08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਮਾਂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 14-05-2026
ਬਟਾਲਾ, 13 ਮਈ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸਕੂਲ (ਸੀ.ਬੀ.ਐੱਸ.ਈ.) ਕਾਦੀਆਂ ਵਿਖੇ ਮਾਂ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਮਾਂ ਦੀ ਮਹਾਨਤਾ ਤੇ ਉਸ ਦੇ ਪਿਆਰ ਨੂੰ ਦਰਸਾਉਂਦੀਆਂ ਕਵਿਤਾਵਾਂ, ਗੀਤ, ਭਾਸ਼ਣ ਤੇ ਨਾਟਕ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀਆਂ ਰਾਹੀਂ ਦੱਸਿਆ ਕਿ ਮਾਂ ਬੱਚੇ ਦੀ ਜ਼ਿੰਦਗੀ ਦਾ ਸਭ ਤੋਂ ਅਹਿਮ ਸਹਾਰਾ ਹੁੰਦੀ ਹੈ, ਜੋ ਹਰ ਸਮੇਂ ਆਪਣੇ ਬੱਚਿਆਂ ਦੀ ਖੁਸ਼ੀ ਤੇ ਭਵਿੱਖ ਲਈ ਸਮਰਪਿਤ ਰਹਿੰਦੀ ਹੈ | ਵਿਦਿਆਰਥੀਆਂ ਦੁਆਰਾ ਮਾਂ ਦਿਵਸ ਨੂੰ ਸਮਰਪਿਤ ਕਾਰਡ, ਪੇਂਟਿੰਗ ਤੇ ਹੱਥੀ ਤੋਹਫ਼ੇ ਤਿਆਰ ਕੀਤੇ ਗਏ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ, ਜੋ ਉਸ ਨੂੰ ਜੀਵਨ ਦੇ ਸਹੀ ਸੰਸਕਾਰ ਅਨੁਸ਼ਾਸਨ ਤੇ ਨੈਤਿਕ ਕਦਰਾਂ ਕੀਮਤਾਂ ਸਿਖਾਉਂਦੀ ਹੈ | ਇਸ ਮੌਕੇ ਪਿ੍ੰਸੀਪਲ ਸੁਖਜਿੰਦਰਵੀਰ ਸਿੰਘ ਨੇ ਦੱਸਿਆ ਕਿ ਸਾਨੂੰ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਦੀ ਸੇਵਾ ਨੂੰ ਹੀ ਆਪਣਾ ਫ਼ਰਜ ਸਮਝਣਾ ਚਾਹੀਦਾ ਹੈ | ਇਸ ਮੌਕੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ, ਰਜਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਨਵਨੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਸਨਮਾਨ ਸਮਾਗਮ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ
Ad Position 24