮਤ, ਮੋਨਿਕਾ, ਮਨਦੀਪ ਕੌਰ, ਪੂਜਾ ਰਾਣੀ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੀ 10ਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ
ਘੁਮਾਣ, (ਬੰਮਰਾਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਸੈਂਟਰਲ ਪਬਲਿਕ ਸੀਨੀ. ਸੈਕੰਡਰੀ ਸਕੂਲ ਘੁਮਾਣ ਦਾ ਨਤੀਜਾ ਆਪਣੀ ਪ੍ਰੰਪਰਾ ਨੂੰ ਕਾਇਮ ਰੱਖਦਿਆਂ 100 ਫ਼ੀਸਦੀ ਰਿਹਾ | ਵਿਦਿਆਰਥਣ ਰਵਿੰਦਰ ਕੌਰ ਨੇ 615/650 94.60 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ 'ਚੋਂ ਪਹਿਲਾ, ਅੰਮਿ੍ਤਪਾਲ ਸਿੰਘ ਨੇ 94.4 ਫ਼ੀਸਦੀ ਅੰਕ ਹਾਸਿਲ ਕਰਕੇ ਦੂਜਾ, ਹਰਲੀਨ ਕੌਰ ਨੇ 94.3 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਦੇ ਨਾਲ ਹੀ ਜਸ਼ਨਦੀਪ ਕੌਰ ਨੇ 93.8 ਫ਼ੀਸਦੀ, ਕਿਰਨਜੋਤ ਕੌਰ ਤੇ ਸਗੁਨਪ੍ਰੀਤ ਕੌਰ ਨੇ 93.6 ਫ਼ੀਸਦੀ, ਕਿਰਨਦੀਪ ਕੌਰ ਤੇ ਪਰਵੀਨ ਕੌਰ ਨੇ 93.53 ਫ਼ੀਸਦੀ, ਸਾਹਿਬਪ੍ਰੀਤ ਕੌਰ ਨੇ 93 ਫ਼ੀਸਦੀ, ਹਰਪ੍ਰੀਤ ਕੌਰ ਨੇ 92.76 ਫ਼ੀਸਦੀ, ਕਿਰਪਾਲ ਸਿੰਘ ਨੇ 92.61 ਫ਼ੀਸਦੀ, ਮਨਪ੍ਰੀਤ ਕੌਰ ਨੇ 92 ਫ਼ੀਸਦੀ, ਸਹਿਜਦੀਪ ਕੌਰ ਨੇ 92 ਫ਼ੀਸਦੀ, ਵਸ਼ਿੰਕਾਪ੍ਰੀਤ ਤੇ ਸੁਭਪ੍ਰੀਤ ਕੌਰ ਨੇ 92 ਫ਼ੀਸਦੀ, ਜੈਸ਼ਮੀਨ ਕੌਰ ਨੇ 91 ਫ਼ੀਸਦੀ, ਗੁਰਲੀਨ ਕੌਰ ਤੇ ਨਵਨੀਤ ਕੌਰ ਨੇ 91 ਫ਼ੀਸਦੀ, ਅੰਸ਼ਦੀਪ ਸਿੰਘ ਨੇ 91 ਫ਼ੀਸਦੀ, ਮੁਸਕਾਨਪ੍ਰੀਤ ਕੌਰ ਨੇ 90.6 ਫ਼ੀਸਦੀ, ਰਮਨਦੀਪ ਕੌਰ ਨੇ 90 ਫ਼ੀਸਦੀ ਅੰਕ ਹਾਸਿਲ ਕੀਤੇ | ਇਸ ਮੌਕੇ ਸੈਂਟਰਲ ਗਰੁੱਪ ਆਫ ਇੰਸਟੀਚਿਊਟਸ ਦੇ ਪ੍ਰਧਾਨ ਹਰਨੇਕ ਸਿੰਘ ਪੰਨੂੰ, ਸਕੂਲ ਦੇ ਪਿ੍ੰਸੀਪਲ ਗਗਨਦੀਪ ਸਿੰਘ ਤੇ ਸਮੂਹ ਸਟਾਫ਼ ਨੇ ਬੱਚਿਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਉਚੇਰੀ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਆ ਤੇ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਨਵਜੋਤ ਕੌਰ ਪੰਨੂੰ ਨੇ ਚੰਗੇ ਨਤੀਜਿਆਂ ਲਈ ਅਧਿਆਪਕਾਂ ਦੀ ਸ਼ਾਲਾਘਾ ਕੀਤੀ | ਪਿ੍ੰਸੀਪਲ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਲਗਨ ਦਾ ਹੀ ਪਰਿਣਾਮ ਹਨ |
ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਡੇਰਾ ਪਠਾਣਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰੇਨੂੰ ਪੰਚਾਲ ਨੇ ਦੱਸਿਆ ਕਿ ਵਿਦਿਆਰਥਣ ਸਮਾਇਲਪ੍ਰੀਤ ਕੌਰ ਨੇ 94 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਪਹਿਲਾ, ਮਨਮੀਤ ਕੌਰ ਤੇ ਸ਼ਰਨਜੀਤ ਕੌਰ ਨੇ 93 ਫੀਸਦੀ ਅੰਕ ਪ੍ਰਾਪਤ ਕਰ ਕੇ ਦੂਸਰਾ ਤੇ ਭਵਜੋਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਜਦੋਂ ਕਿ ਮੁਸਕਾਨਦੀਪ ਕੌਰ ਨੇ 91 ਫੀਸਦੀ, ਖੁਸ਼ਲੀਨ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸੇ ਤਰ੍ਹਾਂ ਸਕੂਲ ਦੇ ਜਿਆਦਾਤਰ ਬੱਚਿਆਂ ਨੇ ਚੰਗੇ ਨੰਬਰ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਮਾਣ ਵਧਾਇਆ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਤੇਜਪ੍ਰਤਾਪ ਸਿੰਘ, ਪਿ੍ੰਸੀਪਲ ਰੇਨੂੰ ਪੰਚਾਲ ਨੇ ਸਕੂਲ ਸਟਾਫ਼ ਸਮੇਤ ਅੱਵਲ ਰਹੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ |
ਜੋਗੀ ਰਾਜ ਬਾਵਾ ਲਾਲ ਜੀ ਮਾਡਰਨ ਸਕੂਲ ਧਿਆਨਪੁਰ ਦਾ ਵਿਦਿਆਰਥੀ ਕਿ੍ਸ਼ਨਵ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ
ਧਿਆਨਪੁਰ, (ਕੁਲਦੀਪ ਸਿੰਘ ਸੋਨੂੰ)-ਸ੍ਰੀ ਜੋਗੀ ਰਾਜ ਬਾਵਾ ਲਾਲ ਮਾਡਰਨ ਸੀ.ਸੈ. ਸਕੂਲ ਧਿਆਨਪੁਰ ਦਾ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜੇ 'ਚੋਂ ਕਿ੍ਸ਼ਨਵ ਨੇ 650 'ਚਾੋ 631 ਅੰਕ ਪ੍ਰਾਪਤ ਕਰ ਕੇ ਜ਼ਿਲ੍ਹਾ ਗੁਰਦਾਸਪੁਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਨਾਲ ਇਲਾਕੇ ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ | ਇਸ ਖੁਸ਼ੀ ਵਿਚ ਸਕੂਲ ਪ੍ਰਬੰਧਕਾਂ ਨੇ ਜਿੱਥੇ ਵਿੱਦਿਆਰਥੀ ਦਾ ਮੂੰਹ ਮਿੱਠਾ ਕਰਵਾਇਆ ਗਿਆ, ਉਥੇ ਉਸ ਦੇ ਪਿਤਾ ਅਨਿਲ ਕੁਮਾਰ ਧਿਆਨਪੁਰ ਨੂੰ ਵੀ ਵਧਾਈ ਦਿੱਤੀ | ਇਸ ਸਬੰਧੀ ਸਕੂਲ ਦੇ ਐੱਮ.ਡੀ. ਸ੍ਰੀ ਅਸ਼ਵਨੀ ਕੁਮਾਰ ਧਿਆਨਪੁਰ, ਰਜੇਸ਼ ਕੁਮਾਰ ਧਿਆਨਪੁਰ ਅਤੇ ਰਵੀ ਕਾਂਤ ਧਿਆਨਪੁਰ ਨੇ ਦੱਸਿਆ ਕਿ ਕਿ੍ਸ਼ਚਨ ਨੇ 650 'ਚੋਂ 631, ਅਮੋਲਕ ਮਹਾਜਨ ਨੇ 622, ਸੁਖਮਨਪ੍ਰੀਤ ਮਸੀਹ ਨੇ 620, ਮਾਨਵਜੀਤ ਸਿੰਘ ਨੇ 615, ਸ਼ੁਭਨੀਤ ਕੌਰ ਨ 614, ਜੀਆ ਨੇ 612, ਹਰਮਨਦੀਪ ਟੰਡਨ ਨੇ 610, ਹੁਸਨਪ੍ਰੀਤ ਸਿੰਘ ਨੇ 607, ਸਾਈਨਾ ਨੇ 604, ਹਰਪ੍ਰੀਤ ਕੌਰ ਨੇ 604 ਅਤੇ ਵੰਸ਼ ਸਿੱਧੂ ਨੇ 602 ਅੰਕ ਪ੍ਰਾਪਤ ਕਰ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇੇ ਐੱਮ.ਡੀ. ਅਸ਼ਵਨੀ ਕੁਮਾਰ, ਰਜ਼ੇਸ਼ ਕੁਮਾਰ ਅਤੇ ਰਵੀ ਕਾਂਤ ਨੇ ਦੱਸਿਆ ਕਿ ਇਸ ਵਧੀਆ ਨਤੀਜੇ ਪਿੱਛੇ ਪਿ੍ੰਸੀਪਲ ਮਲਕੀਤ ਸਿੰਘ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਹੈ | ਇਸ ਮੌਕੇ ਨੇਹਾ ਸ਼ਰਮਾ, ਪਲਵਿੰਦਰ ਸਿੰਘ, ਪਵਨਦੀਪ ਸ਼ਰਮਾ, ਸਵੇਤਾ, ਰਾਜਵਿੰਦਰ ਕੌਰ, ਹਰਪ੍ਰੀਤ ਗਿੱਲ ਅਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਦੇ ਮੁੱਖ ਦਫ਼ਤਰ 'ਤੇ ਛਾਪੇਮਾਰੀ ਲਈ 'ਆਪ' ਦੀ ਆਲੋਚਨਾ-ਰੰਧਾਵਾ ਅਗਲੀ ਖ਼ਬਰ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24