ਬਟਾਲਾ, 13 ਮਈ (ਹਰਦੇਵ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁੁਲਾਜਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਇੰਦਰਜੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਟਾਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਂਅ ਉਨ੍ਹਾਂ ਦੇ ਦਫ਼ਤਰ ਜਾ ਕੇ ਇਕ ਮੰਗ ਪੱਤਰ ਦਿੱਤਾ | ਇਸ ਬਾਰੇ ਬਲਾਕ ਪ੍ਰਧਾਨ ਇੰਦਰਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਕੁਝ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ, ਜਿਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜ਼ੂਦਾ ਸਰਕਾਰ ਨੇ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਆਉਣ 'ਤੇ ਮਾਣਭੱਤਾ ਦੁਗਣਾ ਕੀਤਾ ਜਾਵੇਗਾ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਮਾਣਭੱਤੇ 'ਚ ਕੋਈ ਵਾਧਾ ਨਹੀਂ ਕੀਤਾ ਗਿਆ | ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀਆਂ ਹੋਰ ਮੰਗਾਂ ਸੰਬੰਧੀ ਅੱਜ ਬਟਾਲਾ ਵਿਧਾਇਕ ਦੇ ਨਾਂਅ ਉਨ੍ਹਾਂ ਦੇ ਦਫ਼ਤਰ ਇੰਚਾਰਜ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਇੰਦਰਜੀਤ ਕੌਰ ਬਲਾਕ ਪ੍ਰਧਾਨ, ਸੁਨਿਰਮਲਾ ਕੌਰ ਜ਼ਿਲ੍ਹਾ ਪ੍ਰਧਾਨ, ਰੁਪਿੰਦਰ ਕੌਰ, ਨੀਲਮ ਰਾਣੀ, ਮਨਜਿੰਦਰ ਕੌਰ, ਅਮਰਜੀਤ ਕੌਰ, ਮੰਗਲੀ ਦੇਵੀ, ਸੁਦੇਸ਼ ਕੁ੍ਰਮਾਰੀ, ਪੂਜਾ ਰਾਣੀ, ਸ਼ੁਭ ਰਾਣੀ, ਜਸਬੀਰ ਕੌਰ, ਮਲਕਾ, ਸੁਰਜੀਤ ਕੌਰ, ਦਵਿੰਦਰ ਕੌਰ ਆਦਿ ਹਾਜ਼ਰ ਸਨ |