ਬਟਾਲਾ, 12 ਮਈ (ਸਤਿੰਦਰ ਸਿੰਘ)-ਮਹਾਨ ਕਵੀ, ਸਾਹਿਤਕਾਰ ਤੇ ਨੋਬਲ ਪੁਰਸਕਾਰ ਜੇਤੂ, ਰਬਿੰਦਰਨਾਥ ਟੈਗੋਰ ਦਾ ਜਨਮ ਦਿਹਾੜਾ ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਖੁਸ਼ੀ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 7ਵੀਂ ਜਮਾਤ ਦੀਆਂ ਵਿਦਿਆਰਥਣਾਂ ਜਪਨੀਤ ਕੌਰ ਅਤੇ ਹਰਨੀਤ ਕੌਰ ਨੇ ਅਧਿਆਪਕਾ ਬਲਵਿੰਦਰ ਕੌਰ ਦੇ ਨਾਲ ਮਿਲ ਕੇ ਰਬਿੰਦਰਨਾਥ ਟੈਗੋਰ ਦੇ ਜੀਵਨ ਦੀਆਂ ਪ੍ਰੇਰਨਾਦਾਇਕ ਘਟਨਾਵਾਂ ਨੂੰ ਉਜ਼ਾਗਰ ਕਰਦੇ ਹੋਏ ਭਾਸ਼ਣ ਦਿੱਤੇ | ਪ੍ਰੋਗਰਾਮ ਦੌਰਾਨ ਸਕੂਲ ਨੇ ਟੈਗੋਰ ਕਲੱਬ ਵੀ ਲਾਂਚ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ ਤੇ ਪ੍ਰਧਾਨ ਅਜੈ ਖੋਸਲਾ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਅਜਿਹੇ ਪ੍ਰੇਰਨਾਦਾਇਕ ਸਮਾਗਮ ਕਰਵਾਉਣ ਦੀ ਸ਼ਲਾਘਾ ਕੀਤੀ |