ਕੋਟਲੀ ਸੂਰਤ ਮੱਲ੍ਹੀ, 13 ਮਈ (ਕੁਲਦੀਪ ਸਿੰਘ ਨਾਗਰਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਵਿਸ਼ਾਲ ਮੀਟਿੰਗ ਗੁਰਦੁਆਰਾ ਸੰਤ ਬਾਬਾ ਅਵਤਾਰ ਸਿੰਘ ਜੀ ਛੱਤਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਵਿਖੇ ਯੂਨੀਅਨ ਦੇ ਆਗੂ ਬਖਸ਼ੀਸ਼ ਸਿੰਘ ਬਸੰਤਕੋਟ ਤੇ ਪ੍ਰੀਤਮ ਸਿੰਘ ਧਾਲੀਵਾਲ ਰਾਜੇਕੇ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਮ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਿੱਥੇ ਕਿਸਾਨਾਂ ਦੀਆਂ ਹੱਕੀ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਉਥੇ ਸੀਨੀਅਰ ਆਗੂ ਬਖਸ਼ੀਸ਼ ਸਿੰਘ ਬਸੰਤਕੋਟ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਜਥੇਬੰਦਕ ਢਾਂਚੇ ਦਾ ਵੀ ਐਲਾਨ ਕੀਤਾ ਗਿਆ | ਸਰਬਸੰਮਤੀ ਨਾਲ ਬਖਸ਼ੀਸ਼ ਸਿੰਘ ਬਸੰਤਕੋਟ ਜ਼ਿਲ੍ਹਾ ਪ੍ਰਧਾਨ, ਗੁਰਜੰਟ ਸਿੰਘ ਜਨਰਲ ਸਕੱਤਰ, ਮੱਖਣ ਸਿੰਘ ਬਸੰਤਕੋਟ ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਡੁੱਲਟ ਮੀਤ ਪ੍ਰਧਾਨ, ਪਰਮਜੀਤ ਸਿੰਘ ਪ੍ਰਬੰਧਕ ਸਕੱਤਰ ਚੁਣੇ ਗਏ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਲੈਂਡ ਮਾਰਗੇਜ਼ ਬੈਂਕ ਵਲੋਂ ਕੁਰਕੀਆਂ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ ਤੇ ਕਿਸੇ ਵੀ ਕਿਸਾਨ ਮਜ਼ਦੂਰ ਦੀ ਕੁਰਕੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਬੇਮੌਸਮੀ ਬਰਸਾਤ ਅੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਝੋਨੇ ਦੇ ਸੀਜ਼ਨ ਲਈ ਯੁੂਰੀਆ ਖਾਦ ਦਾ ਲੋੜੀਂਦਾ ਪ੍ਰਬੰਧ ਕੀਤਾ ਜਾਵੇ, ਛੋਟੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ਟਿਊਬਵੈੱਲ ਕੁਨੈਕਸ਼ਨ ਜਾਰੀ ਕੀਤੇ ਜਾਣ | ਇਸ ਮੌਕੇ ਪ੍ਰੀਤਮ ਸਿੰਘ ਧਾਲੀਵਾਲ, ਪ੍ਰਦੀਪ ਸਿੰਘ ਬਲਾਕ ਸਕੱਤਰ, ਗੁਰਬਾਜ ਸਿੰਘ ਮੀਤ ਪ੍ਰਧਾਨ, ਗੁਰਜੰਟ ਸਿੰਘ ਬਲਾਕ ਪ੍ਰਧਾਨ ਡੇਰਾ ਬਾਬਾ ਨਾਨਕ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਬਲਾਕ ਪ੍ਰਧਾਨ, ਬਲਦੇਵ ਸਿੰਘ ਡੁੱਲਟ, ਦਲੀਪ ਸਿੰਘ ਰਾਜੇਕੇ, ਕੁਲਦੀਪ ਸਿੰਘ ਇਕਾਈ ਪ੍ਰਧਾਨ, ਸੁੱਚਾ ਸਿੰਘ ਇਕਾਈ ਪ੍ਰਧਾਨ, ਸਤਨਾਮ ਸਿੰਘ ਇਕਾਈ ਪ੍ਰਧਾਨ, ਅਮਨ ਕੁਮਾਰ ਇਕਾਈ ਪ੍ਰਧਾਨ ਮੋਹਲੋਵਾਲੀ, ਅਸ਼ੋਕ ਕੁਮਾਰ ਇਕਾਈ ਪ੍ਰਧਾਨ, ਸੁਖਜਿੰਦਰ ਸਿੰਘ ਇਕਾਈ ਪ੍ਰਧਾਨ, ਜਗਨਦੀਪ ਸਿੰਘ ਮੀਤ ਪ੍ਰਧਾਨ, ਸਤਵੰਤ ਸਿੰਘ ਮੀਤ ਪ੍ਰਧਾਨ, ਗੁਰਭੇਜ ਸਿੰਘ ਮੀਤ ਪ੍ਰਧਾਨ, ਬਲਬੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਸਾਬੀ ਮਹਿਮਾਚੱਕ, ਨਰਿੰਦਰ ਕੁਮਾਰ ਸੋਨੀ, ਨਿਸ਼ਾਨ ਸਿੰਘ ਨੰਬਰਦਾਰ, ਸਵਿੰਦਰ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਰਾਜੇਕੇ, ਬਚਿੱਤਰ ਸਿੰਘ ਰਾਜੇਕੇ, ਬਾਬਾ ਅੱਛਰ ਸਿੰਘ, ਸਵਿੰਦਰ ਸਿੰਘ ਜੀਵਨ ਨੰਗਲ, ਪਿਆਰਾ ਸਿੰਘ ਕੋਟਲੀ, ਬਾਬਾ ਸੁਖਦੇਵ ਸਿੰਘ ਭਗਵਾਨਪੁਰ, ਬਾਬਾ ਸੁੱਚਾ ਸਿੰਘ ਆਦਿ ਕਿਸਾਨ ਹਾਜ਼ਰ ਸਨ |