ਹਰਚੋਵਾਲ, 12 ਮਈ (ਢਿੱਲੋਂ, ਭਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਨਵਨੀਤ ਕੌਰ ਨੇ ਮੈਰਿਟ 'ਚ ਆ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਮੁੱਖ ਅਧਿਆਪਕਾ ਸਿਮਰਜੀਤ ਕੌਰ ਨੇ ਦੱਸਿਆ ਕਿ ਇਹ ਬੱਚੀ ਬਹੁਤ ਹੀ ਹੁਸ਼ਿਆਰ ਤੇ ਹੋਣਹਾਰ ਬੱਚੀ ਹੈ, ਜਿਸ ਨੇ 10ਵੀਂ ਜਮਾਤ ਦੀ ਪ੍ਰੀਖਿਆ 'ਚੋਂ 624/650 ਨੰਬਰ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ 'ਚ ਥਾਂ ਪ੍ਰਾਪਤ ਕੀਤਾ | ਇਸ ਲੜਕੀ ਦੇ ਮੈਰਿਟ 'ਚ ਆਉਣ ਦਾ ਸਿਹਰਾ ਸਮੂਹ ਅਧਿਆਪਕਾਂ ਨੂੰ ਜਾਂਦਾ ਹੈ | ਸਕੂਲ ਦੇ ਸਮੂਹ ਅਧਿਆਪਕਾਂ ਵਲੋਂ ਲੜਕੀ ਨਵਨੀਤ ਕੌਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਗਾਈਡ ਐਂਡ ਕਾਊਾਸਲ ਅਧਿਕਾਰੀ ਮੁਕੇਸ਼ ਵਰਮਾ, ਬਲਾਕ ਨੋਡਲ ਅਫ਼ਸਰ ਸ਼੍ਰੀਮਤੀ ਰਾਜਿੰਦਰਜੀਤ ਕੌਰ ਤੇ ਸਕੂਲ ਇੰਚਾਰਜ ਸਿਮਰਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ |