17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਾਣਾ ਸਵਰਾਜ ਹਾਕੀ ਅਕੈਡਮੀ ਲੇਹਲ ਵਿਖੇ ਕੱਲ੍ਹ ਹੋਣਗੇ ਹਾਕੀ ਟਰਾਇਲ-ਜ਼ਿਲ੍ਹਾ ਖੇਡ ਅਫ਼ਸਰ

Ad Position 21
No active advertisement
ਅਜੀਤ ਡੈਸਕ 13-05-2026
ਗੁਰਦਾਸਪੁਰ, 12 ਮਈ (ਚੱਕਰਾਜਾ)-ਖੇਡ ਵਿਭਾਗ ਪੰਜਾਬ ਵਲੋਂ ਸਾਲ 2026-27 ਦੇ ਸੈਸ਼ਨ ਲਈ ਰਾਣਾ ਸਵਰਾਜ ਹਾਕੀ ਅਕੈਡਮੀ ਪਿੰਡ ਲੇਹਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਵਿਖੇ ਅੰਡਰ-14, ਅੰਡਰ-17 ਤੇ ਅੰਡਰ-19 ਲੜਕਿਆਂ ਦੇ ਡੇ-ਸਕਾਲਰ ਵਿੰਗ ਲਈ ਟਰਾਇਲ ਕੱਲ੍ਹ 14 ਮਈ ਨੂੰ ਸਵੇਰੇ 8 ਵਜੇ ਕਰਵਾਏ ਜਾਣਗੇ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਖਿਡਾਰੀਆਂ ਦੀ ਚੋਣ ਲਈ ਕੋਚ ਬਲਕਾਰ ਸਿੰਘ ਤੇ ਅਮਿਤ ਸ਼ਰਮਾ ਦੀ ਡਿਊਟੀ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਟਰਾਇਲ ਖੇਡ ਵਿਭਾਗ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾਣਗੇ | ਟਰਾਇਲ ਦੌਰਾਨ ਖਿਡਾਰੀਆਂ ਦੀ ਖੇਡ ਯੋਗਤਾ, ਫਿਟਨੈੱਸ ਅਤੇ ਪ੍ਰਦਰਸ਼ਨ ਦੇ ਆਧਾਰ 'ਤੇ ਚੋਣ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਟਰਾਇਲ ਵਿਚ ਹਿੱਸਾ ਲੈਣ ਵਾਲੇ ਖਿਡਾਰੀ ਆਪਣੇ ਜ਼ਰੂਰੀ ਦਸਤਾਵੇਜ਼ ਨਾਲ ਸਮੇਂ ਸਿਰ ਮੈਦਾਨ ਵਿਚ ਪਹੁੰਚਣ | ਖਿਡਾਰੀਆਂ ਦੀ ਰਜਿਸਟਰੇਸ਼ਨ ਤੇ ਚੋਣ ਸਬੰਧੀ ਸਾਰਾ ਡਾਟਾ 15 ਮਈ ਤੱਕ ਜ਼ਿਲ੍ਹਾ ਖੇਡ ਦਫ਼ਤਰ ਗੁਰਦਾਸਪੁਰ ਵਿਖੇ ਜਮ੍ਹਾਂ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਵਿਸ਼ਵ ਨਰਸ ਦਿਵਸ ਮਨਾਇਆ ਅਗਲੀ ਖ਼ਬਰ ਸ਼ਕਤੀ ਹੈਲਪ ਡੈਸਕ, ਗੁਰਦਾਸਪੁਰ ਪੁਲਿਸ ਵਲੋਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ
Ad Position 24