08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀ ਦੀਆ ਦੇਵੀ ਨੇ ਕਾਂਸੀ ਦਾ ਤਗਮਾ ਜਿੱਤਿਆ <br/>

Ad Position 21
No active advertisement
ਅਜੀਤ ਡੈਸਕ 14-05-2026
ਦੀਨਾਨਗਰ, 13 ਮਈ (ਸੋਢੀ/ਘੁੰਮਣ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ, ਦੀਨਾਨਗਰ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਆਲ ਇੰਡੀਆ ਇੰਟਰ-ਯੂਨੀਵਰਸਿਟੀ ਰੋਇੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਕਾਂਸੇ ਦਾ ਤਮਗ਼ਾ ਹਾਸਲ ਕੀਤਾ | ਇਸ ਸਬੰਧੀ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਕਾਲਜ ਦੀ ਰੋਇੰਗ ਟੀਮ ਨੇ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਤਲਜਿੰਦਰ ਕੌਰ ਦੀ ਅਗਵਾਈ ਹੇਠ ਉਕਤ ਮੁਕਾਬਲੇ ਵਿਚ ਹਿੱਸਾ ਲਿਆ | ਇਸ ਮੁਕਾਬਲੇ 'ਚ ਕਾਲਜ ਦੀ ਵਿਦਿਆਰਥਣ ਦੀਆ ਦੇਵੀ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੀਆ ਦੇਵੀ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਟਾਲਾ ਦੇ ਸੱਚਖੰਡ ਨਾਨਕ ਧਾਮ ਵਿਖੇ ਪਹੁੰਚ ਕੇ ਸੰਗਤਾਂ ਦੇ ਕਰਨਗੇ ਦਰਸ਼ਨ ਅਗਲੀ ਖ਼ਬਰ ਮਲਕਪੁਰ ਫ਼ੀਡਰ ਦੀ ਖੇਤਾਂ ਵਾਲੀ ਬਿਜਲੀ ਸਪਲਾਈ ਪਿਛਲੇ 5 ਦਿਨਾਂ ਤੋਂ ਠੱਪ, ਫ਼ਸਲਾਂ ਦਾ ਭਾਰੀ ਨੁਕਸਾਨ <br/>
Ad Position 24