ਪਠਾਨਕੋਟ, 12 ਮਈ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਨਾਲਬੰਦਾ ਦੇ ਹੋਣਹਾਰ ਵਿਦਿਆਰਥੀ ਬਲਜੋਤ ਸਿੰਘ ਸਪੁੱਤਰ ਸੁਖਵੀਰ ਸਿੰਘ ਤੇ ਭੁਪਿੰਦਰ ਕੌਰ ਨੇ ਇਸ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ 623 ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਚੋਂ ਤੀਜਾ ਤੇ ਓਵਰ ਆਲ ਅੱਠਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਬਲਬੀਰ ਕੁਮਾਰ ਅਤੇ ਸਮੂਹ ਸਟਾਫ਼ ਵਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |