08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਭਾਜਪਾ ਆਗੂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 14-05-2026
ਦੀਨਾਨਗਰ, 13 ਮਈ (ਸੋਢੀ/ਸ਼ਰਮਾ/ਘੁੰਮਣ)-ਦੀਨਾਨਗਰ ਸ਼ਹਿਰੀ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਦੀਨਾਨਗਰ ਦੇ ਵੱਖ-ਵੱਖ ਵਾਰਡਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਜਾ ਰਿਹਾ ਹੈ | ਇਸੇ ਸਬੰਧ ਵਿਚ ਅੱਜ ਸ਼੍ਰੋਮਣੀ ਅਕਾਲੀ ਦੇ ਆਗੂਆਂ ਦੀ ਮੀਟਿੰਗ ਭੂਤਨਾਥ ਮੰਦਰ ਰੋਡ 'ਤੇ ਹੋਈ | ਜਿਸ ਵਿਚ ਨਗਰ ਕੌਂਸਲ ਚੋਣਾਂ ਤੇ ਸ਼ਹਿਰੀ ਖੇਤਰ 'ਚ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰ ਚਰਚਾ ਕੀਤੀ | ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਭਾਰੀ ਬੱਲ ਮਿਲਿਆ, ਜਦੋਂ ਭਾਜਪਾ ਦੇ ਆਗੂ ਸੌਰਵ ਸ਼ਰਮਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਸੌਰਵ ਸ਼ਰਮਾ 'ਤੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ | ਉਨ੍ਹਾਂ ਸੌਰਵ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੀਨਾਨਗਰ ਖੇਤਰ ਦਾ ਪ੍ਰਧਾਨ ਥਾਪਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਮਲਜੀਤ ਚਾਵਲਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦਾ ਸਮਾਂ ਕਾਫੀ ਨਜ਼ਦੀਕ ਆ ਚੁੱਕਾ ਹੈ ਤੇ ਸਮੂਹ ਵਰਕਰ ਸ਼ਹਿਰੀ ਖੇਤਰ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਤੇ ਹਰ ਵਾਰਡ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇ | ਸੌਰਵ ਸ਼ਰਮਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਵਲੋਂ ਸੌਂਪੇ ਗਏ ਅਹੁਦੇ ਲਈ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਤੇ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਸਰਪੰਚ ਦਲਬੀਰ ਸਿੰਘ ਬਿੱਲਾ, ਸਰਕਲ ਪ੍ਰਧਾਨ ਪ੍ਰਵੀਨ ਚੌਧਰੀ, ਐਸ.ਸੀ ਵਿੰਗ ਦੇ ਪ੍ਰਧਾਨ ਵਿਨੇ ਭਰਿਆਲ, ਰੂਪ ਸਿੰਘ ਘੇਸਲ਼, ਹੈਪੀ ਪਹਿਲਵਾਨ, ਬੀ.ਸੀ ਵਿੰਗ ਦੇ ਪ੍ਰਧਾਨ ਸੰਜੀਵ ਸੈਣੀ, ਸ਼ੈਲੀ ਠਾਕੁਰ, ਚਹਿਲ ਕੁਮਾਰ, ਜੋਨੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਚ.ਆਰ.ਏ.ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਸਮੱਸਿਆਵਾਂ ਪ੍ਰਤੀ ਜਾਣੂ ਕਰਵਾਉਣ ਦੇ ਬਾਵਜੂਦ ਪ੍ਰਸ਼ਾਸਨ ਦੇ ਕੰਨਾਂ 'ਤੇ ਨਹੀਂ ਸਰਕ ਰਹੀ ਜੂੰ-ਕਾਮਰੇਡ ਅਮਰਜੀਤ ਸਿੰਘ ਸੈਣ...
Ad Position 24