ਗੁਰਦਾਸਪੁਰ, 13 ਮਈ (ਪੰਕਜ ਸ਼ਰਮਾ)-ਭਾਰਤੀ ਜਨਤਾ ਪਾਰਟੀ ਮੰਡਲ ਗੁਰਦਾਸਪੁਰ ਦਾ ਵਫ਼ਦ ਮੰਡਲ ਪ੍ਰਧਾਨ ਰਿੱਕੀ ਮਹੰਤ ਦੀ ਅਗਵਾਈ ਹੇਠ ਏ.ਡੀ.ਸੀ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਨੂੰ ਮਿਲਿਆ ਤੇ ਉਨ੍ਹਾਂ ਨੂੰ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਸ਼ਹਿਰ ਵਾਸੀਆਂ ਨੂੰ ਹੋ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਸਾਰੇ ਗਲ਼ੀ ਮੁਹੱਲੇ ਤੇ ਸੜਕਾਂ 'ਤੇ ਕੂੜੇ ਦੇ ਢੇਰ ਲੱਗ ਗਏ ਹਨ | ਜਿਸ ਦੀ ਬਦਬੂ ਕਾਰਨ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ | ਇਸ ਤੋਂ ਇਲਾਵਾ ਕੂੜੇ ਦੇ ਢੇਰ ਵਧਣ ਨਾਲ ਟ੍ਰੈਫਿਕ ਜਾਮ ਵੀ ਲੱਗ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਜਲਦ ਸਫ਼ਾਈ ਕਰਮਚਾਰੀਆਂ ਨਾਲ ਬੈਠ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣ ਅਤੇ ਸ਼ਹਿਰ ਵਾਸੀਆਂ ਨੂੰ ਕੂੜੇ ਤੇ ਗੰਦਗੀ ਤੋਂ ਆ ਰਹੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ | ਇਸ ਮੌਕੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਪ੍ਰਵੀਨ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਵਿਕਾਸ ਗੁਪਤਾ, ਜਿਲਾ ਮੀਡੀਆ ਪ੍ਰਭਾਰੀ ਅੰਕੁਸ਼ ਮਹਾਜਨ, ਮੰਡਲ ਉਪ ਪ੍ਰਧਾਨ ਵਰੂਣ ਮਿੱਠੂ, ਜਨਰਲ ਸਕੱਤਰ ਸ਼ਿਵ ਦੁੱਗਲ ਅਤੇ ਸ਼ਿਵ ਪ੍ਰਸ਼ਾਦ ਹਾਜ਼ਰ ਸਨ |