ਪਠਾਨਕੋਟ, 12 ਮਈ (ਵਿਨੋਦ)-ਮਨਵਾਲ ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੂੰ ਕੈਲੇਡੋਨੀਅਨ ਇੰਟਰਨੈਸ਼ਨਲ ਸਕੂਲ ਪਠਾਨਕੋਟ ਦੇ ਬੱਚਿਆਂ ਨਾਲ ਸ਼ਾਨਦਾਰ ਸਮਾਂ ਬਿਤਾਉਣ ਦਾ ਮੌਕਾ ਮਿਲਿਆ | ਉਨ੍ਹਾਂ ਨੇ ਪਿੰਡ ਦੀ ਸਫ਼ਾਈ, ਵਿਕਾਸ, ਪੰਚਾਇਤੀ ਕਾਰਜ, ਅÏਰਤਾਂ ਦੀ ਸੁਰੱਖਿਆ, ਪਿੰਡ ਵਾਸੀਆਂ ਦੀ ਜੀਵਨ ਸ਼ੈਲੀ, ਪਿੰਡ ਦੇ ਸੱਭਿਆਚਾਰ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ ਤੇ ਬੱਚਿਆਂ ਦੇ ਕੁਝ ਸਵਾਲਾਂ ਦੇ ਜਵਾਬ ਦਿੱਤੇ | ਉਨ੍ਹਾਂ ਬੱਚਿਆਂ ਨੂੰ ਇਨ੍ਹਾਂ ਮੁੱਦਿਆਂ ਬਾਰੇ ਖ਼ਾਸ ਜਾਣਕਾਰੀ ਪ੍ਰਦਾਨ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਪਿੰਡ ਦੇ ਸੱਭਿਆਚਾਰ ਤੇ ਸਰਕਾਰ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਕਰਨੈਲ ਸਿੰਘ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਜੀਵਨ ਕੁਮਾਰ, ਤੇਗ਼ ਅਲੀ, ਬਲਵੀਰ ਸਿੰਘ, ਨਜ਼ਰ ਸਿੰਘ, ਅਨਿਲ ਕੁਮਾਰ ਅਤੇ ਹੋਰ ਮੌਜੂਦ ਸਨ |