ਪਠਾਨਕੋਟ, 12 ਮਈ (ਸੁਮਿਤ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਨੇ ਵਾਰਡ ਨੰਬਰ-48 ਵਿਚ ਸਥਿਤ ਹਨੂਮਾਨ ਮੰਦਿਰ ਨੇੜੇ ਕਾਫ਼ੀ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦਾ ਹੱਲ ਕਰਵਾਇਆ | ਵਿਭੂਤੀ ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ ਰਹਿਣ ਵਾਲਿਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਾਫ਼ੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸੀਵਰੇਜ ਜਾਮ ਹੋਣ ਕਾਰਨ ਸੜਕਾਂ 'ਤੇ ਪਾਣੀ ਖੜ੍ਹਾ ਰਹਿੰਦਾ ਸੀ, ਜਿਸ ਨਾਲ ਲੋਕਾਂ ਦੀ ਆਵਾਜਾਈ 'ਚ ਮੁਸ਼ਕਿਲ ਪੈਦਾ ਹੋ ਰਹੀ ਸੀ ਤੇ ਬਿਮਾਰੀਆਂ ਦਾ ਖਤਰਾ ਵੀ ਵੱਧ ਗਿਆ ਸੀ | ਇਲਾਕਾ ਵਾਸੀਆਂ ਨੇ ਸਮੱਸਿਆ ਦੇ ਜਲਦੀ ਹੱਲ ਲਈ ਵਿਭੂਤੀ ਸ਼ਰਮਾ ਦਾ ਧੰਨਵਾਦ ਕੀਤਾ | ਵਿਭੂਤੀ ਸ਼ਰਮਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ ਤੇ ਭਵਿੱਖ 'ਚ ਵੀ ਇਲਾਕੇ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ |