17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਰਾਜੇਸ਼ ਦਿਓਲ ਤੇ ਸਾਹਿਲ ਸ਼ਰਮਾ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 13-05-2026
ਪਠਾਨਕੋਟ, 12 ਮਈ (ਸੰਧੂ)-ਪਠਾਨਕੋਟ ਦੇ ਵਾਰਡ ਨੰਬਰ-21 ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਰਾਜੇਸ਼ ਦਿਓਲ ਤੇ ਸਾਹਿਲ ਸ਼ਰਮਾ ਨੇ ਕਾਂਗਰਸ ਪਾਰਟੀ ਦੀ ਮਜ਼ਬੂਤ ਸੰਗਠਨਾਤਮਿਕ ਤਾਕਤ ਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਇਹ ਸਮਾਗਮ ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪਠਾਨਕੋਟ ਵਿਚ ਨਿਯੁਕਤ ਕਾਂਗਰਸ ਪਾਰਟੀ ਦੇ ਅਬਜ਼ਰਵਰ ਜਸਬੀਰ ਸਿੰਘ ਗਿੱਲ ਉਰਫ਼ ਡਿੰਪਾ ਦੀ ਗਰਿਮਾਮਈ ਹਾਜ਼ਰੀ 'ਚ ਹੋਇਆ | ਇਸ ਮੌਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਕਾਂਗਰਸ ਦੇ ਖ਼ਜ਼ਾਨਚੀ ਅਮਿਤ ਵਿੱਜ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪੰਨਾ ਲਾਲ ਭਾਟੀਆ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਆਗੂਆਂ ਨੇ ਕਾਂਗਰਸ ਪਰਿਵਾਰ 'ਚ ਸ਼ਾਮਿਲ ਹੋਏ ਦੋਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤ ਸੰਗਠਨਾਤਮਿਕ ਸ਼ਕਤੀ ਤੇ ਲੋਕਾਂ ਪ੍ਰਤੀ ਸਮਰਪਣ ਭਾਵਨਾ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਲਈ ਕਾਂਗਰਸ ਦਾ ਵੱਡਾ ਮੰਥਨ ਅਗਲੀ ਖ਼ਬਰ ਪੰਜਾਬ ਪ੍ਰਭਾਰੀ ਸ੍ਰੀ ਹਰੀ ਨਰਾਇਣ ਜੀ ਗਊ ਸਨਮਾਨ ਆਹਵਾਨ ਅਭਿਆਨ ਦੇ ਦੂਜੇ ਚਰਨ ਦੀ ਮੀਟਿੰਗ 'ਚ ਹੋਏ ਸ਼ਾਮਿਲ
Ad Position 24