08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਲੱਖਾਂ ਔਰਤਾਂ ਨੂੰ ਸਵੈ-ਨਿਰਭਰਤਾ ਪ੍ਰਦਾਨ ਕਰੇਗੀ-ਰਮਨ ਬਹਿਲ <br/>

Ad Position 21
No active advertisement
ਅਜੀਤ ਡੈਸਕ 14-05-2026
ਗੁਰਦਾਸਪੁਰ, 13 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ 'ਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਪਿੰਡ ਪਾਹੜਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਸਬੰਧੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਾਲ ਦੇ ਬਜਟ ਸੈਸ਼ਨ ਦੌਰਾਨ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਅਧਿਕਾਰਿਤ ਤੌਰ 'ਤੇ ਐਲਾਨ ਹੋਣ ਮਗਰੋਂ ਲੋਕਾਂ ਨਾਲ ਕੀਤੀ ਗਰੰਟੀ ਪੂਰੀ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ 'ਤੇ ਸਸ਼ਕਤੀਕਰਨ ਦਾ ਇਕ ਇਤਿਹਾਸਿਕ ਫ਼ੈਸਲਾ ਹੈ | ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਵਰਗ ਨਾਲ ਸਬੰਧਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ | ਇਸ ਮੌਕੇ ਗਗਨ ਮਹਾਜਨ, ਮੁੱਖ ਮੰਤਰੀ ਤੀਰਥ ਯਾਤਰਾ ਕੋਆਰਡੀਨੇਟਰ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਯੁੱਧ ਨਸ਼ੇ ਵਿਰੁੱਧ ਕੋਆਰਡੀਨੇਟਰ ਰਣਜੀਤ ਸਿੰਘ ਪਾਹੜਾ, ਗੁਰਮਿੰਦਰ ਸਿੰਘ ਗੋਗਾ ਪਾਹੜਾ, ਸਰਪੰਚ ਬਲਵਿੰਦਰ ਸਿੰਘ ਖ਼ਾਲਸਾ ਭੁੱਲੇਚੱਕ, ਸਰਪੰਚ ਗੁਰਜੀਵ ਸਿੰਘ ਟਿੰਕੂ ਬੱਬਰੀ, ਰੁਪੇਸ਼ ਕੁਮਾਰ ਬਿੱਟੂ, ਦਵਿੰਦਰ ਸਿੰਘ ਹੈਪੀ ਅਤੇ ਬਲਜਿੰਦਰ ਸਿੰਘ ਗਿੱਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਸੋਨਾ-ਚਾਂਦੀ ਆਮ ਲੋਕਾਂ ਦੀ ਪਹੁੰਚ ਤੋਂ ਕੀਤਾ ਦੂਰ-ਬਰਾੜ <br/> ਅਗਲੀ ਖ਼ਬਰ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੇ ਸਵੈ-ਗਣਨਾ ਕੀਤੀ <br/>
Ad Position 24