ਸ਼ਾਹਪੁਰ ਕੰਢੀ, 12 ਮਈ (ਰਣਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਮੱਟੀ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਅਰੁਨ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਏਕਤਾ ਦੇਵੀ ਨੇ 88 ਫੀਸਦੀ, ਰਿੱਧਿਆ ਦੇਵੀ ਨੇ 87.8 ਫੀਸਦੀ ਤੇ ਸੁਰਭੀ ਕਟੋਚ ਨੇ 87.6 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਅਧਿਆਪਕ ਸਰੋਜ ਬਾਲਾ, ਆਸ਼ੂਤੋਸ਼, ਦੀਪਕ ਕੁਮਾਰ, ਦਿਨੇਸ਼ ਕੁਮਾਰ, ਵਿਕਰਮ ਸਿੰਘ, ਸੌਰਵ ਕੁਮਾਰ, ਆਕਾਸ਼ ਕੁਮਾਰ, ਰਾਕੇਸ਼ ਕੁਮਾਰ, ਸੋਹਣ ਲਾਲ ਅਤੇ ਸ਼ਿਵ ਸਿੰਘ ਆਦਿ ਨੇ ਵਿਦਿਆਰਥੀਆਂ ਨੰੂ ਵਧਾਈ ਦਿੱਤੀ ਤੇ ਹੋਰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |