17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ

Ad Position 21
No active advertisement
ਅਜੀਤ ਡੈਸਕ 13-05-2026
ਗੁਰਦਾਸਪੁਰ, 12 ਮਈ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ 2027 ਦੀਆਂ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ ਤੇ ਪਾਰਟੀ ਨੰੂ ਪਾਰਟੀ ਨੰੂ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਕਮੇਟੀਆਂ ਦੀ ਚੋਣ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਸਰਬਜੀਤ ਸਿੰਘ ਲਾਲੀਆ ਨੰੂ ਸਰਕਲ ਪੁਰਾਣਾ ਸ਼ਾਲਾ ਦਾ ਚੌਥੀ ਵਾਰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ, ਜਿਨ੍ਹਾਂ ਦੀ ਤਾਜਪੋਸ਼ੀ ਲਈ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਥੇ ਕਮਲਜੀਤ ਚਾਵਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਕਮਲਜੀਤ ਚਾਵਲਾ ਨੇ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਮੁੱਖ ਮੰਤਰੀ ਬਣੇ ਸਨ ਅਤੇ ਜਨਤਾ ਦੇ ਕੰਮਕਾਜ ਸੁਹਿਰਦਤਾ ਨਾਲ ਕੀਤੇ, ਜਿਸ ਕਰਕੇ ਲੋਕ ਅੱਜ ਵੀ ਉਨ੍ਹਾਂ ਨੰੂ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਸਰਬਜੀਤ ਸਿੰਘ ਲਾਲੀਆ ਨੰੂ ਚੌਥੀ ਵਾਰ ਸਰਕਲ ਪ੍ਰਧਾਨ ਨਿਯੁਕਤ ਕਰਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਲੋਕ ਪਾਰਟੀ ਦੇ ਕੰਮਾਂ ਤੋਂ ਖੁਸ਼ ਹੋ ਕੇ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਇਸ ਮੌਕੇ ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਨੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ | ਇਸ ਮੌਕੇ ਕ੍ਰਿਪਾਲ ਸਿੰਘ ਗੁੰਝੀਆਂ ਸੀਨੀਅਰ ਆਗੂ, ਨਵਜੋਤ ਸਿੰਘ ਸੈਣੀ, ਦਲਬੀਰ ਸਿੰਘ ਭਟੋਆ ਪੀ.ਏ.ਸੀ ਮੈਂਬਰ, ਵਿਜੇ ਮਹਾਜਨ ਪੀ.ਏ.ਸੀ ਮੈਂਬਰ, ਜੋਗਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਤੁੰਗ, ਬਾਬਾ ਮੁਖ਼ਤਿਆਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਪੁਰਾਣਾ ਸ਼ਾਲਾ, ਪਿਆਰਾ ਸਿੰਘ ਸੈਕਟਰੀ, ਰਣਜੀਤ ਸਿੰਘ ਰਾਣਾ, ਬਲਵਿੰਦਰ ਸਿੰਘ ਮੈਂਬਰ ਪੰਚਾਇਤ, ਜਗਮੋਹਨ ਸਿੰਘ, ਗੁਰਪ੍ਰੀਤ ਸਿੰਘ ਚੌਂਤਰਾ, ਲਵਜਿੰਦਰ ਸਿੰਘ ਭਟੀਆ, ਕਸ਼ਮੀਰ ਸਿੰਘ, ਗੋਪਾਲ ਸਿੰਘ, ਅਨੰਤ ਕੌਰ ਇਸਤਰੀ ਅਕਾਲੀ ਆਗੂ, ਬੀਬੀ ਮਨਜੀਤ ਕੌਰ, ਸਤਵਿੰਦਰ ਕੌਰ, ਨਰਿੰਦਰ ਕੌਰ, ਮਾਸਟਰ ਸੁੱਚਾ ਸਿੰਘ, ਜਤਿੰਦਰ ਸਿੰਘ ਝੌਰ, ਸ਼ਸ਼ੀ ਮੀਲਮਾਂ, ਮਨਜੀਤ ਸਿੰਘ ਨਵਾਂ ਪਿੰਡ ਬਹਾਦਰ, ਸਵਿੰਦਰ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ, ਬਲਕਾਰ ਸਿੰਘ, ਹਜ਼ਾਰਾ ਸਿੰਘ, ਜੁਝਾਰ ਸਿੰਘ, ਤਰਸੇਮ ਸਿੰਘ ਗਾਜੀਕੋਟ, ਹਰਦੀਪ ਸਿੰਘ ਜਗਤਪੁਰ, ਪਵਨ ਕੁਮਾਰ ਮੇਘੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਰਿੰਦਰਪਾਲ ਸਿੰਘ ਨੇ ਬਤੌਰ ਐਸ.ਐਚ.ਓ ਦੀਨਾਨਗਰ ਥਾਣੇ ਦਾ ਚਾਰਜ ਸੰਭਾਲਿਆ ਅਗਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਵਿਸ਼ਵ ਨਰਸ ਦਿਵਸ ਮਨਾਇਆ
Ad Position 24