17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਵਿਚ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 13-05-2026
ਬਟਾਲਾ, 12 ਮਈ (ਸਤਿੰਦਰ ਸਿੰਘ)-ਬੀਤੇ ਦਿਨੀਂ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਛੀਨਾ ਦੇ ਈਕੋ ਕਲੱਬ ਵਲੋਂ 'ਸਾਡਾ ਵਾਤਾਵਰਨ ਸਾਡਾ ਭਵਿੱਖ' ਥੀਮ ਦੇ ਅਧੀਨ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਸਾਰੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ | ਇਸ ਦਾ ਮਕਸਦ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਸੁਚੇਤ ਤੇ ਪ੍ਰੇਰਿਤ ਕਰਨਾ ਸੀ | ਇਹ ਮੁਕਾਬਲੇ ਕਾਲਜ ਦੇ ਪਿ੍ੰਸੀਪਲ ਮਧੂ ਬਾਲਾ ਤੇ ਈਕੋ ਕਲੱਬ ਇੰਚਾਰਜ ਰਾਜਵਿੰਦਰ ਕੌਰ ਦੀ ਰਹਿਨੁਮਾਈ ਹੇਠ ਸਫ਼ਲਤਾ ਪੂਰਵਕ ਕਰਵਾਏ ਗਏ | ਇਸ ਦੌਰਾਨ ਵਿਦਿਆਰਥੀਆਂ ਨੂੰ ਜੰਗਲਾਂ ਦੀ ਕਟਾਈ, ਪਲਾਸਟਿਕ ਦੀ ਵਰਤੋਂ, ਪਾਣੀ ਦੀ ਦੁਰਵਰਤੋਂ, ਵਧ ਰਹੇ ਪ੍ਰਦੂਸ਼ਣ ਆਦਿ ਦੇ ਵਾਤਾਵਰਨ ਤੇ ਸਿਹਤ 'ਤੇ ਪੈ ਰਹੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਦੂਸ਼ਿਤ ਹੋ ਰਹੇ ਹਵਾ-ਪਾਣੀ ਦੇ ਕਾਰਨ ਚਮੜੀ ਤੇ ਦਮੇ ਵਰਗੀਆਂ ਲਾਇਲਾਜ ਬਿਮਾਰੀਆਂ ਵਧ ਰਹੀਆਂ ਹਨ, ਸਾਡੇ ਖਾਣ-ਪਾਣ 'ਤੇ ਵੀ ਇਸ ਦਾ ਬੁਰਾ ਪ੍ਰਭਾਵ ਪਿਆ ਹੈ, ਜਿਸ ਕਾਰਨ ਅੱਜ ਮਨੁੱਖ ਪਹਿਲਾਂ ਵਾਂਗ ਤਾਕਤਵਰ ਨਹੀਂ ਰਿਹਾ | ਇਸ ਲਈ ਸਾਨੂੰ ਆਪਣਾ ਫ਼ਰਜ਼ ਪਛਾਣ ਕੇ ਵਾਤਾਵਰਣ ਸੁਰੱਖਿਆ ਵੱਲ ਸਾਕਾਰਾਤਮਕ ਕਦਮ ਚੁੱਕਣੇ ਚਾਹੀਦੇ ਹਨ | ਇਸ ਮੌਕੇ ਕਾਲਜ ਦੇ ਡਾਇਰੈਕਟਰ ਪੰਥਦੀਪ ਸਿੰਘ ਛੀਨਾ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਆਪਣਾ ਨਿੱਜੀ ਫ਼ਰਜ਼ ਸਮਝਣ ਅਤੇ ਵਾਤਾਵਰਣ ਸੁਰੱਖਿਆ ਸੰਬੰਧੀ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਅੱਗੇ ਤੋਂ ਹੋਰ ਵੀ ਵਾਤਾਵਰਨ ਸੁਰੱਖਿਆ ਨਾਲ ਜੁੜੇ ਪ੍ਰੋਗਰਾਮ ਕਰਵਾਉਣ ਲਈ ਉਤਸ਼ਾਹਿਤ ਕੀਤਾ | ਵਿਦਿਆਰਥੀਆਂ ਨੇ ਹਵਾ, ਪਾਣੀ, ਮਿੱਟੀ ਆਦਿ ਦੀ ਸੰਭਾਲ ਕਰਨ ਤੇ ਆਪਣੇ ਆਲੇ-ਦੁਆਲੇ ਨੂੰ ਹਰਾ-ਭਰਾ ਰੱਖਣ ਦਾ ਪ੍ਰਣ ਲਿਆ | ਇਸ ਮੌਕੇ ਪਿ੍ੰ. ਮਧੂ ਬਾਲਾ, ਜਸਪਿੰਦਰ ਕੌਰ, ਇੰਦਰਜੀਤ ਕੌਰ, ਕਵਲਜੀਤ ਕੌਰ, ਰਾਜਵਿੰਦਰ ਕੌਰ, ਅਨੁਰਾਧਾ, ਰਾਜਬੀਰ ਕੌਰ, ਰਣਜੀਤ ਪਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਮੈਰਿਟ 'ਚ <br/> ਅਗਲੀ ਖ਼ਬਰ ਨਵਾਂ ਸ਼ਾਲਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਗਲੀ 'ਚ ਰੈਂਪ ਬਣਾਉਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ
Ad Position 24