08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ ਦਫ਼ਤਰ ਮੂਹਰੇ ਸੰਕੇਤਕ ਧਰਨਾ <br/>

Ad Position 21
No active advertisement
ਅਜੀਤ ਡੈਸਕ 14-05-2026
ਗੁਰਦਾਸਪੁਰ, 13 ਮਈ (ਗੁਰਪ੍ਰਤਾਪ ਸਿੰਘ)-ਪਿਛਲੇ ਸਾਲ ਮਗਨਰੇਗਾ ਦੇ ਕੀਤੇ ਕੰਮ ਦਾ ਮਿਹਨਤਾਨਾ ਨਾ ਮਿਲਣ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਰਹਿੰਦੇ ਲੋੜਵੰਦਾਂ ਨੂੰ ਬਣਦੀ ਗਰਾਂਟ ਨਾ ਮਿਲਣ ਅਤੇ ਹੜ੍ਹਾਂ-ਬਾਰਿਸ਼ਾਂ ਕਾਰਨ ਘਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਗਰਾਂਟ ਤੋਂ ਵਾਂਝੇ ਰਹਿੰਦੇ ਲੋੜਵੰਦ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਡੀ.ਸੀ ਦਫ਼ਤਰ ਮੂਹਰੇ ਸੰਕੇਤਕ ਧਰਨਾ ਦਿੱਤਾ ਗਿਆ | ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਦੇ ਪੀ.ਏ ਨੂੰ ਮੰਗ ਪੱਤਰ ਸੌਂਪਿਆ ਗਿਆ | ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਆਗੂਆਂ ਨੇ ਦੱਸਿਆ ਕਿ ਪੀ ਏ ਵਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਾਲ ਜਲਦ ਮੀਟਿੰਗ ਕਰਵਾ ਦਿੱਤੀ ਜਾਵੇਗੀ | ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਪਿਛਲੇ ਸਾਲ ਮਗਨਰੇਗਾ ਕਾਮਿਆਂ ਨੇ ਨਹਿਰੀ ਮਹਿਕਮੇ ਤਹਿਤ ਜੋ ਕੰਮ ਕੀਤਾ ਸੀ, ਉਸ ਦਾ ਦਫ਼ਤਰ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮਸਟੋਲ ਫਿੱਲ ਨਾ ਹੋਣ ਦੇ ਚੱਲਦਿਆਂ ਮਗਨਰੇਗਾ ਕਾਮਿਆਂ ਦਾ ਮਿਹਨਤਾਨਾ ਨਹੀਂ ਆਇਆ ਹੈ ਜੋ ਮਗਨਰੇਗਾ ਕਾਮਿਆਂ ਨਾਲ ਸਰਾਸਰ ਬੇਇਨਸਾਫ਼ੀ ਹੈ | ਜਦੋਂ ਇਸ ਸਬੰਧੀ ਕਾਮੇ ਬੀ.ਡੀ.ਪੀ.ਓ ਦਫ਼ਤਰ ਜਾਂਦੇ ਹਨ ਤਾਂ ਉਨ੍ਹਾਂ ਨੂੰ ਲਾਅਰੇ ਲਗਾ ਕੇ ਤੋਰ ਦਿੱਤਾ ਜਾਂਦਾ ਹੈ | ਯੂਨੀਅਨ ਦੇ ਸੂਬਾਈ ਆਗੂ ਬਿਮਲ ਕੌਰ, ਜ਼ਿਲ੍ਹਾ ਜਥੇਬੰਦਕ ਆਗੂ ਮਾਨਾ ਮਸੀਹ, ਬੂਟਾ ਰਾਮ, ਜਗੀਰ ਲਾਲ, ਪਿ੍ਥਵੀ ਰਾਜ, ਸੁਦੇਸ਼ ਕੁਮਾਰੀ, ਮਨੀਰ ਮਸੀਹ, ਬਲਵੀਰ ਮਸੀਹ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਜਿਹੜੀਆਂ ਲੋੜਵੰਦਾਂ ਨੂੰ ਗਰਾਂਟਾਂ ਜਾਰੀ ਹੋਈਆਂ ਹਨ, ਉਸ ਤੋਂ ਵੱਡੀ ਗਿਣਤੀ ਵਿਚ ਲੋਕ ਵਾਂਝੇ ਰਹਿ ਗਏ ਹਨ, ਜਿਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਤੇ ਨਾ ਹੀ ਅਧਿਕਾਰੀਆਂ ਵਲੋਂ ਮਾਰਕ ਤੇ ਅਨਮਾਰਕ ਲਿਸਟਾਂ ਦਿੱਤੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਹੜ੍ਹਾਂ, ਬਾਰਸ਼ਾਂ ਕਾਰਨ ਘਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਦੀ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ, ਇਹ ਮਜ਼ਦੂਰ ਜਮਾਤ ਨਾਲ ਸਰਾਸਰ ਬੇਇਨਸਾਫ਼ੀ ਅਤੇ ਧੱਕਾ ਹੈ | ਜੇਕਰ ਮਜ਼ਦੂਰ ਜਮਾਤ ਨੂੰ ਬਣਦਾ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਆਉਣ ਵਾਲੇ ਸਮੇਂ 'ਚ ਤੇਜ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਅੱਜ ਦੇ ਸੰਕੇਤਕ ਧਰਨੇ ਨੇ ਸਫ਼ਾਈ ਕਰਮਚਾਰੀਆਂ ਦੇ ਚੱਲ ਰਹੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ 643 ਵਲੋਂ ਨਵੀਂ ਕਮੇਟੀ ਦਾ ਗਠਨ <br/> ਅਗਲੀ ਖ਼ਬਰ ਜਮਾਲਪੁਰ 'ਚ ਗੋਲੀ ਚੱਲਣ ਨਾਲ ਦਹਿਸ਼ਤ, ਗੁਆਂਢੀਆਂ ਸਮੇਤ 16 ਖ਼ਿਲਾਫ਼ ਕੇਸ ਦਰਜ
Ad Position 24